ETV Bharat / state

ਇਨ੍ਹਾਂ ਦੋ ਗਾਇਕਾਂ ਨੇ ਕਿਸਾਨਾਂ ਬਾਰੇ ਆਖੀ ਵੱਡੀ ਗੱਲ, ਇੱਕ ਧਰਨੇ 'ਚ ਪਹੁੰਚਿਆ, ਦੂਜੇ ਨੇ ਕੀਤਾ ਟਵੀਟ - FARMERS PROTEST

ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਕਿਸਾਨਾਂ ਦੇ ਸਮਰਥਨ 'ਚ ਆ ਗਏ ਹਨ।

R NAIT JOINS FARMERS STRUGGLE
ਇੰਨ੍ਹਾਂ ਦੋ ਗਾਇਕਾਂ ਨੇ ਕਿਸਾਨਾਂ ਬਾਰੇ ਆਖੀ ਵੱਡੀ ਗੱਲ (ETV Bharat (ਗ੍ਰਾਫ਼ਿਕਸ ਟੀਮ))
author img

By ETV Bharat Punjabi Team

Published : 3 hours ago

Updated : 3 hours ago

ਹੈਦਰਬਾਦ ਡੈਸਕ: ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਅੰਦੋਲਨ ਹੋ ਰਹੇ ਹਨ। ਹੁਣ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਕਿਸਾਨਾਂ ਦੇ ਸਮਰਥਨ 'ਚ ਆ ਗਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰਨ ਬਾਰੇ ਲਿਖਿਆ ਹੈ ਤਾਂ ਜੋ ਇਸ ਅੰਦੋਲਨ ਨੂੰ ਖਤਮ ਕੀਤਾ ਜਾ ਸਕੇ। ਗੁਰੂ ਰੰਧਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਹਰ ਮੁੱਦੇ 'ਤੇ ਆਪਣੀ ਰਾਏ ਜ਼ਾਹਿਰ ਕਰਨ ਤੋਂ ਪਿੱਛੇ ਨਹੀਂ ਹਟਦਾ। ਹੁਣ ਉਨ੍ਹਾਂ ਨੇ ਕਿਸਾਨਾਂ ਨੂੰ ਲੈ ਕੇ ਆਵਾਜ਼ ਉਠਾਈ ਹੈ। ਉਨ੍ਹਾਂ ਦੀ ਇਹ ਪੋਸਟ ਵੀ ਵਾਇਰਲ ਹੋ ਰਹੀ ਹੈ।

ਗੁਰੂ ਰੰਧਾਵਾ ਦਾ ਟਵੀਟ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 21ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਗਾਇਕ ਗੁਰੂ ਰੰਧਾਵਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਦੇਸ਼ ਭਰ ਵਿੱਚ ਅੰਨ੍ਹ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਜ਼ਰੂਰ ਸੁਣਨੀ ਚਾਹੀਦੀ ਹੈ। ਉਨ੍ਹਾਂ ਨੇ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ ਕਿ ਕਿਰਪਾ ਕਰਕੇ ਕਿਸਾਨਾਂ ਨਾਲ ਬੈਠ ਕੇ ਵਿਚਾਰ ਕਰੋ।

"ਕਿਸਾਨ ਦੇਸ਼ ਦੇ ਹਰ ਘਰ ਭੋਜਨ ਪਹੁੰਚਾਉਂਦੇ ਹਨ। ਉਨ੍ਹਾਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ। ਅਸੀਂ ਸਰਕਾਰੀ ਅਧਿਕਾਰੀਆਂ ਨੂੰ ਬੇਨਤੀ ਕਰਦੇ ਹਾਂ ਕਿ ਕਿਰਪਾ ਕਰਕੇ ਕਿਸਾਨ ਅਧਿਕਾਰੀਆਂ ਨਾਲ ਬੈਠ ਕੇ ਵਿਚਾਰ ਕਰੋ। - ਗੁਰੂ ਰੰਧਾਵਾ, ਪੰਜਾਬੀ ਗਾਇਕ

ਇੱਕ ਯੂਜ਼ਰ ਨੇ ਗੁਰੂ ਰੰਧਾਵਾ ਦੀ ਪੋਸਟ ਦਾ ਜਵਾਬ ਦਿੱਤਾ। ਇਸ ਤੋਂ ਬਾਅਦ ਸਿੰਗਰ ਨੇ ਲਿਖਿਆ- ਹਾਂ ਮੇਰੇ ਭਰਾ, ਮੈਂ ਵੀ ਇਹੀ ਗੱਲ ਕਹਿ ਰਿਹਾ ਹਾਂ ਕਿ ਬੇਨਤੀ ਹੈ ਕਿ ਸਰਕਾਰ ਉਨ੍ਹਾਂ ਦੀ ਗੱਲ ਸੁਣੇ ਅਤੇ ਦੇਖੋ ਕੀ ਹੋ ਸਕਦਾ ਹੈ। ਵੀਰ ਜੀ, ਹਰ ਥਾਂ ਦੀਆਂ ਵੱਖੋ-ਵੱਖਰੀਆਂ ਲੋੜਾਂ ਹੋ ਸਕਦੀਆਂ ਹਨ, ਜਿਵੇਂ ਇੱਕ ਘਰ ਦੇ ਸਾਰੇ ਮੈਂਬਰਾਂ ਦੀਆਂ ਵੱਖੋ-ਵੱਖਰੀਆਂ ਲੋੜਾਂ ਹੁੰਦੀਆਂ ਹਨ, ਆਖ਼ਿਰਕਾਰ ਉਹ ਸਾਰੇ ਪਰਿਵਾਰ ਦੇ ਮੈਂਬਰ ਹਨ। ਅਸੀਂ ਸਾਰੇ ਪਰਿਵਾਰ ਦੇ ਭਰਾ ਹਾਂ, ਵੱਡਾ ਭਾਰਤੀ ਪਰਿਵਾਰ। ਤੁਹਾਨੂੰ ਦੱਸ ਦੇਈਏ ਕਿ ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ਤੋਂ ਆਪਣੀਆਂ ਸਾਰੀਆਂ ਪੋਸਟਾਂ ਹਟਾ ਦਿੱਤੀਆਂ ਹਨ। ਹੁਣ ਉਨ੍ਹਾਂ ਦੇ ਅਕਾਊਂਟ 'ਤੇ ਸਿਰਫ ਇਕ ਪੋਸਟ ਹੈ ਅਤੇ ਉਹ ਹੈ ਉਨ੍ਹਾਂ ਦੀ ਆਉਣ ਵਾਲੀ ਫਿਲਮ ਦਾ ਪੋਸਟਰ।

ਆਰ. ਨੇਤ ਦੀ ਨੌਜਵਾਨਾਂ ਨੂੰ ਅਪੀਲ

ਉਧਰ ਦੂਜੇ ਪਾਸੇ ਗਾਇਕ ਆਰ. ਨੇਤ ਵੀ ਖਨੌਰੀ ਧਰਨੇ 'ਚ ਪਹੁੰਚੇ। ਉਨ੍ਹਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਨੌਜਵਾਨਾਂ ਨੂੰ ਅਪੀਲ਼ ਕਰ ਆਖਿਆ ਕਿ ਜਦੋਂ ਵੀ ਕੋਈ ਸਟਾਰ ਕਿਸਾਨਾਂ ਦੇ ਧਰਨੇ 'ਚ ਆਉਂਦਾ ਹੈ ਤਾਂ "ਤੁਸੀਂ ਫੋਟੋ ਕਰਵਾਉਣ ਲਈ ਪਿੱਛੇ ਨਾ ਪਿਆ ਕਰੋ, ਮੈਂ ਪਹਿਲਾਂ ਵੀ ਕਿਸਾਨ ਸੀ ਅਤੇ ਹੁਣ ਵੀ ਕਿਸਾਨ ਹਾਂ'। ਕਾਬਲੇਜ਼ਿਕਰ ਹੈ ਕਿ ਕਿਸਾਨਾਂ ਦੇ ਧਰਨੇ ਨੂੰ ਹੁਣ ਕਲਾਕਾਰਾਂ ਅਤੇ ਸਿਆਸਤਦਾਨਾਂ ਦਾ ਸਰਮਥਨ ਮਿਲਣਾ ਸ਼ੁਰੂ ਹੋ ਗਿਆ ਹੈ।

Last Updated : 3 hours ago
ETV Bharat Logo

Copyright © 2024 Ushodaya Enterprises Pvt. Ltd., All Rights Reserved.