ਲੁਧਿਆਣਾ: ਸ਼ਹਿਰ ਵਿੱਚ ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਵੱਲੋਂ ਅੱਜ ਇੱਕ ਮੀਟਿੰਗ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਨੇ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿੱਚ ਵੱਡੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ। ਮਾਮਲਾ ਜਲੰਧਰ ਵਿੱਚ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਬਣੇ ਸਮਾਰਕ ਦਾ ਹੈ। ਜਿਸ ਨੂੰ ਲੈ ਕੇ ਉਹਨਾਂ ਨੇ ਵੱਡੇ ਇਲਜ਼ਾਮ ਲਗਾਏ ਹਨ ਕਿ ਇਸ ਵਿੱਚ ਵੱਡੀ ਘਪਲੇਬਾਜ਼ੀ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਜ਼ਾਦੀ ਘੁਲਾਟੀਆਂ ਲਈ ਬਣਾਏ ਗਏ ਹਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ: ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਦੀ ਸਾਰ ਨਹੀਂ ਲਈ ਜਾਂਦੀ। ਉਨ੍ਹਾਂ ਕਿਹਾ ਕਿਸੇ ਤਰ੍ਹਾਂ ਦੇ ਵੀ ਲਾਭ ਉਹਨਾਂ ਦੇ ਵਾਰਿਸਾਂ ਨੂੰ ਨਹੀਂ ਦਿੱਤੇ ਜਾਂਦੇ। ਉਨ੍ਹਾਂ ਕਿਹਾ ਕੀ ਜਿੱਤੇ ਹੋਏ ਵਿਧਾਇਕ ਮੋਟੀਆਂ ਤਨਖਾਹਾਂ ਲੈਂਦੇ ਹਨ ਪਰ ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੂੰ ਕੋਈ ਵੀ ਲਾਭ ਨਹੀਂ ਮਿਲਦੇ। ਉਨ੍ਹਾਂ ਇੱਥੋਂ ਤੱਕ ਕਿਹਾ ਕਿ ਜਲੰਧਰ ਵਿੱਚ ਬਣਾਏ ਹਾਲ ਵਿੱਚ ਵੀ ਵੱਡਾ ਘਪਲਾ ਕੀਤਾ ਗਿਆ ਹੈ, ਜਿਸ ਦਾ ਆਉਣ ਵਾਲੇ ਦਿਨਾਂ ਵਿੱਚ ਖੁਲਾਸਾ ਕੀਤਾ ਜਾਵੇਗਾ ਤੇ ਉਸ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਸਰਕਾਰ 'ਤੇ ਲਾਏ ਕਈ ਗੰਭੀਰ ਇਲਜ਼ਾਮ: ਆਜ਼ਾਦੀ ਘੁਲਾਟੀਆਂ ਦੇ ਵਾਰਿਸਾਂ ਨੇ ਇਹ ਵੀ ਕਿਹਾ ਕਿ 15 ਅਗਸਤ ਅਤੇ 26 ਜਨਵਰੀ ਵਾਲੇ ਦਿਨ ਸਰਕਾਰ ਸਾਡੇ ਗਲ 'ਚ ਹਾਰ ਪਾ ਕੇ ਇੱਕ ਲੱਡੂਆਂ ਦਾ ਡੱਬਾ ਦੇ ਕੇ ਸਾਨੂੰ ਤੋਰ ਦਿੰਦੀ ਹੈ। ਉਹਨਾਂ ਕਿਹਾ ਕਿ ਹਰਿਆਣਾ ਦੇ ਵਿੱਚ ਆਜ਼ਾਦੀ ਘੁਲਾਟੀਆਂ ਦੇ ਲਈ ਮਾਣ ਭੱਤਾ 20 ਹਜ਼ਾਰ ਤੋਂ ਵਧਾ ਕੇ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਪਰ ਇਸ ਦੇ ਬਾਵਜੂਦ ਹਾਲੇ ਤੱਕ ਪੰਜਾਬ ਸਰਕਾਰ 11 ਹਜਾਰ ਰੁਪਏ ਹੀ ਦੇ ਰਹੀ ਹੈ। ਉਹਨਾਂ ਕਿਹਾ ਉਹ ਵੀ ਇਸ ਸਮੇਂ ਦੀ ਸਰਕਾਰ ਨੇ ਆ ਕੇ ਕੀਤਾ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਬਿਲਕੁਲ ਵੀ ਸਾਡੀ ਸਾਰ ਨਹੀਂ ਲਈ।
- Cyber Crime: ਸਾਈਬਰ ਅਪਰਾਧੀਆਂ ਦੇ ਬੁਲੰਦ ਹੋਂਸਲੇ, ਸਪੀਕਰ ਸੰਧਵਾਂ ਦੇ ਨਾਂ 'ਤੇ ਮਾਰੀ ਠੱਗੀ - kotakpura Fraud case
- ਨੰਗਲ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਦੋ ਨੌਜਵਾਨ ਕੀਤੇ ਕਾਬੂ, ਇਹ ਕੁਝ ਹੋਇਆ ਬਰਾਮਦ - two youths arrested with Drugs
- ਹੁਣ ਅੰਮ੍ਰਿਤਪਾਲ ਦੇ ਖ਼ਾਸ ਸਾਥੀ ਕੁਲਵੰਤ ਰਾਊਕੇ ਵੀ ਲੜਨਗੇ ਚੋਣ, ਭਰਾ ਨੇ ਕੀਤਾ ਐਲਾਨ - Amritpal partner Kulwant Rauke