ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਜਾਰੀ ਹੈ। ਉਹਨਾਂ ਵਲੋਂ ਹਰ ਵਰਗ ਅਤੇ ਧਰਮ ਦੇ ਲੋਕਾਂ ਤੋਂ ਸਮਰਥਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਉਥੇ ਸਿਮਰਨਜੀਤ ਮਾਨ ਨੇ ਭਾਜਪਾ ਅਤੇ ਨਰਿੰਦਰ ਮੋਦੀ 'ਤੇ ਧਰਮ ਦੇ ਆਧਾਰ 'ਤੇ ਵੋਟਾਂ ਮੰਗਣ ਦਾ ਦੋਸ਼ ਵੀ ਲਗਾਏ ਹਨ। ਜਦਕਿ ਸਿਮਰਨਜੀਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨੂੰ ਸਹੀ ਠਹਿਰਾਇਆ ਹੈ।
ਧਰਮ ਦੇ ਆਧਾਰ 'ਤੇ ਵੋਟਾਂ ਮੰਗ ਰਹੇ PM ਮੋਦੀ: ਇਸ ਸਮੇਂ ਗੱਲਬਾਤ ਸਿਮਰਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਲਗਾਤਾਰ ਜਾਰੀ ਹੈ। ਹਰ ਵਰਗ ਅਤੇ ਧਰਮ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧਰਮ ਦੇ ਆਧਾਰ 'ਤੇ ਵੋਟਾਂ ਮੰਗ ਰਹੇ ਹਨ, ਜਦਕਿ ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ ਅਤੇ ਧਰਮ ਦੇ ਨਾਂ 'ਤੇ ਵੋਟਾਂ ਨਹੀਂ ਮੰਗੀਆਂ ਜਾ ਸਕਦੀਆਂ, ਪਰ ਚੋਣ ਕਮਿਸ਼ਨ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕਰ ਰਿਹਾ।
ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਪ੍ਰਗਟਾਈ ਤਸੱਲੀ: ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ 'ਤੇ ਤਸੱਲੀ ਪ੍ਰਗਟਾਈ ਹੈ। ਜਦਕਿ ਸਿਮਰਨਜੀਤ ਸਿੰਘ ਮਾਨ ਨੇ ਸੁਪਰੀਮ ਕੋਰਟ ਵੱਲੋਂ ਲਾਈਆਂ ਸ਼ਰਤਾਂ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ 'ਤੇ ਸਿਰਫ਼ ਦੋਸ਼ ਹੀ ਲੱਗੇ ਹਨ, ਪਰ ਉਨ੍ਹਾਂ ਨੂੰ ਕੋਈ ਸਜ਼ਾ ਦੇਣ ਦਾ ਐਲਾਨ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਉਨ੍ਹਾਂ 'ਤੇ ਕਿਸੇ ਵੀ ਤਰ੍ਹਾਂ ਦੀਆਂ ਸ਼ਰਤਾਂ ਨਹੀਂ ਲਗਾਈਆਂ ਜਾ ਸਕਦੀਆਂ।
ਲੋਕਾਂ ਨੂੰ ਵੋਟ ਪਾਉਣ ਦੀ ਅਪੀਲ: ਕਾਬਿਲੇਗੌਰ ਹੈ ਕਿ ਸਿਮਰਨਜੀਤ ਸਿੰਘ ਮਾਨ ਵਲੋਂ ਅੱਜ ਜ਼ਿਲ੍ਹਾ ਬਰਨਾਲਾ ਦੇ ਪਿੰਡ ਅਤਰ ਸਿੰਘ ਵਾਲਾ, ਜੋੜੇ ਪੰਪ ਬਰਨਾਲਾ, ਭੈਣੀ ਫੱਤਾ ਸਮੇਤ ਵੱਖ-ਵੱਖ ਥਾਵਾਂ 'ਤੇ ਚੋਣ ਪ੍ਰਚਾਰ ਕਰਦਿਆਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਉੱਪਰ ਜ਼ੁਲਮ ਕਰਦੀਆਂ ਸਰਕਾਰਾਂ ਤੋਂ ਹਿਸਾਬ ਲੈਣ ਲਈ ਅਤੇ ਆਪਣੇ ਬਣਦੇ ਲੋਕ ਹੱਕਾਂ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਵੱਖ-ਵੱਖ ਸੀਟਾਂ ਤੋਂ ਖੜ੍ਹੇ ਉਮੀਦਵਾਰਾਂ ਨੂੰ ਜਿਤਾ ਕੇ ਸੰਸਦ ਵਿੱਚ ਪਹੁੰਚਾਇਆ ਜਾਵੇ। ਇਸ ਦੌਰਾਨ ਸਿਮਰਨਜੀਤ ਸਿੰਘ ਮਾਨ ਦਾ ਵੱਖ-ਵੱਖ ਥਾਵਾਂ 'ਤੇ ਹਲਕੇ ਦੇ ਲੋਕਾਂ ਵੱਲੋਂ ਸ਼ਾਨਦਾਰ ਸਵਾਗਤ ਵੀ ਕੀਤਾ ਗਿਆ।
ਕੇਂਦਰ ਨੇ ਕਿਸਾਨਾਂ ਨਾਲ ਬੋਲਿਆ ਝੂਠ: ਵੱਖ-ਵੱਖ ਥਾਵਾਂ 'ਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੰਜਾਬ ਦੇ ਲੋਕਾਂ ਦੀ ਆਪਣੀ ਪਾਰਟੀ ਹੈ। ਸਾਨੂੰ ਪੰਜਾਬ ਵਿੱਚ ਵੱਸਦੇ ਕਿਸਾਨਾਂ, ਮਜਦੂਰਾਂ, ਬੇਰੁਜਗਾਰਾਂ, ਮੁਲਾਜ਼ਮਾਂ, ਦੁਕਾਨਦਾਰ ਸਮੇਤ ਹਰ ਵਰਗ ਦੀਆਂ ਮੁਸ਼ਕਿਲਾਂ ਬਾਰੇ ਪਤਾ ਹੈ। ਸਾਨੂੰ ਪਤਾ ਕਿਵੇਂ ਸਰਕਾਰਾਂ ਨੇ ਹੁਣ ਤੱਕ ਵਾਅਦੇ ਕਰਕੇ ਗਰੀਬਾਂ ਨੂੰ ਸਿਰਫ ਵੋਟ ਬੈਂਕ ਵਜੋਂ ਹੀ ਇਸਤੇਮਾਲ ਕੀਤਾ। ਮੋਦੀ ਸਰਕਾਰ ਨੇ ਕਿਸਾਨਾਂ ਨੂੰ ਝੂਠੇ ਲਾਰੇ ਲਗਾਏ ਕਿ ਫਸਲਾਂ 'ਤੇ ਐਮ.ਐਸ.ਪੀ. ਦੇਵਾਂਗੇ, ਕਰਜੇ ਮੁਆਫ ਕਰਾਂਗੇ, ਸਵਾਮੀਨਾਥਨ ਰਿਪੋਰਟ ਲਾਗੂ ਕਰਾਂਗੇ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਕਿਸਾਨ ਆਪਣੇ ਹੱਕ ਲੈਣ ਲਈ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਬੈਠੇ ਹਨ। ਸਾਡੀ ਪਾਰਟੀ ਦੀ ਕਿਸਾਨਾਂ ਨੂੰ ਪੂਰੀ ਹਮਾਇਤ ਹੈ। ਅਸੀਂ ਵਿਸ਼ਵਾਸ ਦਿਵਾਉਂਦੇ ਹਾਂ ਕਿ ਕਿਸਾਨ ਦੇ ਹੱਕ ਦਿਵਾਉਣ ਲਈ ਹਰ ਸੰਭਵ ਉਪਰਾਲਾ ਕਰਾਂਗੇ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰਾਂ ਨੂੰ ਜਿਤਾ ਕੇ ਸੰਸਦ ਵਿੱਚ ਪਹੁੰਚਾਇਆ ਜਾਵੇ, ਤਾਂ ਜੋ ਲੋਕਾਂ ਉਪਰ ਜੁਲਮ ਕਰਨ ਦੀਆਂ ਆਦੀ ਹੋ ਚੁੱਕੀਆਂ ਇਨ੍ਹਾਂ ਸਰਕਾਰਾਂ ਦੀਆਂ ਅੱਖਾਂ ਵਿੱਚ ਅੱਖਾਂ ਪਾ ਕੇ ਹਿਸਾਬ ਲਿਆ ਜਾ ਸਕੇ ਅਤੇ ਲੋਕਾਂ ਉੱਪਰ ਹੋ ਰਹੇ ਜੁਲਮਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜਰ ਸੀ।
- ਅੰਮ੍ਰਿਤਸਰ ਵਿੱਚ ਇਲਾਜ ਅਧੀਨ ਮਰੀਜ ਨੇ ਹਸਪਤਾਲ ਪ੍ਰਸ਼ਾਸਨ ਉੱਤੇ ਵੱਧ ਬਿੱਲ ਵਸੂਲਣ ਦੇ ਲਾਏ ਇਲਜ਼ਾਮ - Amritsar hospital and patient
- ਪੰਜਾਬ ਸਰਕਾਰ ਵਲੋਂ ਇਸ ਦਿਨ ਤੋਂ ਸੂਬੇ 'ਚ ਝੋਨੇ ਦੀ ਲੁਆਈ ਨੂੰ ਹਰੀ ਝੰਡੀ, ਇੰਨੇ ਘੰਟੇ ਮਿਲੇਗੀ ਬਿਜਲੀ - paddy sowing in punjab
- ਅੰਮ੍ਰਿਤਸਰ ਵਿੱਚ ਢਾਬਾ ਮਾਲਕ ਲੜਨ ਜਾ ਰਿਹਾ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਲੋਕ ਸਭਾ ਚੋਣਾਂ - Lok Sabha Elections