ETV Bharat / state

ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ - Sri Guru HarGobind GurGaddi Diwas - SRI GURU HARGOBIND GURGADDI DIWAS

ਅੱਜ 31 ਮਈ ਨੂੰ ਪੂਰੇ ਸਿੱਖ ਜਗਤ ਵਿੱਚ ਸ੍ਰੀ ਗੁਰੂ ਹਰਗੋਬਿੰਦ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਵੀ ਸਮੂਹ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਦੇ ਗੁਰਗੱਦੀ ਦਿਹਾੜੇ 'ਤੇ ਵਧਾਈ ਦਿੱਤੀ ਹੈ।

Gurtagaddi Divas of the sixth Patshah Sri Guru Hargobind Sahib is being celebrated with reverence and respect
ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ (Amritsar)
author img

By ETV Bharat Punjabi Team

Published : May 31, 2024, 1:58 PM IST

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ (Amritsar)

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਜਿਥੇ ਅਜ ਸੰਗਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਉਥੇ ਹੀ ਗੁਰੂ ਘਰ ਦੇ ਦਰਸ਼ਣ ਦੀਦਾਰ ਕਰਨ ਉਪਰੰਤ ਸੰਗਤਾ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਵੱਲੋਂ ਗੁਰੂ ਘਰ ਵਿੱਚ ਆਈਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਿੰਘ ਸਾਹਿਬ ਨੇ ਕਿਹਾ ਕਿ ਅੱਜ ਗੁਰੂ ਘਰ ਵਿੱਚ ਜਲੋ ਸਾਹਿਬ ਵੀ ਸਜਾਏ ਗਏ ਤੇ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਆਉਣ ਵਾਲੀਆਂ ਸੰਗਤਾਂ ਦੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਕਾਲ ਤਖਤ ਸਾਹਿਬ ਤੋਂ ਸੰਬੋਧਨ ਕਰਦੇ ਹੋਏ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

ਕੌਮ 'ਚ ਬਣਿਆ ਰਹੇ ਭਾਈਚਾਰਾ: ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅਗੇ ਇਹੋ ਅਰਜ ਕੀਤੀ ਹੈ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸੰਗਤ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਮੀਰੀ ਪੀਰੀ ਦੇ ਮਾਲਕ ਨੇ ਸਾਰੇ ਸਿੱਖਾਂ ਨੂੰ ਸ਼ਸ਼ਤਰ ਧਾਰੀ ਹੋਣ ਲਈ ਕਿਹਾ ਸੀ। ਢਾਡੀ ਪ੍ਰਥਾ ਦੀ ਅਰੰਭਤਾ ਇਸ ਪਵਿੱਤਰ ਦਿਹਾੜੇ 'ਤੇ ਹੋਈ।

ਉਨ੍ਹਾਂ ਕਿਹਾ ਕਿ ਇਹ ਯੁਗ ਕ੍ਰਾਂਤੀ ਦਾ ਯੁੱਗ ਹੈ ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਗੁਰਾਂ ਨੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਸੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੀਏ । ਨਾਲ ਹੀ ਉਹਨਾਂ ਇਹ ਵੀ ਕਿਹਾ ਕਿ ਗੁਰੂ ਜੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ,ਬਾਬਾ ਬੁੱਢਾ ਜੀ ਨੇ ਗੂਰੂ ਹਰਗੋਬਿੰਦ ਸਿੰਘ ਜੀ ਨੂੰ ਦੋ ਤਲਵਾਰਾਂ ਮਿਰੀ ਤੇ ਪੀਰੀ ਦੀਆਂ ਪਹਿਨਾਈਆਂ, ਗੁਰ ਜੀ ਨੇ ਜਿੰਨੇ ਵੀ ਯੁੱਧ ਲੜੇ ਗੁਰੂ ਪਾਤਸ਼ਾਹ ਨੇ ਫਤਿਹ ਬਖਸ਼ ਕੀਤੀ। ਜਿਨ੍ਹਾ ਦਾ ਅੱਜ ਗੁਰਤਾ ਗੱਦੀ ਦਿਵਸ ਮਨਾ ਰਹੇ ਹਾਂ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂਘਰ ਵਿਚ ਆਈਆਂ ਹੋਈਆਂ ਸੰਗਤਾਂ ਦੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.