ਮਾਨਸਾ: ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਵੱਲੋਂ ਅੱਜ ਬੁਢਲਾਡਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਆਪਣੀ ਮਾਤਾ ਹਰਸਿਮਰਤ ਕੌਰ ਬਾਦਲ ਨੂੰ ਵੋਟ ਪਾਉਣ ਦੀ ਵੀ ਅਪੀਲ ਕੀਤੀ ਅਤੇ ਕਿਹਾ ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੇ ਲੋਕਾਂ ਦੀ ਸੇਵਾ ਕੀਤੀ ਉਸ ਤਰ੍ਹਾਂ ਇੱਕ ਵਾਰ ਫਿਰ ਉਨ੍ਹਾਂ ਨੂੰ ਮੌਕਾ ਦਿੱਤਾ ਜਾਵੇ ਤਾਂ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਸੰਸਦ ਦੇ ਵਿੱਚ ਉਠਾਈ ਜਾਵੇ।
ਵੱਖ-ਵੱਖ ਪਿੰਡਾਂ ਦਾ ਦੌਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਵੱਲੋਂ ਅੱਜ ਆਪਣੀ ਮਾਤਾ ਦੇ ਲਈ ਵੋਟਾਂ ਲਈ ਬੁਢਲਾਡਾ ਹਲਕੇ ਦੇ ਵਿੱਚ ਅਪੀਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਜਿੱਥੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰਾਂ ਦੇ ਨਾਲ ਮੁਲਾਕਾਤ ਵੀ ਕੀਤੀ ਤੇ ਉਨ੍ਹਾਂ ਨੂੰ ਰਲ ਮਿਲ ਕੇ ਪਿੰਡਾਂ ਵਿੱਚ ਜਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਜਿੱਤ ਪ੍ਰਾਪਤ ਕਰਵਾਉਣ ਦੀ ਅਪੀਲ ਕੀਤੀ।
ਪੰਜਾਬ ਦੇ ਮੁੱਦਿਆਂ ਦੀ ਗੱਲ ਉਠਾਉਣ ਦਾ ਮੌਕਾ: ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਹਰਸਿਮਰਤ ਕੌਰ ਬਾਦਲ ਵੱਲੋਂ ਪਹਿਲਾਂ ਵੀ ਸੰਸਦ ਦੇ ਵਿੱਚ ਪੰਜਾਬ ਦੇ ਲੋਕਾਂ ਲਈ ਆਵਾਜ਼ ਉਠਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਦੇ ਵਿੱਚ ਅਹਿਮਦ ਹਸਪਤਾਲ, ਯੂਨੀਵਰਸਿਟੀਆਂ, ਰਿਫਾਇਨਰੀ ਤੋਂ ਇਲਾਵਾ ਹੋਰ ਵੀ ਇਲਾਕੇ ਦੇ ਵਿੱਚ ਵਿਕਾਸ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਫਿਰ ਉਨ੍ਹਾਂ ਨੂੰ ਸੰਸਦ ਦੇ ਵਿੱਚ ਪੰਜਾਬ ਦੇ ਮੁੱਦਿਆਂ ਦੀ ਗੱਲ ਉਠਾਉਣ ਦਾ ਮੌਕਾ ਦਿੱਤਾ ਜਾਵੇ। ਬਠਿੰਡੇ ਹਲਕੇ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾ ਕੇ ਉਨ੍ਹਾਂ ਦੀ ਮਾਤਾ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ।
- ਸ਼ੰਭੂ ਬਾਰਡਰ ਤੋਂ ਆ ਰਹੇ ਕਿਸਾਨਾਂ ਦੀ ਪਲਟੀ ਬੱਸ, ਦਰਜਨਾਂ ਕਿਸਾਨ ਗੰਭੀਰ ਜ਼ਖਮੀ - Farmers bus overturned
- ਸਚਿਨ ਪਾਇਲਟ ਦਾ ਲੁਧਿਆਣਾ 'ਚ ਬੀਜੇਪੀ 'ਤੇ ਨਿਸ਼ਾਨਾ; ਕਿਹਾ- ਭਾਜਪਾ ਸਿਰਫ਼ ਜੁਮਲਿਆਂ ਦੀ ਰਾਜਨੀਤੀ ਕਰਦੀ ਹੈ, ਇਸ ਵਾਰ ਲੋਕ ਬਦਲਾਅ ਚਾਹੁੰਦੇ ਹਨ - SACHIN PILOT REACHED Ludhiana
- ਪਟਿਆਲਾ 'ਚ ਚੋਣ ਪ੍ਰਚਾਰ ਕਰਨ ਪਹੁੰਚਣਗੇ ਪੀਐੱਮ ਮੋਦੀ, ਕਿਸਾਨਾਂ ਵੱਲੋਂ ਵਿਰੋਧੀ ਦੀ ਤਿਆਰੀ, ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ - PM Modi in Patiala to campaign