ਮਾਨਸਾ: ਹਰ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਦੇ ਚੱਲਦੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਦੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।
'ਆਪ' ਸਰਕਾਰ ਫੇਲ੍ਹ: ਉਹਨਾਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਬੋਲਦੇ ਹੋਏ ਕਿਹਾ ਕਿ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ।
ਕਿਸਾਨ ਪ੍ਰੇਸ਼ਾਨ: ਹਰਸਿਮਰਤ ਕੌਰ ਨੇ ਤੰਜ ਕੱਸਦੇ ਆਖਿਆ ਕਿ ਕਿਸਾਨਾਂ ਦੇ ਲਈ ਵੀ ਇਸ ਪਾਰਟੀ ਨੇ ਕੁਝ ਨਹੀਂ ਕੀਤਾ ।ਕਿਸਾਨ ਬਾਰਡਰਾਂ 'ਤੇ ਪਰੇਸ਼ਾਨ ਹੋ ਰਹੇ ਨੇ ਹਰਿਆਣਾ ਪੁਲਿਸ ਕਿਸਾਨਾਂ 'ਤੇ ਗੋਲੀਆਂ ਦਾਗ ਰਹੀ ਹੈ ਪਰ ਭਗਵੰਤ ਮਾਨ ਚੁੱਪ ਬੈਠੇ ਹਨ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਜਾ ਰਿਹਾ ਜਦਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਹੱਕ ਵਿੱਚ ਬਿਲਕੁਲ ਵੀ ਨਹੀਂ ਬੋਲ ਰਹੇ ।
ਕੋਈ ਵਾਅਦਾ ਪੂਰਾ ਨਹੀਂ: ਪੰਜਾਬ ਵਿੱਚ ਲਗਾਤਾਰ ਨਸ਼ਾ ਵੱਧ ਰਿਹਾ ਹੈ ਅਤੇ ਨਸ਼ੇ ਨੂੰ ਰੋਕਣ ਵਿੱਚ ਵੀ ਪੰਜਾਬ ਸਰਕਾਰ ਫੇਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਆਟਾ ਦਾਲ ਸਕੀਮ ਦੇ ਕਾਰਡ ਕੱਟੇ ਅਤੇ ਔਰਤਾਂ ਨੂੰ ਪੈਸੇ ਦੇਣ ਦਾ ਵਾਅਦਾ ਨਾ ਪੂਰਾ ਕਰਕੇ ਅੱਜ ਵੀ ਦੂਸਰੀਆਂ ਪਾਰਟੀਆਂ ਨੂੰ ਭੰਡ ਰਹੇ ਹਨ।