ETV Bharat / state

ਨਗਰ ਨਿਗਮ ਚੋਣਾਂ 'ਚ ਪਰਚੀਆਂ ਵੰਡਣ ਨੂੰ ਲੈ ਕੇ ਹੋਈ ਤਕਰਾਰ ਕਾਰਨ ਚੱਲੀਆਂ ਗੋਲੀਆਂ, 3 ਨੌਜਵਾਨ ਕਾਬੂ - AMRITSAR POLICE ARRESTED 3 YOUTHS

ਦੋ ਧਿਰਾਂ ਵਿੱਚ ਆਪਸ ਵਿੱਚ ਝਗੜਾ ਹੋਣ ਦੌਰਾਨ ਗੋਲੀਆਂ ਚਲਾਉਣ ਵਾਲੇ ਤਿੰਨ ਨੌਜਵਾਨਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਾਬੂ ਕਰ ਲਿਆ ਹੈ।

AMRITSAR POLICE ARRESTED 3 YOUTHS
ਗੋਲੀਆਂ ਚਲਾਉਣ ਵਾਲੇ 3 ਨੌਜਵਾਨ ਕਾਬੂ (Etv Bharat (ਅੰਮ੍ਰਿਤਸਰ, ਪੱਤਰਕਾਰ))
author img

By ETV Bharat Punjabi Team

Published : 13 hours ago

ਅੰਮ੍ਰਿਤਸਰ: ਪਿਛਲੇ ਦਿਨੀ ਹੀ ਚੱਲ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਦੇ ਵਿੱਚ ਕੁਝ ਨੌਜਵਾਨਾਂ ਦੇ ਵੱਲੋਂ ਪਰਚੀਆਂ ਵੰਡਣ ਦਾ ਕੰਮ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਨੌਜਵਾਨਾਂ ਦੀ ਆਪਸ ਦੇ ਵਿੱਚ ਤਕਰਾਰ ਹੋ ਗਈ ਤਾਂ ਤਕਰਾਰ ਇਨੀਂ ਜਿਆਦਾ ਵੱਧ ਗਈ ਕਿ ਨੌਜਵਾਨਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ। ਜਿਸ ਦੇ ਚਲਦੇ ਥਾਣਾ ਮੋਹਕਮਪੁਰਾ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਹੀ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ।

ਇੱਕ ਦੂਜੇ 'ਤੇ ਚਲਾਈਆਂ ਗਈਆਂ ਗੋਲੀਆਂ

ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਦਿਨੀ ਨਗਰ ਨਿਗਮ ਦੀਆਂ ਚੋਣਾਂ ਦੀਆਂ ਪਰਚੀਆਂ ਵੰਡਣ ਨੂੰ ਲੈ ਕੇ ਦੋ ਧਿਰਾਂ ਵਿੱਚ ਆਪਸ ਵਿੱਚ ਝਗੜਾ ਹੋ ਗਿਆ। ਝਗੜਾ ਇੰਨਾ ਜਿਆਦਾ ਵੱਧ ਗਿਆ ਸੀ ਕਿ ਇੱਕ ਧਿਰ ਵੱਲੋਂ ਇੱਕ ਦੂਜੇ 'ਤੇ ਗੋਲੀਆਂ ਚਲਾਈਆਂ ਗਈਆਂ ਸਨ। ਜਿਸ ਦੇ ਚੱਲਦਿਆ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਦੋ ਨੌਜਵਾਨ ਫਿਲਹਾਲ ਫਰਾਰ ਹਨ, ਜਿੰਨਾਂ ਨੂੰ ਕਾਬੂ ਕਰਨਾ ਹਾਲੇ ਬਾਕੀ ਹੈ।

ਦੋ ਦਿਨ ਦਾ ਰਿਮਾਂਡ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਸ਼ੁਭਮ ਦੇ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਫਿਲਹਾਲ ਜਿਹੜਾ ਮਾਸਟਰ ਮਾਇੰਡ ਅਜੇ ਨਾਂ ਦਾ ਨੌਜਵਾਨ ਫਰਾਰ ਹੈ, ਜਿਸ ਨੂੰ ਕਾਬੂ ਕਰਨਾ ਬਾਕੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਹ ਪਿਸਤੌਲ ਲਾਇਸੈਂਸ ਵਾਲਾ ਸੀ ਜਾਂ ਬਿਨਾਂ ਲਾਇਸੈਂਸ ਤੋਂ ਸੀ। ਕਿਹਾ ਕਿ ਉਸ ਦੇ ਕਾਬੂ ਹੋਣ ਤੋਂ ਬਾਅਦ ਹੀ ਸਾਰੀ ਜਾਂਚ ਸਾਹਮਣੇ ਆਵੇਗੀ। ਫਿਲਹਾਲ ਰਿਮਾਂਡ 'ਤੇ ਜਿਹੜੇ ਨੌਜਵਾਨ ਲਿਆਏ ਗਏ ਹਨ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.