ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੋਰਚੇ ਲਗਾਏ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਸਾਡੀਆਂ ਸਾਰੀਆਂ ਫ਼ਸਲਾਂ ਐਮਐਸਪੀ 'ਤੇ ਖਰੀਦੀਆਂ ਜਾਣ। ਕਿਸਾਨਾਂ ਦੀ ਇਸ ਮੰਗ ਨੂੰ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਦਰਅਸਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦਾ ਕਹਿਣਾ ਹੈ ਕਿ ਕਿਸਾਨਾਂ ਲਈ ਜੋ ਕੰਮ ਭਾਜਪਾ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਉਹ ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਆਖਿਆ ਕਿ ਅਸੀਂ ਐਲਾਨ ਕੀਤਾ ਸੀ ਕਿ ਸਾਰੀਆਂ ਫ਼ਸਲਾਂ ਨੂੰ ਸਰਕਾਰ ਐਮਐਸਪੀ 'ਤੇ ਖਰੀਦੇਗੀ।
#WATCH | On farmers' protest, Haryana CM Nayab Singh Saini says, " farmer's issue is not a matter of politics...pm modi has always worked in the favour of the farmers and has always taken decisions which are good for them...congress is responsible for the present situation of the… pic.twitter.com/OPvzmnWPwZ
— ANI (@ANI) December 6, 2024
ਗੱਬਰ ਦੀ ਕਿਸਾਨਾਂ ਨੂੰ ਵੱਡੀ ਸਲਾਹ
ਉਧਰ ਦੂਜੇ ਪਾਸੇ ਗੱਬਰ ਦੇ ਨਾਂ ਨਾਲ ਜਾਣੇ ਜਾਂਦੇ ਹਰਿਆਣਾ ਦੇ ਟਰਾਂਸਪੋਰਟ ਮੰਤਰੀ ਅਨਿਲ ਵਿੱਜ ਨੇ ਪੂਰੇ ਮਾਮਲੇ 'ਚ ਆਪਣੀ ਪ੍ਰਤੀਕਿਿਰਆ ਦਿੰਦੇ ਹੋਏ ਕਿਸਾਨਾਂ ਨੂੰ ਵੱਡੀ ਸਲਾਹ ਦਿੱਤੀ ਹੈ। ਕਿਸਾਨ ਅੰਦੋਲਨ 'ਤੇ ਬੋਲਦਿਆਂ ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਧਰਨਾ ਜਾਂ ਪ੍ਰਦਰਸ਼ਨ ਕਰਨਾ ਹੈ ਤਾਂ ਇਜਾਜ਼ਤ ਲੈਣੀ ਪਵੇਗੀ। ਇੱਥੋਂ ਤੱਕ ਕਿ ਆਪਣੇ ਸ਼ਹਿਰ ਵਿੱਚ ਪ੍ਰਦਰਸ਼ਨ ਲਈ, ਤੁਹਾਨੂੰ ਪ੍ਰਸ਼ਾਸਨ ਤੋਂ ਇਜਾਜ਼ਤ ਲੈਣੀ ਪਵੇਗੀ। ਕਿਸਾਨਾਂ ਨੇ ਇਜਾਜ਼ਤ ਨਹੀਂ ਲਈ ਹੈ ਅਤੇ ਜਦੋਂ ਤੱਕ ਉਹ ਇਜਾਜ਼ਤ ਨਹੀਂ ਲੈਂਦੇ ਉਨ੍ਹਾਂ ਨੂੰ ਅੱਗੇ ਕਿਵੇਂ ਵਧਣ ਦਿੱਤਾ ਜਾ ਸਕਦਾ ਹੈ। ਜੇਕਰ ਉਹ ਦਿੱਲੀ ਤੋਂ ਬਿਨਾਂ ਇਜਾਜ਼ਤ ਪੰਜਾਬ ਤੋਂ ਅੱਗੇ ਵਧਦੇ ਹਨ ਤਾਂ ਉਹ ਹਰਿਆਣਾ ਜਾ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦੇਣਗੇ। ਜਿੱਥੋਂ ਤੱਕ ਕਿਸਾਨਾਂ ਦੀਆਂ ਮੰਗਾਂ ਦਾ ਸਬੰਧ ਹੈ, ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਪੂਰੇ ਮਾਮਲੇ 'ਤੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ।
#WATCH | Ambala: On farmers' protest, Haryana Minister Anil Vij says, " have they taken the permission? they do not have any permission to go to delhi and sit there... if they get permission, they will be allowed...you are going there for a programme if you have to sit there, you… pic.twitter.com/7G4USVuDL0
— ANI (@ANI) December 6, 2024
'ਪੰਜਾਬ ਸਰਕਾਰ ਕਿਸਾਨਾਂ ਨਾਲ ਗੱਲ ਕਰੇ'
ਉਨ੍ਹਾਂ ਆਖਿਆ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਉਹ ਪੰਜਾਬ ਦੀ ਧਰਤੀ 'ਤੇ ਹੜਤਾਲ 'ਤੇ ਬੈਠੇ ਹਨ, ਅਜਿਹੇ 'ਚ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ ਪਰ ਪੰਜਾਬ ਸਰਕਾਰ ਕੁਝ ਨਹੀਂ ਕਰ ਰਹੀ । ਕਿਸਾਨਾਂ ਨਾਲ ਕੋਈ ਗੱਲ ਨਹੀਂ ਕਰ ਰਿਹਾ। ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਸਮੁੱਚੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਭਾਰਤ ਦੀ ਪਛਾਣ ਇਹ ਹੈ ਕਿ ਜੋ ਵੀ ਅੰਦੋਲਨ ਲੋਕਤੰਤਰੀ ਢੰਗ ਨਾਲ ਸ਼ੁਰੂ ਹੋਏ ਹਨ, ਉਨ੍ਹਾਂ ਦਾ ਹੱਲ ਲੱਭਿਆ ਗਿਆ ਹੈ। ਤਿੱਖਾ ਵਿਰੋਧ ਕਰਨ ਨਾਲ ਕੁਝ ਹਾਸਲ ਨਹੀਂ ਹੁੰਦਾ। ਕਿਸਾਨ ਪਹਿਲਾਂ ਦਿੱਲੀ ਵਿੱਚ ਧਰਨੇ ਦੀ ਇਜਾਜ਼ਤ ਲੈਣ, ਫਿਰ ਹਰਿਆਣਾ ਸਰਕਾਰ ਉਨ੍ਹਾਂ ਨੂੰ ਜਾਣ ਤੋਂ ਨਹੀਂ ਰੋਕੇਗੀ।
ਕਾਬਲੇਜ਼ਿਕਰ ਹੈ ਕਿ ਪੰਜਾਬ ਦੇ ਕਿਸਾਨ ਦਿੱਲੀ ਜਾਣ ਲਈ ਅੜੇ ਹੋਏ ਹਨ। ਅੱਜ ਸ਼ੰਭੂ ਬਾਰਡਰ 'ਤੇ ਪੁਲਿਸ ਪ੍ਰਸ਼ਾਸਨ ਨੇ ਅੱਥਰੂ ਗੈਸ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕ ਦਿੱਤਾ ਪਰ ਕਿਸਾਨਾਂ ਨੇ ਕਿਹਾ ਹੈ ਕਿ ਉਹ 8 ਦਸੰਬਰ ਨੂੰ ਮੁੜ ਦਿੱਲੀ ਵੱਲ ਮਾਰਚ ਕਰਨਗੇ।