ਮਾਨਸਾ: ਪੰਜਾਬ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਚੱਲਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਹਲਕੇ 'ਚ ਸਰਗਰਮੀ ਤੇਜ਼ ਕਰ ਦਿੱਤੀ ਹੈ। ਅੱਜ ਉਹ ਆਪਣੇ ਹਲਕੇ ਸਰਦੂਲਗੜ੍ਹ ਦਾ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਮੌਜੂਦਾ ਪੰਜਾਬ ਸਰਕਾਰ ਦੇ ਕੰਮਾਂ ਉੱਤੇ ਤੰਜ ਵੀ ਕੱਸੇ। ਉਨ੍ਹਾਂ ਨੇ ਕਿਹਾ ਲੋਕਪਾਲ ਲਿਆ ਕੇ ਸਾਫ਼-ਸੁਥਰੀ ਸਰਕਾਰ ਚਲਾਉਣ ਦਾ ਦਾਅਵਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਜੇਲ੍ਹ ਵਿੱਚ ਹੈ।
ਪੰਜਾਬ ਸਰਕਾਰ 'ਤੇ ਕੀਤੇ ਤਿੱਖੇ ਵਾਰ: ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਕੰਮ ਦੇ ਆਧਾਰ 'ਤੇ ਵੋਟ ਪਾਉਣ ਦੀ ਅਪੀਲ ਵੀ ਕੀਤੀ। ਉਹਨਾਂ ਲੋਕਾਂ ਦਾ ਦਰਦ ਸੁਣਨ ਦੇ ਬਾਅਦ ਆਮ ਆਦਮੀ ਪਾਰਟੀ 'ਤੇ ਤੰਜ ਕਸਦੇ ਹੋਏ ਕਿਹਾ ਕਿ ਅੱਜ ਆਲਮ ਇਹ ਹੈ ਕਿ ਕੱਟੜ ਇਮਾਨਦਾਰ ਪਾਰਟੀ ਦਾ ਦਾਅਵਾ ਕਰਨ ਵਾਲੀ ਪਾਰਟੀ ਲੋਕਪਾਲ ਲਿਆ ਕੇ ਸਾਫ ਛਵੀ ਵਾਲੀ ਸਰਕਾਰ ਚਲਾਉਣ ਦੀ ਗੱਲ ਕਰ ਰਹੀ ਸੀ ਅੱਜ ਉਨ੍ਹਾਂ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਜੋ ਸ਼ਰਾਬ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਰੀਬ ਇੱਕ ਸਾਲ ਤੋਂ ਜੇਲ੍ਹ ਵਿੱਚ ਹਨ, ਅੱਜ ਜੇਕਰ ਉਹ ਆਪਣੇ ਪਰਿਵਾਰ ਕੋਲ ਜਾ ਕੇ ਬੇਕਸੂਰ ਹੋਣ ਦਾ ਦਾਅਵਾ ਕਰ ਕੇ ਜ਼ਮਾਨਤ ਕਰਵਾ ਲੈਂਦੇ ਤਾਂ ਠੀਕ ਸੀ, ਪਰ ਉਹ ਜ਼ਮਾਨਤ 'ਤੇ ਰਹਿੰਦਿਆਂ ਚੋਣਾਂ ਕਰਵਾਉਣ ਦੀ ਗੱਲ ਕਰਨਾ ਸਾਫ ਬਿਆਨ ਹੁੰਦਾ ਹੈ ਕਿ ਉਹ ਕੱਟਰ ਇਮਾਨਦਾਰ ਨਹੀਂ, ਸਗੋਂ ਬੇਈਮਾਨ ਹਨ।
- ਲੁਧਿਆਣਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਵਲ ਹਸਪਤਾਲ ਦਾ ਕੀਤਾ ਨਿਰੀਖਣ,ਕਿਹਾ- ਚੂਹੇ ਵਾਲੇ ਮਾਮਲੇ 'ਚ 70ਫੀਸਦ ਕੰਮ ਮੁਕੰਮਲ, ਕੰਪੈਕਟ ਨੂੰ ਵੀ ਕੀਤਾ ਚਾਲੂ
- ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੇ ਲੋਕ ਸਭਾ ਚੋਣਾਂ ਵਿੱਚ ਆਜ਼ਾਦ ਉਮੀਦਵਾਰਾਂ ਨੂੰ ਜਿਤਾਉਣ ਦਾ ਦਿੱਤਾ ਸੱਦਾ
ਵਿਸਾਖੀ ਅਤੇ ਖਾਲਸਾ ਸਥਾਪਨਾ ਦਿਵਸ ਮੌਕੇ ਦਲ ਖਾਲਸਾ ਨੇ ਕੱਢਿਆ ਮਾਰਚ, ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਆਪ ਨੇ ਲੋਕਾਂ ਨਾਲ ਕੀਤਾ ਧੋਖਾ: ਹਰਸਿਮਰਤ ਨੇ ਕਿਹਾ ਕਿ ਅੱਜ ਲੋਕਾਂ ਦੀ ਹਾਲਤ ਇਹ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਜੋ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਸੀ, ਅੱਜ ਲੋਕ ਤੰਗ ਪਰੇਸ਼ਾਨ ਹੋ ਰਹੇ ਹਨ ਅਤੇ ਮੁੱਖ ਮੰਤਰੀ ਨੂੰ ਅੱਜ ਵੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਚਮਕਾਉਣ ਦੇ ਵਿੱਚ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਅੱਜ ਇਹ ਪਾਰਟੀ ਕਾਂਗਰਸ ਨਾਲ ਹੱਥ ਮਿਲਾ ਕੇ ਸੱਤਾ ਹਾਸਲ ਕਰਨਾ ਚਾਹੁੰਦੀ ਹੈ ਪਰ ਲੋਕਾਂ ਨੂੰ ਇਹਨਾਂ ਸਾਰੀਆਂ ਪਾਰਟੀਆਂ ਦਾ ਪਤਾ ਲੱਗ ਚੁੱਕਿਆ ਹੈ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਧੋਖਾ ਦੇ ਕੇ ਸੱਤਾ ਹਾਸਿਲ ਕਰ ਲਈ ਹੈ, ਜਿਸ ਕਾਰਨ ਲੋਕ ਬੇਹੱਦ ਪਰੇਸ਼ਾਨ ਹਨ ਅਤੇ ਅੱਜ ਮੁੱਖ ਮੰਤਰੀ ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਲਈ ਲੱਗੇ ਹੋਏ ਹਨ। ਇਸ ਲਈ ਲੋਕਾਂ ਨੂੰ ਮੂਰਖ ਬਣਾਉਣ ਲਈ ਇਨ੍ਹਾਂ ਨੇ ਹੁਣ ਕਾਂਗਰਸ ਨਾਲ ਹੱਥ ਮਿਲਾ ਕੇ ਸੱਤਾ ਹਾਸਿਲ ਕਰਨਾ ਚਾਹੁੰਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਤੋਂ ਕੀਤੇ ਵਾਅਦਿਆਂ ਦਾ ਹਿਸਾਬ ਮੰਗਣ।