ETV Bharat / state

ਅੱਜ ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, 700 ਤੋਂ ਵੱਧ ਪਟੀਸ਼ਨਾਂ ਦਾਇਰ - PANCHAYAT ELECTION UPDATE

ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ 700 ਤੋਂ ਵੱਧ ਪਟੀਸ਼ਨਾਂ 'ਤੇ ਸੁਣਵਾਈ ਹੋ ਰਹੀ ਹੈ। ਭਲਕੇ ਵੋਟਿੰਗ ਹੋਣੀ ਹੈ।

Hearing in the High Court regarding Panchayat elections in Punjab today, more than 700 petitions filed
ਅੱਜ ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ, 700 ਤੋਂ ਵੱਧ ਪਟੀਸ਼ਨਾਂ ਦਾਇਰ (ETV BHARAT)
author img

By ETV Bharat Punjabi Team

Published : Oct 14, 2024, 1:55 PM IST

ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਪਾਰਟੀ ਦੇ ਨਿਸ਼ਾਨ 'ਤੇ ਨਹੀਂ ਚੋਣ, ਫਿਰ ਵੀ ਵਿਵਾਦ

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ। ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

1.33 ਕਰੋੜ ਲੋਕ ਵੋਟ ਪਾਉਣਗੇ

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਹੋ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕੰਟਰੋਲ ਰੂਮ ਵੀ ਬਣਾਇਆ ਗਿਆ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ ਆਪਣੇ ਦਫ਼ਤਰ ਐਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8:30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 'ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ 'ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.