ETV Bharat / state

ਸ਼ਿਵ ਸੈਨਾ ਆਗੂ ਦੇ ਗੰਨਮੈਨ 'ਤੇ ਐਕਸ਼ਨ !, ਮੁਲਜ਼ਮਾਂ ਦਾ ਵੀ ਪੁਲਿਸ ਨੂੰ ਮਿਲਿਆ ਤਿੰਨ ਦਿਨਾਂ ਰਿਮਾਂਡ - Attack on Sandeep Thapar Update - ATTACK ON SANDEEP THAPAR UPDATE

ਬੀਤੇ ਦਿਨੀਂ ਸਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹੋਏ ਹਮਲੇ 'ਚ ਪੁਲਿਸ ਨੂੰ ਮੁਲਜ਼ਮਾਂ ਦਾ ਤਿੰਨ ਦਿਨਾਂ ਰਿਮਾਂਡ ਹਾਸਲ ਹੋਇਆ ਹੈ। ਉਥੇ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਦਾ ਗੰਨਮੈਨ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

ਪੁਲਿਤ ਰਿਮਾਂਡ ਤੇ ਮੁਲਜ਼ਮ
ਪੁਲਿਤ ਰਿਮਾਂਡ ਤੇ ਮੁਲਜ਼ਮ (ETV BHARAT)
author img

By ETV Bharat Punjabi Team

Published : Jul 6, 2024, 9:27 PM IST

ਪੁਲਿਤ ਰਿਮਾਂਡ ਤੇ ਮੁਲਜ਼ਮ (ETV BHARAT)

ਚੰਡੀਗੜ੍ਹ: ਲੁਧਿਆਣਾ 'ਚ ਬੀਤੇ ਦਿਨੀਂ ਦਹਿਸ਼ਤ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿਥੇ ਨਿਹੰਗ ਸਿੰਘਾਂ ਦੇ ਬਾਣੇ 'ਚ ਆਏ ਤਿੰਨ ਵਿਅਕਤੀਆਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਕਾਤਲਾਨਾ ਹਮਲਾ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਇੱਕ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੰਨਾਂ ਦਾ ਪੁਲਿਸ ਨੂੰ ਤਿੰਨ ਦਿਨਾਂ ਰਿਮਾਂਡ ਮਿਲਿਆ ਹੈ। ਇਸ ਦੇ ਨਾਲ ਹੀ ਸੂਤਰਾਂ ਤੋਂ ਜਾਣਕਾਰੀ ਹੈ ਕਿ ਸ਼ਿਵ ਸੈਨਾ ਆਗੂ ਦੇ ਗੰਨਮੈਨ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ।

ਮੁਲਜ਼ਮਾਂ ਦਾ ਤਿੰਨ ਦਿਨਾਂ ਰਿਮਾਂਡ: ਉਥੇ ਹੀ ਮੁਲਜ਼ਮਾਂ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਦੋਵੇਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਜਿਥੇ ਅਦਾਲਤ ਵਲੋਂ ਮੁਲਜ਼ਮਾਂ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ, ਜਦਕਿ ਪੁਲਿਸ ਵਲੋਂ ਇੰਨ੍ਹਾਂ ਦਾ ਪੰਜ ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਤੀਜੇ ਸਾਥੀ ਦੀ ਗ੍ਰਿਫ਼ਤਾਰੀ ਹੋਣੀ ਹਾਲੇ ਬਾਕੀ ਹੈ, ਜਿਸ ਨੂੰ ਜਲਦ ਕਾਬੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਲੋਂ ਵਰਤੇ ਗਏ ਹਥਿਆਰ ਵੀ ਹਾਲੇ ਬਰਾਮਦ ਨਹੀਂ ਹੋਏ ਹਨ, ਜਦਕਿ ਸ਼ਿਵ ਸੈਨਾ ਆਗੂ ਦੀ ਸਕੂਟੀ ਜੋ ਇਹ ਲੈਕੇ ਭੱਜੇ ਸੀ, ਉਹ ਬਰਾਮਦ ਕਰ ਲਈ ਹੈ। ਅਧਿਕਾਰੀ ਨੇ ਕਿਹਾ ਕਿ ਵਾਰਦਾਤ ਦੇ ਕਾਰਨਾਂ ਦਾ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।

ਗੰਨਮੈਨ ਨੂੰ ਕੀਤਾ ਗਿਆ ਸਸਪੈਂਡ: ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਗੰਨਮੈਨ ਸਸਪੈਂਡ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪਰਿਵਾਰ ਅਤੇ ਹੋਰ ਸ਼ਿਵ ਸੈਨਾ ਦੇ ਆਗੂਆਂ ਵਲੋਂ ਗੰਨਮੈਨ 'ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ, ਜਦਕਿ ਪੁਲਿਸ ਵਲੋਂ ਵਿਭਾਗੀ ਜਾਂਚ ਦਾ ਹਵਾਲਾ ਦਿੱਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਬੀਤੇ ਦਿਨੀਂ ਪੁਲਿਸ ਕਮਿਸ਼ਨਰ ਨੇ ਵੀ ਕਿਹਾ ਸੀ ਕਿ ਜੇਕਰ ਗੰਨਮੈਨ ਦੀ ਡਿਊਟੀ 'ਚ ਕੋਈ ਕੁਤਾਹੀ ਪਾਈ ਗਈ ਤਾਂ ਉਸ ਖਿਲਾਫ਼ ਵੀ ਐਕਸ਼ਨ ਲਿਆ ਜਾਵੇਗਾ।

ਪੁਲਿਸ 'ਤੇ ਸ਼ਿਵ ਸੈਨਾ ਆਗੂ ਦੇ ਇਲਜ਼ਾਮ: ਕਾਬਿਲੇਗੌਰ ਹੈ ਕਿ ਇਸ ਤੋਂ ਇਲਾਵਾ ਸ਼ਿਵ ਸੈਨਾ ਦੇ ਆਗੂ ਨਿਸ਼ਾਂਤ ਸ਼ਰਮਾ ਵਲੋਂ ਵੀ ਪੁਲਿਸ 'ਤੇ ਸਵਾਲ ਚੁੱਕੇ ਜਾ ਰਹੇ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਸ਼ਿਵ ਸੈਨਾ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਤੇ ਪੁਲਿਸ ਉਨ੍ਹਾਂ ਨੂੰ ਸੁਰੱਖਿਆ ਦੇ ਕੇ ਰਾਜੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜੋ ਸਾਡੇ ਨਾਲ ਗੰਨਮੈਨ ਦਿੱਤੇ ਹੋਏ ਹਨ, ਉਨ੍ਹਾਂ ਦੀ ਉਮਰ ਵੱਡੀ ਹੈ, ਜੋ ਪਹਿਲਾਂ ਹੀ ਸ਼ੂਗਰ ਜਾਂ ਬੀਪੀ ਦੇ ਮਰੀਜ ਹਨ। ਦੱਸ ਦਈਏ ਕਿ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਇੱਕ ਧਾਰਮਿਕ ਪ੍ਰੋਗਰਾਮ ਤੋਂ ਸਕੂਟੀ 'ਤੇ ਵਾਪਸ ਆ ਰਹੇ ਸਨ। ਉਨ੍ਹਾਂ ਦਾ ਗੰਨਮੈਨ ਵੀ ਉਨ੍ਹਾਂ ਦੇ ਪਿੱਛੇ ਬੈਠਾ ਸੀ। ਸਿਵਲ ਹਸਪਤਾਲ ਦੇ ਬਾਹਰ ਨਿਹੰਗਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਤਲਵਾਰਾਂ ਨਾਲ ਵੱਢਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਇਕ ਨਿਹੰਗ ਗੰਨਮੈਨ ਨੂੰ ਧੱਕਾ ਦੇ ਕੇ ਸਾਈਡ 'ਤੇ ਲੈ ਲਿਆ। ਫਿਰ ਗੰਨਮੈਨ ਨੇ ਕੋਈ ਵਿਰੋਧ ਨਹੀਂ ਕੀਤਾ ਅਤੇ ਇਕ ਪਾਸੇ ਖੜ੍ਹਾ ਹੋ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.