ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਦੇ ਕਨਵੀਨਰ ਗੁਰ ਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਸਮੇਂ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਮੀਡੀਆ ਦੇ ਰੁਬਰੂਹ ਹੁੰਦਿਆਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਚਲਾਉਣ ਜਾ ਰਹੇ ਹਾਂ, ਜਿਸ ਦੇ ਚਲਦੇ ਅੱਜ ਗੁਰੂ ਘਰ ਵਿੱਚ ਮੱਥਾ ਟੇਕਣ ਆਏ ਸੀ ਅਤੇ ਅਰਦਾਸ ਬੇਨਤੀ ਕੀਤੀ ਗਈ। ਉਹਨਾਂ ਕਿਹਾ ਕਿ ਸਿੱਖ ਪੰਥ ਅਤੇ ਸਮੁੱਚੇ ਪੰਜਾਬੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਹਿਯੋਗ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਬਹੁਤ ਹੀ ਮਾੜੀ ਅਤੇ ਚਿੰਤਾਜਨਕ ਬਣੀ ਹੋਈ ਹੈ। ਇਸ ਨੂੰ ਲੈ ਕੇ ਅਕਾਲੀ ਦਲ ਦਾ ਹਾਲ ਜਿਹੜਾ ਬਹੁਤ ਹੀ ਮਾੜਾ ਹੋ ਚੁੱਕਾ ਹੈ। ਤੁਸੀਂ ਸਭ ਲੋਕ ਸਭਾ ਚੋਣਾਂ ਦੇ ਵਿੱਚ ਵੀ ਵੇਖ ਲਿਆ ਹੈ।
ਉਹਨਾਂ ਕਿਹਾ ਕਿ ਪਿਛਲੇ ਸਮੇਂ ਚ ਜੋ ਗਲਤੀਆਂ ਹੋਈਆਂ ਹਨ ਉਸ ਨੂੰ ਸੁਧਾਰਨ ਦੇ ਲਈ ਅਸੀਂ ਨਵੀਂ ਲਹਿਰ ਸ਼ੁਰੂ ਕਰਨ ਜਾ ਰਹੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਤਾਂ ਕਰਕੇ ਅਸੀਂ ਅਸੀਂ ਅਕਾਲ ਤਖ਼ਤ ਸਾਹਿਬ ਵਿਖੇ ਅਰਜੀ ਲੈ ਕੇ ਪਹੁੰਚੇ ਹਾਂ। ਉਹਨਾਂ ਕਿਹਾ ਕਿ ਜਿਹੜੀ ਵੀ ਸਜ਼ਾ ਸਾਨੂੰ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਲਾਉਣਗੇ ਅਸੀਂ ਉਸ ਸਜਾ ਨੂੰ ਕਬੂਲ ਕਰਾਂਗੇ। ਜੋ ਅਕਾਲ ਤਖਤ ਤੋਂ ਹੁਕਮ ਆਏਗਾ ਉਸ ਨੂੰ ਅਸੀਂ ਸਵੀਕਾਰ ਕਰਾਂਗੇ ਅਤੇ ਇੱਕ ਝੰਡੇ ਥੱਲੇ ਇਕੱਠੇ ਹੋਣ ਦੀ ਮੰਗ ਵੀ ਕਰਦੇ ਹਾਂ ਤਾਂ ਜੋ ਪੰਥ ਦੀ ਸੇਵਾ ਕਰ ਸਕੀਏ। ਉਹਨਾਂ ਨੇ ਕਿਹਾ ਕਿ ਸਿੱਖ ਪੰਥ ਅਤੇ ਸਮੁੱਚੇ ਪੰਜਾਬੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਹਿਯੋਗ ਦੇਣ ਦੀ ਅਸੀਂ ਮੰਗ ਕਰਦੇ ਹਾਂ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਤੋਂ ਸੰਗਤਾਂ ਦਾ ਵਿਸ਼ਵਾਸ ਟੁੱਟਦਾ ਨਜ਼ਰ ਆ ਰਿਹਾ ਸੀ ਜਿਸ ਕਾਰਨ ਅੱਜ ਅਸੀਂ ਅਕਾਲ ਤਖਤ ਸਾਹਿਬ 'ਤੇ ਮਾਫ਼ੀਨਾਮਾ ਪੱਤਰ ਵੀ ਦਿੱਤਾ ਹੈ ਅਤੇ ਹੁਣ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਨਵੇਂ ਅਕਾਲੀ ਦਲ ਸੁਧਾਰ ਲਹਿਰ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ।
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਪਾਰਟੀ ਵਿੱਚ ਰਹਿਣ ਸਮੇਂ ਜੋ ਸਾਡੇ ਤੋਂ ਗਲਤੀਆਂ ਹੋਈਆਂ ਜੋ ਗਲਤੀਆਂ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਹੋਈਆਂ ਹਨ, ਜਿਸ ਵਿੱਚ ਅਸੀਂ ਬਰਾਬਰ ਦੇ ਆਪਣੇ ਆਪ ਨੂੰ ਭਾਗੀਦਾਰ ਮੰਨਦੇ ਹਾਂ ਜਿਸ ਕਰਕੇ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਵੀ ਦਿੱਤਾ ਗਿਆ ਹੈ ਅਤੇ ਸਾਨੂੰ ਖੁਸ਼ੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਸਪੱਸ਼ਟੀਕਰਨ ਮੰਗਿਆ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਦੀ ਵੀ ਧਾਰਮਿਕ ਸਜ਼ਾ ਉਹ ਸਾਨੂੰ ਲਗਾਉਣਗੇ ਸਾਨੂੰ ਵੀ ਉਹ ਸਜ਼ਾ ਮਨਜ਼ੂਰ ਹੋਵੇਗੀ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਉਨੀ ਦੇਰ ਤੱਕ ਜ਼ਮੀਨੀ ਪੱਧਰ 'ਤੇ ਕੋਈ ਕੰਮ ਨਹੀਂ ਕਰੇਗੀ ਜਿੰਨੀ ਦੇਰ ਤੱਕ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਕੋਈ ਫੈਸਲਾ ਨਹੀਂ ਆ ਜਾਂਦਾ।
- ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਖੁੱਡੀਆਂ ਦਾ ਬਿਆਨ, ਸਤੰਬਰ 'ਚ ਪਸ਼ੂਧਨ ਗਣਨਾ ਕਰਵਾਉਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ - Livestock Enumeration Punjab
- ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ ਦਾ ਤੰਜ, ਕਿਹਾ- ਸੀਐੱਮ ਭਗਵੰਤ ਮਾਨ ਦੀਆਂ ਉਮੀਦਾਂ 'ਤੇ ਫਿਰਿਆ ਪਾਣੀ - governor remain the chancellor
- ਸੰਸਦ ਮੈਂਬਰ ਮੀਤ ਹੇਅਰ ਦੇ ਘਰ ਅੱਗੇ BKU ਉਗਰਾਹਾਂ ਵੱਲੋਂ ਧਰਨਾ, ਜਾਣੋਂ ਕਾਰਣ - Dharna in Minister Meet Hayer house
ਇਸ ਮੌਕੇ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਸੁਧਾਰ ਲਹਿਰ ਦੇ ਕਨਵੀਨਰ ਬਣਾਏ ਗਏ ਗੁਰਪ੍ਰਤਾਪ ਸਿੰਘ ਵਡਾਲਾ ਸਭ ਤੋਂ ਪਹਿਲਾਂ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਸਤੇ ਆਏ ਹਾਂ ਅਤੇ ਕੋਈ ਵੀ ਸਿੱਖ ਜਦੋਂ ਕੋਈ ਉਹਦੇ ਉੱਪਰ ਆਉਂਦਾ ਅਤੇ ਉਹ ਸਭ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਰ ਹੁੰਦਾ ਹੈ। ਉਸ ਤੋਂ ਬਾਅਦ ਹੀ ਕੋਈ ਕਾਰਜ ਸ਼ੁਰੂ ਕਰਦਾ ਹੈ।