ਚੰਡੀਗੜ੍ਹ: ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਲਈ ਵੱਡੀ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਫ਼ਸਲਾਂ ਨੂੰ ਐਮਐਸਪੀ 'ਤੇ ਖਰੀਦਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਨ੍ਹਾਂ ਫ਼ਸਲਾਂ 'ਤੇ ਸਰਕਾਰ ਨੇ ਘੱਟ-ਘੱਟ ਸਮਰਥਨ ਮੁੱਲ ਦੇਣ ਦਾ ਐਲਾਨ ਕੀਤਾ ਉਨ੍ਹਾਂ ਫ਼ਸਲਾਂ 'ਚ ਕਣਕ, ਸਰ੍ਹੋਂ, ਛੋਲੇ, ਦਾਲ, ਮੂੰਗੀ, ਉੜਦ, ਤਿਲ, ਕਪਾਹ, ਮੂੰਗਫਲੀ, ਰਾਗੀ, ਸੋਇਆਬੀਨ, ਜਵਾਰ, ਜੂਟ, ਨਾਈਜੀਰਸੀਡ, ਕੇਸਰ, ਜੌਂ, ਮੱਕੀ, ਗਰਮੀਆਂ ਦੀ ਮੂੰਗੀ, ਝੋਨਾ, ਬਾਜਰਾ, ਸੂਰਜਮੁਖੀ ਅਤੇ ਗੰਨਾ ਸ਼ਾਮਿਲ ਹੈ।
ਐਮਐਸਪੀ 'ਤੇ ਫਸਲਾਂ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ
#WATCH | Karnal | Haryana CM Nayab Singh Saini says, " today, i am visiting different constituencies to thank people for expressing their faith in bjp....yesterday, we issued a notification for the purchase of 100 per cent of crops on msp in the state. this guarantee should also… pic.twitter.com/SlqdmD2sHu
— ANI (@ANI) December 23, 2024
ਕਾਬਲੇਜ਼ਿਕਰ ਹੈ ਕਿ ਇਹ ਐਲਾਨ ਕੇਂਦਰ ਦੀ ਸਰਕਾਰ ਨੇ ਨਹੀਂ, ਬਲਕਿ ਹਰਿਆਣਾ ਸਰਕਾਰ ਨੇ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੱਡਾ ਕਦਮ ਚੁੱਕਦੇ ਹੋਏ ਹਰਿਆਣਾ ਰਾਜ ਵਿੱਚ ਕਿਸਾਨਾਂ ਦੀਆਂ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨੋਟੀਫਿਕੇਸ਼ਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ 24 ਫਸਲਾਂ ਦੇ ਨਾਵਾਂ ਦੀ ਸੂਚੀ ਹੈ, ਜੋ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ ਜਾਣਗੀਆਂ।
ਹਰਿਆਣਾ ਦੇ ਸੀਐਮ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਐਲਾਨ
ਦੱਸ ਦੇਈਏ ਕਿ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ 24 ਫਸਲਾਂ ਖਰੀਦਣ ਦਾ ਐਲਾਨ ਕੀਤਾ ਸੀ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਅੰਦੋਲਨ ਨੇ ਜ਼ੋਰ ਫੜ ਲਿਆ ਸੀ ਅਤੇ ਵਿਰੋਧੀ ਧਿਰ ਐਮਐਸਪੀ ਨੂੰ ਵੱਡਾ ਮੁੱਦਾ ਬਣਾ ਰਹੀ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨਾਂ ਦੇ ਹਿੱਤ ਵਿੱਚ ਵੱਡਾ ਫੈਸਲਾ ਲੈਂਦਿਆਂ ਚੋਣਾਂ ਤੋਂ ਬਾਅਦ 24 ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਣ ਦਾ ਐਲਾਨ ਕੀਤਾ ਸੀ।
ਜਿਸ ਨੂੰ ਚੋਣਾਂ ਵਿੱਚ ਭਾਜਪਾ ਦੇ ਮਾਸਟਰ ਸਟ੍ਰੋਕ ਵਜੋਂ ਦੇਖਿਆ ਗਿਆ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੱਕ ਨੇ ਚੋਣ ਮੀਟਿੰਗਾਂ 'ਚ ਕਿਹਾ ਸੀ ਕਿ ਜਿੱਥੇ ਕਾਂਗਰਸ ਦੀਆਂ ਸਰਕਾਰਾਂ ਹਨ, ਉੱਥੇ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਨਹੀਂ ਦਿੱਤਾ ਜਾ ਰਿਹਾ, ਉਥੇ ਹੀ ਹਰਿਆਣਾ 'ਚ 24 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਫੈਸਲਾ ਲਿਆ ਗਿਆ ਹੈ।