ETV Bharat / state

ਪੰਚਾਇਤੀ ਚੋਣਾਂ ਨਾਲ ਜੁੜੀਆਂ 100 ਪਟੀਸ਼ਨਾਂ 'ਤੇ ਅੱਜ ਹਾਈਕੋਰਟ 'ਚ ਸੁਣਵਾਈ, 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ ਵੀ.... - PANCHAYAT ELECTIONS UPDATES

ਪੰਚਾਇਤੀ ਚੋਣਾਂ ਨਾਲ ਸਬੰਧਿਤ 100 ਪਟੀਸ਼ਨਾਂ 'ਤੇ ਅੱਜ ਸੁਣਵਾਈ ਹੋਵੇਗੀ। ਜਦਕਿ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ 16 ਤੱਕ ਮੁਲਤਵੀ ਕਰ ਦਿੱਤੀ ਗਈ।

ਪੰਚਾਇਤੀ ਚੋਣਾਂ
ਪੰਚਾਇਤੀ ਚੋਣਾਂ (ETV BHARAT)
author img

By ETV Bharat Punjabi Team

Published : Oct 11, 2024, 11:12 AM IST

ਚੰਡੀਗੜ੍ਹ: ਸੂਬੇ 'ਚ ਪੰਚਾਇਤੀ ਚੋਣਾਂ ਨੇ ਸਿਆਸੀ ਪਾਰਾ ਸਿਖਰਾਂ 'ਤੇ ਕੀਤਾ ਹੋਇਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ 100 ਦੇ ਕਰੀਬ ਪਟੀਸ਼ਨਾਂ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕਰੀਬ 250 ਪੰਚਾਇਤਾਂ ਅਜਿਹੀਆਂ ਸਨ, ਜਿਨ੍ਹਾਂ ਦੀ ਚੋਣ ਪ੍ਰਕਿਰਿਆ 'ਤੇ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਇਸ ਸਬੰਧੀ ਅਦਾਲਤ ਦਾ ਵਿਸਥਾਰਤ ਹੁਕਮ ਆ ਗਿਆ ਹੈ। ਅਦਾਲਤ ਨੇ ਉਕਤ ਪੰਚਾਇਤਾਂ ਦੀ ਚੋਣ ਪ੍ਰਕਿਰਿਆ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਹੈ।

ਨਾਮਜ਼ਦਗੀ ਰੱਦ ਕਰਨ 'ਤੇ ਹਾਈਕੋਰਟ ਸਖ਼ਤ

ਇਸ ਦੌਰਾਨ ਹਾਈਕੋਰਟ ਨੇ ਨਾਮਜ਼ਦਗੀ ਰੱਦ ਕਰਨ 'ਤੇ ਸਖ਼ਤ ਟਿੱਪਣੀ ਕੀਤੀ ਹੈ। ਅਦਾਲਤ ਦਾ ਕਹਿਣਾ ਹੈ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਹੋਣੀ ਚਾਹੀਦੀ ਹੈ। ਲੋਕਾਂ ਦੇ ਭਰੋਸੇ ਲਈ ਪਾਰਦਰਸ਼ੀ ਪ੍ਰਕਿਰਿਆ ਜ਼ਰੂਰੀ ਹੈ। ਵੋਟ ਪਾਉਣਾ ਸਿਰਫ਼ ਸੰਵਿਧਾਨਕ ਹੀ ਨਹੀਂ ਸਗੋਂ ਕਾਨੂੰਨੀ ਹੱਕ ਵੀ ਹੈ। ਕੁਝ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਮਾਮੂਲੀ ਕਾਰਨਾਂ ਕਰਕੇ ਰੱਦ ਕਰ ਦਿੱਤੀਆਂ ਗਈਆਂ, ਜੋ ਕਿ ਸਰਾਸਰ ਗਲਤ ਹੈ। ਹਾਈਕੋਰਟ ਨੇ ਕਿਹਾ ਕਿ ਇਸ ਨੂੰ ਰੱਦ ਨਹੀਂ ਕੀਤਾ ਜਾ ਸਕਦਾ।

ਵਿਰੋਧੀ ਪਾਰਟੀਆਂ ਨੇ ਚੁੱਕਿਆ ਮੁੱਦਾ

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ 'ਤੇ ਵੀ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ, ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤੀ ਗਈ ਹੈ।

ਪੰਚਾਇਤੀ ਚੋਣਾਂ ਸਬੰਧੀ ਤਿਆਰੀ

ਗੌਰਤਲਬ ਹੈ ਕਿ ਇਸ ਸਮੇਂ ਸੂਬੇ ਵਿੱਚ 13937 ਗ੍ਰਾਮ ਪੰਚਾਇਤਾਂ ਹਨ ਤੇ ਇਨ੍ਹਾਂ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.