ETV Bharat / state

ਸ਼੍ਰੋਮਣੀ ਅਕਾਲੀ ਦਲ ਨੇ ਕਿਹੜੀ ਖੇਡ-ਖੇਡੀ? ਹੁਕਮਨਾਮੇ ਦੀ ਕੀਤੀ ਉਲੰਘਣਾ ਬਾਰੇ ਵੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੇ ਖੁਲਾਸੇ... - GURPRATAP SINGH WADALA

"ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਨਾ ਕਰ ਕੇ ਹੁਕਮ ਦੀ ਉਲੰਘਣਾ ਕੀਤੀ ਗਈ ਹੈ।"

GURPRATAP SINGH WADALA
ਸ਼੍ਰੋਮਣੀ ਅਕਾਲੀ ਦਲ ਨੇ ਕਿਹੜੀ ਖੇਡ-ਖੇਡੀ? (ETV Bharat)
author img

By ETV Bharat Punjabi Team

Published : Jan 12, 2025, 6:28 PM IST

Updated : Jan 12, 2025, 6:33 PM IST

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫ਼ਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ 'ਅਕਾਲੀ ਦਲ ਦੇ ਦਫ਼ਤਰ ਵਿਚ ਜੋ ਕੁੱਝ ਹੋਇਆ ਹੈ, ਇੰਝ ਜਾਪਦਾ ਹੈ ਜਿਵੇਂ ਕੋਈ ਖੇਡ ਖੇਡੀ ਗਈ ਹੋਵੇ।

ਹੁਕਮਨਾਮੇ ਦੀ ਉਲੰਘਣਾ

ਵਡਾਲਾ ਨੇ ਕਿਹਾ ਕਿ ਅਸਤੀਫਾ ਬਹੁਤ ਪਹਿਲਾਂ ਮਨਜ਼ੂਰ ਕਰ ਲਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ, ‘‘ਜੋ ਸਮਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿਤਾ ਗਿਆ ਸੀ, ਉਸ ’ਤੇ ਕੁੱਝ ਦਿਨਾਂ ਦੀ ਮੋਹਲਤ ਮੰਗੀ ਗਈ ਸੀ। ਇਸ ਤੋਂ ਬਾਅਦ ਵੀ ਸਮਾਂ ਬੀਤ ਗਿਆ, ਹੁਣ ਜਾ ਕੇ ਅਸਤੀਫ਼ਾ ਮਨਜ਼ੂਰ ਕਰ ਕੇ ਵੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕੀਤੀ ਗਈ ਹੈ। ਇਸ ਤਰ੍ਹਾਂ ਅਸਤੀਫਾ ਮਨਜ਼ੂਰ ਕਰਨ ਦਾ ਮਤਲਬ ਹੈ ਕਿ ਇਹ ਅਸਤੀਫਾ ਉਨ੍ਹਾਂ ਦੀ ਮਰਜ਼ੀ ਨਾਲ ਕੀਤਾ ਗਿਆ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਜ਼ੀ ਨਾਲ ਨਹੀਂ।’’

ਸ਼੍ਰੋਮਣੀ ਅਕਾਲੀ ਦਲ ਨੇ ਕਿਹੜੀ ਖੇਡ-ਖੇਡੀ? (ETV Bharat)

ਸਿਰਫ਼ ਬਾਦਲ ਦਾ ਅਸਤੀਫ਼ਾ ਮਨਜ਼ੂਰ!

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹੋਰ ਵੀ ਕਈ ਅਸਤੀਫੇ ਮੰਗੇ ਸਨ ਪਰ ਅਜਿਹਾ ਕੁੱਝ ਨਹੀਂ ਹੋਇਆ। ਉਨ੍ਹਾਂ ਕਿਹਾ, ‘‘ਸਿਰਫ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਬਾਅਦ ਸੱਤ ਮੈਂਬਰੀ ਕਮੇਟੀ ਦੀ ਗੱਲ ਸੀ, ਪਰ ਉਸ ਨੂੰ ਪੂਰਾ ਤਾਂ ਕੀ ਕਰਨਾ ਸੀ, ਇਸ ’ਚ ਰੁਕਾਵਟਾਂ ਪਾ ਰਹੇ ਸਨ। ਇਸ ਤੋਂ ਸਪੱਸ਼ਟ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਾਲਣਾ ਨਾ ਕਰ ਕੇ ਹੁਕਮ ਦੀ ਉਲੰਘਣਾ ਕੀਤੀ ਗਈ ਹੈ।’’ ਹੁਣ ਦੇਖਣਾ ਹੋਵੇਗਾ ਕਿ ਜਿਹੜੇ ਬਾਕੀ ਮੈਂਬਰਾਂ ਦੇ ਅਸਤੀਫ਼ੇ ਨੇ ਉਹ ਅਕਾਲੀ ਦਲ ਵੱਲੋਂ ਕਦੋਂ ਪ੍ਰਵਾਨ ਕੀਤੇ ਜਾਣਗੇ?

ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ, ਸੇਵਾਵਾਂ ਲਈ ਕਮੇਟੀ ਨੇ ਸੁਖਬੀਰ ਬਾਦਲ ਦਾ ਕੀਤਾ ਧੰਨਵਾਦ

ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਹੋਣ 'ਤੇ ਬੋਲੇ ਜਥੇਦਾਰ, ਕਿਹਾ- ਇੰਨ-ਬਿੰਨ ਲਾਗੂ ਹੋਣ ਹੁਕਮ, 7 ਮੈਂਬਰੀ ਕਮੇਟੀ 'ਤੇ ਵੀ ਦਿੱਤਾ ਖੁੱਲ੍ਹ ਕੇ ਬਿਆਨ

ਮੀਡੀਆ ਸਾਹਮਣੇ ਆਈ ਪ੍ਰੋ. ਚੰਦੂਮਾਜਰਾ ਅਤੇ ਬੀਬੀ ਜਗੀਰ ਦੀ ਵੀਡੀਓ, ਸੁਣੋ ਰਾਮ ਰਹੀਮ ਨੂੰ ਮੁਆਫ਼ੀ ਬਾਰੇ ਕੀ ਬੋਲਿਆ ਸੀ?

ਖਨੌਰੀ ਮੋਰਚੇ ਤੋਂ ਆਈ ਮੰਦਭਾਗੀ ਖ਼ਬਰ, ਇੱਕ ਹੋਰ ਕਿਸਾਨ ਹੋਇਆ ਸ਼ਹੀਦ, ਜਾਣੋ ਕਿੱਥੋਂ ਦੇ ਕਿਸਾਨ ਨੇ ਪਾਈ ਸ਼ਹੀਦੀ?

Last Updated : Jan 12, 2025, 6:33 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.