ਅੰਮ੍ਰਿਤਸਰ: ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ ਤੋਂ ਬਾਅਦ ਗੁਰਜੀਤ ਔਜਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਔਜਲਾ ਨੇ 'ਆਪ' ਪਾਰਟੀ 'ਤੇ ਤਿੱਖੇ ਨਿਸ਼ਾਨੇ ਸਾਧੇ। ਉਹਨਾਂ ਸਾਫ਼ ਸਾਫ਼ ਸ਼ਬਦਾਂ 'ਚ ਆਖਿਆ ਕਿ ਇਹ ਸਾਰਾ ਹਮਲਾ ਆਪ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕਰੀਬੀਆਂ ਵੱਲੋਂ ਕੀਤਾ ਗਿਆ । ਉਹਨਾਂ ਨੇ ਕਿਹਾ ਕਿ ਕਾਂਗਰਸ ਦੀ ਹੁੰਦੀ ਜਿੱਤ ਵੇਖ ਕੇ ਆਮ ਆਦਮੀ ਪਾਰਟੀ ਬੁਖਲਾਹਟ ਵਿੱਚ ਆ ਗਈ ਹੈ । ਇਸ ਲਈ ਆਮ ਆਦਮੀ ਪਾਰਟੀ ਅਜਿਹੇ ਹੱਥਕੰਡੇ ਅਪਣਾ ਰਹੀ ਹੈ ਅਤੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ ਤਾਂ ਜੋ ਕਿ ਲੋਕ ਕਾਂਗਰਸ ਦੀ ਰੈਲੀ ਤੇ ਨਾ ਆਉਣ। ਉਹਨਾਂ ਕਿਹਾ ਕਿ ਜਿਸ ਵਿਅਕਤੀ ਵੱਲੋਂ ਇਹ ਹਮਲੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਹ ਕੁਲਦੀਪ ਸਿੰਘ ਧਾਲੀਵਾਲ ਦਾ ਨਜ਼ਦੀਕੀ ਰਿਸ਼ਤੇਦਾਰ ਹੈ।
ਮੇਰੀ ਜਾਨ ਨੂੰ ਖ਼ਤਰਾ: ਉਹਨਾਂ ਕਿਹਾ ਕਿ ਕੁਲਦੀਪ ਸਿੰਘ ਧਾਲੀਵਾਲ ਹੁਣ ਵੀਡੀਓ ਜਾਰੀ ਕਰਕੇ ਕਹਿ ਰਹੇ ਹਨ ਕਿ ਹਮਲਾ ਕਰਨ ਵਾਲਿਆਂ ਨਾਲ ਉਹਨਾਂ ਦਾ ਕੋਈ ਲੈਣ ਦੇਣ ਨਹੀਂ । ਗੁਰਜੀਤ ਔਜਲਾ ਨੇ ਆਖਿਆ ਕਿ ਕੁਲਦੀਪ ਸਿੰਘ ਧਾਲੀਵਾਲ ਸਰਾਸਰ ਝੂਠ ਬੋਲ ਰਹੇ ਹਨ। ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸਰਕਾਰ ਨੇ ਸਾਰੀ ਪੁਲਿਸ ਸਿਕਿਉਰਟੀ ਤਰਨਜੀਤ ਸਿੰਘ ਸੰਧੂ ਅਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਦਿੱਤੀ ਹੋਈ ਹੈ । ਮੇਰੇ ਕੋਲ ਸਿਰਫ ਛੇ ਗੰਨਮੈਨ ਨੇ ਜਦਕਿ ਅਜਨਾਲਾ ਇੱਕ ਸੈਂਸਿਿਟਵ ਹਲਕਾ ਹੈ ਅਤੇ ਹੁਣ ਮੇਰੀ ਜਾਨ ਨੂੰ ਵੀ ਖਤਰਾ ਬਣਿਆ ਹੋਇਆ ਹੈ। ਔਜਲਾ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਅੰਮ੍ਰਿਤਸਰ ਦਿਹਾਤੀ ਦੀ ਪੁਲਿਸ ਦੇ ਉੱਪਰ ਵੀ ਕਾਰਵਾਈ ਹੋਵੇ ਕਿਉਂਕਿ ਉਹਨਾਂ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਹੀ ਇਹ ਵਾਰਦਾਤ ਹੋਈ ਹੈ । ਉਹਨਾਂ ਕਿਹਾ ਕਿ ਮੇਰੇ ਕੋਲ ਭਾਜਪਾ ਅਤੇ ਆਪ ਦੇ ਉਮੀਦਵਾਰ ਨਾਲੋਂ ਪੁਲਿਸ ਸੁਰੱਖਿਆ ਵੀ ਬਹੁਤ ਘੱਟ ਹੈ।
- ਆਮ ਆਦਮੀ ਪਾਰਟੀ ਦੀ ਖ਼ਤਮ ਹੋਈ ਰੈਲੀ, ਫਿਰ ਵਰਕਰਾਂ ਨੇ ਖੜਕਾਏ ਜਾਮ, ਵੀਡੀਓ ਵਾਇਰਲ ! - Lok Sabha Elections
- ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਚੱਲੀ ਗੋਲੀ, ਮੁੱਖ ਚੋਣ ਅਧਿਕਾਰੀ ਨੇ ਡੀਜੀਪੀ ਤੋਂ ਮੰਗੀ ਰਿਪੋਰਟ - Firing out of Gurjit Aujla rally
- ਕਿਸਾਨਾਂ ਨੇ 'ਆਪ' ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਲਾਈ ਸਵਾਲਾਂ ਦੀ ਝੜੀ, ਦੇਖੋ ਵੀਡੀਓ - Lok Sabha Elections
ਲੋਕਤੰਤਰ ਦਾ ਕਤਲ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅੱਜ ਅਜਨਾਲਾ ਵਿੱਚ ਜੋ ਘਟਨਾ ਵਾਪਰੀ ਹੈ ,ਇਹ ਲੋਕਤੰਤਰ ਦਾ ਕਤਲ ਹੈ ਅਤੇ ਕਾਂਗਰਸ ਪਾਰਟੀ ਲੋਕਤੰਤਰ ਨੂੰ ਬਚਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਤਾਂ ਜੋ ਕਿ ਉਹ ਕਾਂਗਰਸ ਦੀ ਰੈਲੀ ਵਿੱਚ ਨਾ ਜਾਣ । ਓਪੀ ਸੋਨੀ ਨੇ ਚੋਣ ਕਮਿਸ਼ਨ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਹੋਣਾ ਬਹੁਤ ਜਰੂਰੀ ਹੈ।
ਕੀ ਹੈ ਪੂਰਾ ਮਾਮਲਾ: ਦਰਅਸਲ ਗੁਰਜੀਤ ਔਜਲਾ ਦੀ ਅਜਨਾਲਾ ਰੈਲੀ ਦੌਰਾਨ ਹੁਲੜਬਾਜ਼ਾਂ ਵੱਲੋਂ ਗੋਲੀ ਚਲਾਈ ਗਈ ਜਿਸ ਦੌਰਾਨ ਨੌਜਵਾਨ ਜ਼ਖਮੀ ਹੋ ਗਿਆ। ਜਿਸ ਕਾਰਨ ਰੈਲੀ 'ਚ ਹਫ਼ੜਾ-ਦਫ਼ੜੀ ਮਚ ਗਈ। ਔਜਲਾ ਨੇ ਕਿਹਾ ਕਿ ਉਹ ਰੈਲੀ ਦੇ ਵਿੱਚ ਪਹੁੰਚੇ ਸਨ ਤਾਂ ਇਸ ਦੌਰਾਨ ਗੋਲੀ ਚੱਲਣ ਦੀ ਆਵਾਜ਼ ਸੁਣੀ ਤਾਂ ਜਦੋਂ ਬਾਹਰ ਆ ਕੇ ਦੇਖਿਆ ਤੇ ਕਾਂਗਰਸ ਦੇ ਇੱਕ ਵਰਕਰ ਦੇ ਉੱਪਰ ਗੋਲੀ ਚਲਾਈ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰਵਾਇਆ ਗਿਆ।