ETV Bharat / state

ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਮੰਡੀਆਂ 'ਚ ਫ਼ਸਲ ਆਉਣ ਨੂੰ ਲੱਗੇਗਾ ਸਮਾਂ - Government procurement of wheat - GOVERNMENT PROCUREMENT OF WHEAT

Government procurement of wheat: ਖੰਨਾ ਸਮੇਤ ਪੂਰੇ ਪੰਜਾਬ ਵਿੱਚ ਇੱਕ ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਅਨਾਜ ਮੰਡੀਆਂ ਵਿੱਚ ਸ਼ੁਰੂ ਹੋ ਚੁੱਕੀ ਹੈ। ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈਕੇ ਮੰਡੀਆਂ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਪਰ ਮੰਡੀਆਂ ਵਿੱਚ ਕਣਕ ਪਹੁੰਚਣ ਨੂੰ ਫਿਲਹਾਲ ਸਮਾਂ ਲੱਗੇਗਾ।

Government procurement of wheat has started
ਪੰਜਾਬ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
author img

By ETV Bharat Punjabi Team

Published : Apr 2, 2024, 6:44 AM IST

ਮੰਡੀਆਂ 'ਚ ਫ਼ਸਲ ਆਉਣ ਨੂੰ ਲੱਗੇਗਾ ਸਮਾਂ

ਖੰਨਾ (ਲੁਧਿਆਣਾ): ਪੰਜਾਬ ਭਰ ਵਿੱਚ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕਰਦਿਆਂ ਸਰਕਾਰ ਵੱਲੋਂ ਖਰੀਦ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ ਪਰ ਮੌਸਮ ਦਾ ਅਸਰ ਕਣਕ ਦੀ ਫ਼ਸਲ 'ਤੇ ਨਜ਼ਰ ਆ ਰਿਹਾ ਹੈ। ਹੁਣ ਫ਼ਸਲ ਨੂੰ ਪੱਕਣ ਵਿੱਚ 10 ਦਿਨ ਹੋਰ ਲੱਗ ਸਕਦੇ ਹਨ। ਇਹੀ ਕਾਰਨ ਹੈ ਕਿ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਅੱਜ ਵੀ ਸੁੰਨਸਾਨ ਪਈ ਹੈ। ਇੱਥੇ ਫਸਲ ਆਉਣ ਨੂੰ 10 ਦਿਨ ਹੋਰ ਲੱਗ ਸਕਦੇ ਹਨ।

ਖੜ੍ਹੀਆਂ ਫ਼ਸਲਾਂ ਦਾ ਨੁਕਸਾਨ: ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਸਕੱਤਰ ਯਾਦਵਿੰਦਰ ਸਿੰਘ ਲਿਬੜਾ ਨੇ ਦੱਸਿਆ ਕਿ ਇਸ ਵਾਰ ਠੰਡ ਦਾ ਮੌਸਮ ਮਾਰਚ ਤੱਕ ਜਾਰੀ ਰਿਹਾ। ਇਹ ਮਹੀਨਾ ਬਹੁਤ ਠੰਡਾ ਸੀ। ਇਸ ਤੋਂ ਇਲਾਵਾ ਪੰਜਾਬ ਵਿੱਚ ਦੋ ਦਿਨ ਪਹਿਲਾਂ ਹੋਈ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਦਾ ਨੁਕਸਾਨ ਹੋਇਆ। ਇਨ੍ਹਾਂ ਹਾਲਤਾਂ ਵਿੱਚ ਕਣਕ ਦੀ ਵਾਢੀ ਫਿਲਹਾਲ ਸੰਭਵ ਨਹੀਂ ਹੈ। ਫ਼ਸਲ ਅਜੇ ਪੂਰੀ ਤਰ੍ਹਾਂ ਪੱਕ ਨਹੀਂ ਸਕੀ। ਵਿਸਾਖੀ ਤੱਕ ਮੰਡੀਆਂ ਵਿੱਚ ਕਣਕ ਦੀ ਫ਼ਸਲ ਆ ਜਾਵੇਗੀ। ਦੂਜੇ ਪਾਸੇ ਪਹਿਲੀ ਅਪ੍ਰੈਲ ਤੋਂ ਸਰਕਾਰੀ ਖਰੀਦ ਸ਼ੁਰੂ ਹੋਣ ਕਾਰਨ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਮਿਸ਼ਨ ਏਜੰਟਾਂ (ਆੜ੍ਹਤੀਆਂ) ਵੱਲੋਂ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦਾ ਪ੍ਰਬੰਧ ਕੀਤਾ ਗਿਆ ਹੈ। ਕਮਿਸ਼ਨ ਏਜੰਟਾਂ ਨੇ ਕਿਸਾਨਾਂ ਦੇ ਠਹਿਰਨ ਲਈ ਆਪਣੀਆਂ ਦੁਕਾਨਾਂ 'ਤੇ ਢੁਕਵੇਂ ਪ੍ਰਬੰਧ ਕੀਤੇ ਹੋਏ ਹਨ।

ਆੜ੍ਹਤੀ ਯਾਦਵਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਇਸ ਵਾਰ ਆੜ੍ਹਤੀ ਅਤੇ ਕਿਸਾਨ ਇਕੱਠੇ ਹੋ ਕੇ ਸਾਈਲੋ ਸਟੋਰੇਜ ਦੇ ਵਿਰੋਧ 'ਚ ਕੇਂਦਰ ਸਰਕਾਰ ਖਿਲਾਫ ਵੱਡਾ ਸੰਘਰਸ਼ ਵਿੱਢਣਗੇ। ਇਸ ਸਬੰਧੀ ਹੜਤਾਲ ਵੀ ਕੀਤੀ ਜਾ ਸਕਦੀ ਹੈ। ਕਿਸਾਨ ਆਪਣੀ ਫ਼ਸਲ ਨਹੀਂ ਵੇਚਣਗੇ। ਇਸ ਕਾਰਨ ਮੰਡੀਆਂ ਵਿੱਚ ਸਥਿਤੀ ਮਾੜੀ ਹੋ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ 13 ਅਪ੍ਰੈਲ ਨੂੰ ਜਗਰਾਉਂ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਵਿੱਚ ਪੰਜਾਬ ਦੇ ਆੜ੍ਹਤੀ ਵੀ ਸ਼ਾਮਲ ਹੋਣਗੇ। ਇਸ ਮਹਾਰੈਲੀ ਵਿੱਚ ਅਗਲੀ ਰਣਨੀਤੀ ਬਣਾਈ ਜਾਵੇਗੀ। ਲਿਬੜਾ ਨੇ ਕਿਹਾ ਕਿ ਕੇਂਦਰ ਸਰਕਾਰ ਸਾਈਲੋ ਸਟੋਰੇਜ ਰਾਹੀਂ ਮੰਡੀਕਰਨ ਨੂੰ ਖਤਮ ਕਰਨਾ ਚਾਹੁੰਦੀ ਹੈ। ਇਹ ਤਿੰਨੇ ਖੇਤੀ ਕਾਨੂੰਨਾਂ ਨੂੰ ਟੇਢੇ ਢੰਗ ਨਾਲ ਲਾਗੂ ਕਰਨ ਦੀ ਇੱਕ ਤਰ੍ਹਾਂ ਦੀ ਸਾਜ਼ਿਸ਼ ਹੈ। ਜਿਸ ਨੂੰ ਕਿਸਾਨ ਤੇ ਆੜ੍ਹਤੀ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕਰਨਗੇ।

ਫਸਲ ਆਉਣ ਦੀ ਉਮੀਦ: ਮਾਰਕੀਟ ਕਮੇਟੀ ਦੇ ਸਕੱਤਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰ ਕਣਕ ਦੀ ਫ਼ਸਲ ਦੇਰੀ ਨਾਲ ਆਉਣ ਦੀ ਸੰਭਾਵਨਾ ਹੈ। ਇਸ ਵਿੱਚ 10 ਦਿਨ ਹੋਰ ਲੱਗ ਸਕਦੇ ਹਨ। ਪ੍ਰਸ਼ਾਸਨ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਖੰਨਾ, ਰਾਹੌਣ, ਦਹੇੜੂ, ਈਸੜੂ, ਰਾਏਪੁਰ ਰਾਜਪੂਤਾਂ, ਰੌਣੀ ਅਨਾਜ ਮੰਡੀਆਂ ਸ਼ਾਮਲ ਹਨ। ਸਾਰੇ ਖਰੀਦ ਕੇਂਦਰਾਂ ਦੀ ਸਫ਼ਾਈ ਕਰਵਾ ਦਿੱਤੀ ਗਈ ਹੈ। ਪੀਣ ਵਾਲੇ ਪਾਣੀ, ਕਿਸਾਨਾਂ ਲਈ ਰਿਹਾਇਸ਼ ਅਤੇ ਫਸਲ ਨੂੰ ਮੀਂਹ ਤੋਂ ਬਚਾਉਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਿਛਲੇ ਸਾਲ ਕਰੀਬ 9 ਲੱਖ 95 ਹਜ਼ਾਰ ਕੁਇੰਟਲ ਕਣਕ ਆਈ ਸੀ। ਇਸ ਸੀਜ਼ਨ 'ਚ ਇਸ ਤੋਂ ਜ਼ਿਆਦਾ ਫਸਲ ਆਉਣ ਦੀ ਉਮੀਦ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.