ETV Bharat / state

ਹਰਿਆਣਾ ਦੇ CM ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ, ਪੰਜਾਬ ਨੂੰ ਵੱਡਾ ਭਰਾ ਕਹਿ ਕੇ ਕੀਤੀ ਪਾਣੀ ਦੀ ਮੰਗ - Haryana CM On Water

Haryana has demanded water from Punjab: ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੱਥਾ ਟੇਕਣ ਪਹੁੰਚੇ ਹਨ। ਉਨ੍ਹਾਂ ਨੇ ਪੰਜਾਬ ਨੂੰ ਆਪਣਾ ਵੱਡਾ ਭਰਾ ਕਿਹਾ ਹੈ 'ਤੇ ਵੱਡੇ ਭਰਾ ਤੋਂ ਪਾਣੀ ਦੀ ਮੰਗ ਕੀਤੀ ਹੈ। ਪੜ੍ਹੋ ਪੂਰੀ ਖਬਰ...

Haryana has demanded water from Punjab
ਹਰਿਆਣਾ ਦੇ CM ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ (Etv Bharat Amritsar)
author img

By ETV Bharat Punjabi Team

Published : Jun 28, 2024, 5:47 PM IST

ਹਰਿਆਣਾ ਦੇ CM ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ (Etv Bharat Amritsar)

ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਮੱਥਾ ਟੇਕਣ ਪਹੁੰਚਦੀਆਂ ਹਨ। ਉੱਥੇ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੱਥਾ ਟੇਕਣ ਪਹੁੰਚੇ ਹਨ। ਉਨ੍ਹਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਜਾ ਕੇ ਪੰਗਤ 'ਚ ਬੈਠ ਕੇ ਪ੍ਰਸ਼ਾਦਾ ਛਕਿਆ।

ਹਰਿਆਣੇ ਦੀ ਚੜਦੀ ਕਲਾ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਹਰਿਆਣਾ ਦੀ ਚੜ੍ਹਦੀ ਕਲਾ ਦੇ ਲਈ ਉਨ੍ਹਾਂ ਵੱਲੋਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਵੀ ਕੀਤੀ ਗਈ ਹੈ। ਮੈਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਆ ਕੇ ਉਨ੍ਹਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ ਅਤੇ ਇਹ ਉਹ ਅਸਥਾਨ ਹੈ ਜਿੱਥੇ ਆ ਕੇ ਹਰੇਕ ਵਿਅਕਤੀ ਨੂੰ ਵੱਖਰੀ ਹੀ ਊਰਜਾ ਮਿਲਦੀ ਹੈ। ਉਹ ਹਰਿਆਣੇ ਦੀ ਚੜਦੀ ਕਲਾ ਦੇ ਲਈ ਅਰਦਾਸ ਕਰਕੇ ਚਲੇ ਹਨ ਅਤੇ ਇੱਕ ਨਵੀਂ ਤਾਜਗੀ ਅਤੇ ਨਵੀਂ ਊਰਜਾ ਲੈ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਚੱਲੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ।

ਹਰਿਆਣਾ ਪੰਜਾਬ ਤੋਂ ਪਾਣੀ ਮੰਗ ਰਿਹਾ: ਉਨ੍ਹਾਂ ਕਿਹਾ ਕਿ ਦਸਤਾਰ ਤਾਂ ਉਹ ਹਰਿਆਣੇ 'ਚ ਵੀ ਕਈ ਵਾਰ ਸਜਾ ਚੁੱਕੇ ਹਨ ਪਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਜਦੋਂ ਉਨ੍ਹਾਂ ਨੇ ਦਸਤਾਰ ਸਜਾਈ ਤਾਂ ਉਨ੍ਹਾਂ ਨੂੰ ਇੱਥੇ ਵੱਖਰੀ ਐਨਰਜੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਦੀ ਦੇਣ ਹੈ, ਇਹ ਦਸਤਾਰ 'ਤੇ ਮੈਨੂੰ ਫਕਰ ਹੈ ਕਿ ਮੈਂ ਅੱਜ ਦਸਤਾਰ ਸਜਾ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਹੈ। ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਜੋ ਹਰਿਆਣਾ ਪੰਜਾਬ ਤੋਂ ਪਾਣੀ ਮੰਗ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਹਰਿਆਣੇ ਦਾ ਵੱਡਾ ਭਰਾ ਹੈ ਅਤੇ ਹਰਿਆਣਾ ਛੋਟਾ ਭਰਾ ਹੈ ਤੇ ਵੱਡਾ ਭਰਾ ਹੋਣ ਦੇ ਨਾਤੇ ਪੰਜਾਬ ਦਾ ਫਰਜ ਬਣਦਾ ਹੈ ਕਿ ਉਹ ਹਰਿਆਣੇ ਨੂੰ ਪਾਣੀ ਦੇਵੇ।

ਪੰਜਾਬ ਹਰਿਆਣਾ ਦਾ ਵੱਡਾ ਭਰਾ: ਜ਼ਿਕਰ ਯੋਗ ਹੈ ਕਿ ਜਦੋਂ ਵੀ ਪੰਜਾਬ ਜਾਂ ਹਰਿਆਣੇ ਦੇ ਵਿੱਚ ਚੁਣਾਵ ਹੁੰਦੇ ਹਨ ਤਾਂ ਐਸ.ਵਾਈ.ਐਲ. ਦਾ ਮੁੱਦਾ ਬੜਾ ਜ਼ੋਰਾਂ ਸ਼ੋਰਾਂ ਨਾਲ ਉੱਪਰ ਉੱਠਦਾ ਹੈ। ਜਦੋਂ ਹੀ ਚੋਣਾਂ ਖਤਮ ਹੁੰਦੀਆਂ ਹਨ ਤਾਂ ਐਸ.ਵਾਈ.ਐਲ. ਦਾ ਮੁੱਦਾ ਖ਼ਤਮ ਹੁੰਦਾ ਦਿਖਾਈ ਦਿੰਦਾ ਹਨ ਅਤੇ ਹੁਣ ਇੱਕ ਵਾਰ ਫਿਰ ਤੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਪਹੁੰਚ ਕੇ ਪੰਜਾਬ ਨੂੰ ਆਪਣਾ ਵੱਡਾ ਭਰਾ ਕਿਹਾ ਹੈ 'ਤੇ ਵੱਡੇ ਭਰਾ ਤੋਂ ਪਾਣੀ ਦੀ ਮੰਗ ਕੀਤੀ ਹੈ। ਹੁਣ ਦੇਖਣਾ ਇਹ ਹੋਏਗਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ 'ਤੇ ਆਪਣੀ ਕੀ ਪ੍ਰਤੀਕਿਰਿਆ ਦਿੰਦੇ ਹਨ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਆਪਣੇ ਕਾਫਲੇ ਸਮੇਤ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੀ ਗਏ। ਜਿੱਥੇ ਪਹੁੰਚ ਕੇ ਉਨ੍ਹਾਂ ਨੇ ਵੱਲੋਂ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕੀਤੀ ਅਤੇ ਨਾਲ ਹੀ ਡੇਰੇ ਦੇ ਵੱਖ-ਵੱਖ ਪ੍ਰਬੰਧਨਾ ਨੂੰ ਵੀ ਵਾਚਿਆ ਗਿਆ।

ਡੇਰਾ ਰਾਧਾ ਸੁਆਮੀ : ਜ਼ਿਕਰਯੋਗ ਹੈ ਕਿ ਬੀਤੇ ਮਈ ਮਹੀਨੇ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਵੱਖ ਵੱਖ ਸਿਆਸੀ ਪਾਰਟੀਆਂ ਦੇ ਰਾਜਨੀਤਿਕ ਆਗੂਆਂ ਦਾ ਡੇਰਾ ਬਿਆਸ ਆਉਣਾ ਜਾਣਾ ਰਿਹਾ ਹੈ ਅਤੇ ਉਕਤ ਰਾਜਨੀਤਿਕ ਆਗੂਆਂ ਵੱਲੋਂ ਇਸ ਦੌਰਾਨ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਅੱਜ 28 ਜੂਨ ਨੂੰ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਦੌਰੇ ਤੇ ਹਨ ਅਤੇ ਇਸ ਦੌਰਾਨ ਪਹਿਲਾਂ ਉਹ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.