ETV Bharat / state

ਜੰਡਿਆਲਾ ਗੁਰੂ ਦੇ ਪਿੰਡ ਮੈਣੀਆਂ 'ਚ ਚੱਲੀਆਂ ਗੋਲੀਆਂ, ਦੋ ਲੋਕ ਗੰਭੀਰ ਜ਼ਖਮੀ, ਪਿੰਡ ਦੇ ਸਰਪੰਚ 'ਤੇ ਲੱਗੇ ਇਲਜ਼ਾਮ - Firing in jandiala guru

author img

By ETV Bharat Punjabi Team

Published : Jul 21, 2024, 1:14 PM IST

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਦੇਰ ਰਾਤ ਅਣਪਛਾਤਿਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਇਸ ਦੋਰਾਨ ਦੋ ਲੋਕ ਜ਼ਖਮੀ ਹੋ ਗਏ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Gunshots fired in Jandiala Guru's village Mainiya, two people seriously injured, accusations leveled at the village sarpanch
ਜੰਡਿਆਲਾ ਗੁਰੂ ਦੇ ਪਿੰਡ ਮੈਣੀਆਂ 'ਚ ਚੱਲੀਆਂ ਗੋਲੀਆਂ, ਦੋ ਲੋਕ ਗੰਭੀਰ ਜ਼ਖਮੀ, ਪਿੰਡ ਦੇ ਸਰਪੰਚ 'ਤੇ ਲੱਗੇ ਇਲਜ਼ਾਮ (AMRITSAR REPORTER)
ਜੰਡਿਆਲਾ ਗੁਰੂ ਦੇ ਪਿੰਡ ਮੈਣੀਆਂ 'ਚ ਚੱਲੀਆਂ ਗੋਲੀਆਂ (AMRITSAR REPORTER)

ਅੰਮ੍ਰਿਤਸਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ, ਆਏ ਦਿਨ ਹੀ ਲੁੱਟਾਂ ਖੋਹਾਂ ਤੇ ਗੋਲੀਆਂ ਚੱਲਣ ਦੇ ਮਾਮਲੇ ਫਿਰ ਤੋਂ ਵੱਧਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਮੈਣੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਦੇਰ ਰਾਤ ਗੋਲੀਆਂ ਚੱਲਣ ਨਾਲ ਸਨਸਨੀ ਫੈਲ ਗਈ। ਇਸ ਗੋਲੀਬਾਰੀ ਦੌਰਾਨ ਦੋ ਲੋਕ ਵੀ ਜ਼ਖਮੀ ਹੋਏ ਹਨ। ਜ਼ਖਮੀਆਂ 'ਚ ਇਕ ਔਰਤ ਅਤੇ ਇੱਕ ਪੁਰਸ਼ ਸ਼ਾਮਿਲ ਹੈ ਜੋ ਕਿ ਹਸਪਤਾਲ 'ਚ ਜ਼ੇਰੇ ਇਲਾਜ ਹਨ।

ਪਿੰਡ ਦੇ ਰਸੂਖਦਾਰਾਂ ਵਲੋਂ ਹਮਲਾ: ਇਸ ਬਾਰੇ ਜ਼ਖ਼ਮੀ ਹੋਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਦੇ ਕੁਝ ਰਸੂਖਦਾਰ ਲੋਕਾਂ ਵੱਲੋਂ ਇਹ ਹਮਲਾ ਕੀਤਾ ਗਿਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਹਨਾਂ ਨੂੰ ਜਾਤੀ ਸੂਚਕ ਸ਼ਬਦ ਬੋਲ ਕੇ ਉਹਨਾਂ 'ਤੇ ਸਿੱਧੀਆਂ ਗੋਲੀਆਂ ਚਲਾਈਆਂ ਹਨ। ਪੀੜਿਤ ਵਿਅਕਤੀ ਨੇ ਦੱਸਿਆ ਕਿ ਸਾਡੀ ਕਿਸੇ ਨਾਲ ਕੋਈ ਪਿੰਡ ਵਿੱਚ ਦੁਸ਼ਮਣੀ ਵੀ ਨਹੀਂ ਹੈ, ਪਰ ਫਿਰ ਵੀ ਉਹਨਾਂ 'ਤੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਪਰਿਵਾਰ ਦੇ ਬੱਚੇ ਵਾਲ- ਵਾਲ ਬਚੇ ਹਨ। ਉਥੇ ਹੀ ਪਰਿਵਾਰ ਨੇ ਮਾਮਲੇ ਸਬੰਧੀ ਪੁਲਿਸ ਨੁੰ ਸੁਚਿਤ ਕੀਤਾ ਅਤੇ ਮਾਮਲੇ 'ਚ ਇਨਸਾਫ ਦੀ ਮੰਗ ਕੀਤੀ ਹੈ।

ਪੁਲਿਸ ਕਰ ਰਹੀ ਮਾਮਲੇ ਦੀ ਪੜਤਾਲ : ਦੂਜੇ ਪਾਸੇ ਇਸ ਵਾਰਦਾਤ ਦੀ ਸੁਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੰਡਿਆਲਾ ਗੁਰੂ ਅਧੀਨ ਆਉਂਦੇ ਪਿੰਡ ਮੈਣੀਆਂ ਵਿਖੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਵਿੱਚ ਜ਼ਖ਼ਮੀਆਂ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਕਲਮਬੰਦ ਕਰ ਰਹੇ ਹਾਂ ਅਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਸਮੁਤਾਿਬਕ ਪਿੰਡ ਦਾ ਸਰਪੰਚ ਅਤੇ ਕੁਝ ਹੋਰ ਜਾਣਕਾਰ ਲੋਕ ਸ਼ਾਮਿਲ ਹਨ, ਜਿੰਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.