ETV Bharat / state

ਪੁਲਿਸ ਨੂੰ ਸੇਵਾਮੁਕਤ ਫੌਜੀ ਦੇ ਘਰ ਵੜਨਾ ਪਿਆ ਮਹਿੰਗਾ, ਹਾਈਕੋਰਟ ਨੇ 3 ਪੁਲਿਸ ਮੁਲਾਜ਼ਮ ਕੀਤੇ ਸਸਪੈਂਡ, ਜਾਣੋ ਪੂਰਾ ਮਾਮਲਾ - Military vs Police - MILITARY VS POLICE

Soldier Complained To High Court: ਲੁਧਿਆਣਾ ਦੇ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਵਿੱਚ ਰਹਿੰਦੇ ਸੇਵਾ ਮੁਕਤ ਹਵਾਈ ਫੌਜੀ ਦੀ ਸ਼ਿਕਾਇਤ 'ਤੇ ਹਾਈਕੋਰਟ ਨੇ 3 ਪੁਲਿਸ ਮੁਲਾਜ਼ਮ ਮੁੱਅਤਲ ਕਰ ਦਿੱਤੇ ਹਨ। ਪੜ੍ਹੋ ਪੂਰੀ ਖਬਰ

MILITARY VS POLICE
MILITARY VS POLICE (ETV Bharat)
author img

By ETV Bharat Punjabi Team

Published : Sep 10, 2024, 6:15 PM IST

MILITARY VS POLICE (ETV Bharat)

ਲੁਧਿਆਣਾ: ਲੁਧਿਆਣਾ ਦੇ ਥਾਣਾ ਡਾਬਾ ਅਧੀਨ ਪੈਂਦੇ ਇਲਾਕੇ ਵਿੱਚ ਰਹਿੰਦੇ ਸੇਵਾ ਮੁਕਤ ਹਵਾਈ ਫੌਜ ਦੇ ਅਧਿਕਾਰੀ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕਰ ਕੇ ਹਾਈਕੋਰਟ ਦੇ ਹੁਕਮਾਂ 'ਤੇ ਕੀਤੀ ਗਈ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ। ਤਕਰੀਬਨ 35 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਸਾਬਕਾ ਫੌਜੀ ਨੇ ਦੱਸਿਆ ਕਿ ਉਸਦੇ ਘਰ ਬਿਨਾਂ ਦੱਸੇ ਅਤੇ ਬਿਨਾਂ ਕਿਸੇ ਕੰਮ ਤੋਂ ਅੱਧੀ ਰਾਤ ਨੂੰ ਪੁਲਿਸ ਮੁਲਾਜ਼ਮ ਆਏ ਸਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਗਿਰਫ਼ਤਾਰ ਕਰ ਥਾਣੇ ਲੈ ਗਏ। ਤਕਰੀਬਨ ਨੌ ਮਹੀਨੇ ਬੀਤ ਜਾਣਾ 'ਤੇ ਵੀ ਪੁਲਿਸ ਵੱਲੋਂ ਚਲਾਨ ਪੇਸ਼ ਨਹੀਂ ਕੀਤਾ ਗਿਆ। ਪੀੜਿਤ ਪਰਿਵਾਰ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿੱਥੋਂ ਪੀੜਿਤ ਪਰਿਵਾਰ ਨੂੰ ਕੁਝ ਰਾਹਤ ਮਿਲਦਿਆਂ ਕਈ ਪੁਲਿਸ ਮੁਲਾਜ਼ਮਾਂ ਉੱਪਰ ਗਾਜਗਿਰੀ।

ਹਾਈਕੋਰਟ ਨੇ 3 ਪੁਲਿਸ ਮੁਲਾਜ਼ਮਾਂ ਨੂੰ ਕਰ ਦਿੱਤਾ ਸਸਪੈਂਡ

ਮਾਨਯੋਗ ਹਾਈਕੋਰਟ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ, ਜਿਸ ਦੇ ਚਲਦਿਆਂ ਲੁਧਿਆਣਾ ਪੁਲਿਸ ਕਮਿਸ਼ਨਰ ਨੇ 3 ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਜਿਨਾਂ ਵਿੱਚੋਂ ਇੱਕ ਹੋਮ ਗਾਰਡ ਸੀ, ਜਿਸ ਦੇ ਵਿਭਾਗ ਨੂੰ ਲਿਖ ਦਿੱਤਾ ਗਿਆ ਹੈ ਇੱਕ ਹੋਰ 'ਤੇ ਵੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। ਪਰ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੀ ਸਾਖ ਨੂੰ ਢਾਹ ਲੱਗੀ ਹੈ ਅਤੇ ਇਸ ਨੂੰ ਲੈ ਕੇ ਉਹ ਮਾਨਹਾਨੀ ਦਾ ਦਾਅਵਾ ਵੀ ਕਰਨਗੇ ਕਿਉਂਕਿ ਅਜੇ ਵੀ ਕਈ ਆਰੋਪੀ ਅਜਿਹੇ ਹਨ, ਜਿਹਨਾਂ ਉੱਪਰ ਕਾਰਵਾਈ ਨਹੀਂ ਹੋਈ।

ਮਾਨਹਾਨੀ ਦਾ ਕਰਨਗੇ ਦਾਅਵਾ

ਇਸ ਤੋਂ ਪਹਿਲਾਂ ਪੀੜਿਤ ਪਰਿਵਾਰ ਵੱਲੋਂ ਇੱਕ ਸੀਸੀਟੀਵੀ ਸਬੂਤ ਦੇ ਤੌਰ 'ਤੇ ਹਾਈ ਕੋਰਟ ਦੇ ਵਿੱਚ ਪੇਸ਼ ਕੀਤੀ ਗਈ ਸੀ, ਜਿਸ ਦੇ ਵਿੱਚ ਸਾਫ ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਪੌੜੀ ਲਾ ਕੇ ਘਰ ਦੇ ਅੰਦਰ ਦਾਖਲ ਹੋ ਰਹੇ ਹਨ। ਜਿਸ ਦੇ ਆਧਾਰ ਉੱਪਰ ਹੀ ਵੱਡੀ ਕਾਰਵਾਈ ਕੀਤੀ ਗਈ ਸੀ। ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਸੀ ਪਰ ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਆਪਣੀ ਅੱਧੀ ਤੋਂ ਜਿਆਦਾ ਉਮਰ ਦੇਸ਼ ਦੀ ਸੇਵਾ ਵਿੱਚ ਲਗਾ ਦਿੱਤੀ ਹੈ। ਉਸ ਨੇ ਭਰੇ ਮਨ ਨਾਲ ਕਿਹਾ ਹੈ ਕਿ ਉਹ ਉਸਦੀ ਸਾਖ ਨੂੰ ਢਾਹ ਲੱਗੀ ਹੈ ਜਿਸ ਨੂੰ ਲੈ ਕੇ ਹੁਣ ਉਹ ਮਾਨਹਾਨੀ ਦਾ ਦਾਅਵਾ ਕਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.