ਬਠਿੰਡਾ: ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਚੋਣ ਮੁਹਿੰਮ ਦਾ ਆਗਾਜ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਤਬਾਤ ਕਰਦਿਆਂ ਉਹਨਾਂ ਭਾਜਪਾ ਅਤੇ ਅਕਾਲੀ ਦਲ ਦਾ ਸਮਝੌਤਾ ਨਾ ਹੋਣ ਸੰਬੰਧੀ ਉਨ੍ਹਾਂ ਕਿਹਾ ਕਿ ਕੋਈ ਚੋਣ ਇਕੱਠੇ ਹੋ ਕੇ ਲੜੇ ਜਾਂ ਅਲੱਗ ਅਲੱਗ ਲੜੇ ਸਾਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।
ਕੇਂਦਰ ਵਿੱਚ ਰਾਜ ਕਰਦੀ ਭਾਜਪਾ ਸਰਕਾਰ ਵੱਲੋਂ ਵਿਰੋਧੀ ਧਿਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫਤਾਰੀ ਸੰਬੰਧੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਜਾਣਬੁੱਝ ਕੇ ਚੋਣਾਂ ਵਿੱਚ ਗ੍ਰਿਫਤਾਰ ਕੀਤਾ ਹੈ, ਉਹਨਾਂ ਨੂੰ ਬਾਅਦ ਵਿੱਚ ਵੀ ਬੁਲਾਇਆ ਜਾ ਸਕਦਾ ਸੀ। ਕੇਂਦਰ ਸਰਕਾਰ ਚੋਣਾਂ ਵਿੱਚ ਖਰਲ ਨਹੀਂ ਪਾ ਸਕਦੀ ਤੇ ਉਹਨਾਂ ਦੇ ਮਨਸੂਬੇ ਕਦੇ ਪੂਰੇ ਨਹੀਂ ਹੋਣਗੇ।
ਦਮਦਮਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਰਾ ਸਿੰਘ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਬਠਿੰਡਾ ਇਲਾਕੇ ਵਿੱਚ ਜੀ.ਆਈ.ਜੀ.ਐਲ ਕੰਪਨੀ ਵੱਲੋਂ ਗੈਸ ਪਾਇਪ ਲਾਇਨ ਪਾਈ ਜਾ ਰਹੀ ਹੈ।
- ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਿਆ ਬਹੁਤ ਵੱਡਾ ਝਟਕਾ, ਕਿਸੇ ਆਪਣੇ ਨੇ ਹੀ ਦੱਸੀ ਪਾਰਟੀ ਦੇ ਅੰਦਰ ਦੀ ਗੱਲ - ravneet bittu joined the bjp
- ਅਕਾਲੀ ਭਾਜਪਾ ਗਠਜੋੜ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ - Big statement of Sukhbir Badal
- ਸ਼ਾਹੀ ਸ਼ਹਿਰ ਪਟਿਆਲਾ 'ਚ ਪੁਲਿਸ ਮੁਲਾਜ਼ਮ 'ਤੇ ਹਮਲਾ, ਬਦਮਾਸ਼ਾਂ ਨੇ ਮੁਲਾਜ਼ਮ ਦੀ ਤੋੜੀ ਲੱਤ - attack on police constable
ਉਹਨਾਂ ਦੱਸਿਆ ਕਿ ਪਿਛਲੇ ਸਾਲ ਕੰਪਨੀ ਨਾਲ ਸਾਡਾ ਸਮਝੌਤਾ ਹੋਇਆ ਸੀ ਕਿ 24 ਲੱਖ ਪ੍ਰਤੀ ਏਕੜ ਮੁਆਵਜ਼ਾ ਅਤੇ ਜਿਸ ਕਿਸਾਨ ਦੀ ਫਸਲ ਦਾ ਨੁਕਸਾਨ ਹੋਵੇਗਾ ਉਸ ਦਾ ਵੀ ਮੁਆਵਜ਼ਾ ਦਿੱਤਾ ਜਾਵੇਗਾ। ਪਰ ਉਪਰੋਕਤ ਕੰਪਨੀ ਵੱਲੋਂ ਕੁਝ ਕੁ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਬਾਅਦ ਚੁੱਪੀ ਧਾਰਨ ਕਰ ਲਈ ਹੈ। ਉਹਨਾਂ ਕੰਪਨੀ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜਿੰਨਾ ਚਿਰ ਪੂਰੇ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਦਾ ਓਨਾ ਟਾਇਮ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।