ਬਠਿੰਡਾ : ਪੰਜਾਬ ਭਰ ਵਿੱਚ ਚਰਚਾ ਦਾ ਵਿਸ਼ਾ ਬਣੀ ਬਠਿੰਡਾ ਲੋਕ ਸਭਾ ਸੀਟ ਤੋਂ ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ ਕਿ ਬੀਬਾ ਹਰਸਿਮਰਤ ਕੌਰ ਬਾਦਲ ਆਪਣਾ ਹਲਕਾ ਬਦਲ ਸਕਦੇ ਹਨ, ਪਰ ਆਖਿਰਕਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਮੁੜ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਵੱਜੋਂ ਐਲਾਨ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਿਲੀ ਇਸ ਜ਼ਿੰਮੇਵਾਰੀ ਤੋਂ ਬਾਅਦ ਬੀਬਾ ਹਰਸਿਮਰਤ ਕੌਰ ਬਾਦਲ ਸਿੱਖਾਂ ਦੇ ਚੌਥੇ ਤਖਤ, ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਜਿੱਥੇ ਉਹਨਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਉਥੇ ਹੀ ਉਹਨਾਂ ਪਾਰਟੀ ਪ੍ਰਧਾਨ ਸਣੇ ਸਮੂਹ ਅਕਾਲੀ ਦਲ ਨੂੰ ਧੰਨਵਾਦ ਕੀਤਾ ਕਿ ਮੁੜ ਤੋਂ ਜੋ ਜ਼ਿੰਮੇਵਾਰੀ ਦਿੱਤੀ ਅਤੇ ਵਿਸ਼ਵਾਸ ਉਹਨਾਂ ਵਿੱਚ ਦਿਖਾਇਆ ਹੈ ਉਸ ਤੇ ਖਰੇ ਉਤਰਨ ਲਈ ਪੂਰੀ ਵਾਹ ਲਾਉਣਗੇ।
ਉੱਥੇ ਹੀ ਹਰਸਿਮਰਤ ਕੌਰ ਬਾਦਲ ਨੂੰ ਮੁੜ ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਧਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬਠਿੰਡਾ ਤੋਂ ਅਕਾਲੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਨੇ ਉਹਨਾਂ ਨੂੰ ਤਿੰਨ ਵਾਰ ਸੇਵਾ ਦਾ ਮੌਕਾ ਦਿੱਤਾ ਅਤੇ ਉਹਨਾਂ ਵੱਲੋਂ ਵੀ ਜੀ ਜਾਨ ਨਾਲ ਲੋਕਾਂ ਦੀ ਸੇਵਾ ਕੀਤੀ ਗਈ। ਉਹਨਾਂ ਕਿਹਾ ਕਿ ਇਸ ਵਾਰ ਫਿਰ ਨਿਮਾਨੀ ਨੂੰ ਸੇਵਾ ਦਾ ਮੌਕਾ ਦੇਣਗੇ। ਉਹਨਾਂ ਵਿਰੋਧੀਆਂ ਦੇ ਤੰਜ ਕਸਦੇ ਹੋਏ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਯੋਗ ਉਮੀਦਵਾਰ ਨਹੀਂ ਮਿਲੀ।
- ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ, ਛੇ ਉਮੀਦਵਾਰਾਂ ਦੇ ਨਾਮ ਦਾ ਦੂਜੀ ਲਿਸਟ 'ਚ ਕੀਤਾ ਐਲਾਨ - releasing second list of candidates
- ਪੰਜਾਬ 'ਚ ਦੋ ਰਾਖਵੀਆਂ ਲੋਕ ਸਭਾ ਸੀਟਾਂ ਲਈ ਕਾਂਗਰਸ ਨੇ ਉਮੀਦਵਾਰਾਂ ਦਾ ਕੀਤਾ ਐਲਾਨ - Congress release list of candidates
- ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਅਭਿਨੇਤਾ ਮਿਥੁਨ ਚੱਕਰਵਰਤੀ ਪਦਮ ਪੁਰਸਕਾਰ ਨਾਲ ਸਨਮਾਨਿਤ, ਰਾਸ਼ਟਰਪਤੀ ਮੁਰਮੂ ਨੇ ਕੀਤਾ ਸਨਮਾਨਿਤ - PADMA AWARDS VENKAIAH NAIDU
ਪਾਰਟੀਆਂ ਨੂੰ ਨਹੀ ਮਿਲ ਰਹੇ ਆਪਣੇ ਉਮੀਦਵਾਰ : ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚੋਂ ਕੱਢੇ ਹੋਏ ਵਿਅਕਤੀ ਨੂੰ ਕਾਂਗਰਸ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਜਦੋਂ ਕਿ ਭਾਜਪਾ ਵੱਲੋਂ ਮਲੂਕਾ ਪਰਿਵਾਰ ਨੂੰ ਦੋਫਾੜ ਕਰਦੇ ਹੋਏ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੂੰ ਬਠਿੰਡਾ ਲੋਕ ਸਭਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੜਾਈ ਦਿੱਲੀ ਨਾਲ ਹੈ ਅਤੇ ਇਸ ਲੜਾਈ ਨੂੰ ਪੰਜਾਬ ਦੇ ਲੋਕ ਬਾਖੂਬੀ ਸਮਝਦੇ ਹਨ ਕਿਉਂਕਿ ਦਿੱਲੀ ਦੀਆਂ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਕੇ ਪੰਜਾਬ ਤੇ ਰਾਜ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਦੇ ਲੋਕ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪਿਆਰ ਦਿੰਦੇ ਰਹਿਣਗੇ।