ETV Bharat / state

ਪੰਜਾਬ ਪਰਤੇ ਹਾਕੀ ਖਿਡਾਰੀ, ਢੋਲ ਧਮਾਕੇ ਨਾਲ ਹੋਇਆ ਭਰਵਾਂ ਸਵਾਗਤ, ਪੰਜਾਬ ਸਰਕਾਰ ਵੱਲੋਂ ਮਿਲੇਗਾ ਬਣਦਾ ਸਨਮਾਨ - Hockey Team Grand Welcome - HOCKEY TEAM GRAND WELCOME

Hockey Team Grand Welcome: ਪੈਰਿਸ ਓਲੰਪਿਕ 2024 'ਚ ਬਰੌਂਜ਼ ਮੈਡਲ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦਾ ਅੰਮ੍ਰਿਤਸਰ 'ਚ ਢੋਲ ਧਮਾਕੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਖਿਡਾਰੀਆਂ ਦਾ ਵੈਲਕਮ ਕਰਨ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਅਤੇ ਸਾਬਕਾ ਹਾਕੀ ਖਿਡਾਰੀ ਅਤੇ ਸਾਬਕਾ ਮੰਤਰੀ ਪਰਗਟ ਸਿੰਘ ਵੀ ਮੌਜੂਦ ਰਹੇ।

Hockey players return to Punjab, welcome with drum blast, will get due honor from Punjab government
ਪੰਜਾਬ ਪਰਤੇ ਹਾਕੀ ਖਿਡਾਰੀ, ਢੋਲ ਧਮਾਕੇ ਨਾਲ ਹੋਇਆ ਭਰਵਾਂ ਸਵਾਗਤ (ETV BAHART)
author img

By ETV Bharat Punjabi Team

Published : Aug 11, 2024, 10:31 AM IST

Updated : Aug 11, 2024, 11:57 AM IST

ਪੰਜਾਬ ਪਰਤੇ ਹਾਕੀ ਖਿਡਾਰੀ, ਢੋਲ ਧਮਾਕੇ ਨਾਲ ਹੋਇਆ ਭਰਵਾਂ ਸਵਾਗਤ (ETV BAHART)

ਅੰਮ੍ਰਿਤਸਰ: ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੈਰਿਸ ਓਲੰਪਿਕ 2024 'ਚ ਕਾਂਸੀ ਦਾ ਤਗਮਾ ਜਿੱਤਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਟੋਕੀਓ ਓਲੰਪਿਕ 'ਚ ਤਮਗਾ ਜਿੱਤਣ ਦਾ ਸਿਲਸਿਲਾ ਬਰਕਰਾਰ ਰੱਖਿਆ ਹੈ। ਵੱਡੀ ਜਿੱਤ ਤੋਂ ਬਾਅਦ ਟੀਮ ਅੱਜ ਪੰਜਾਬ ਪਹੂੰਚੀ ਹੈ, ਜਿਥੇ ਢੋਲ ਧਮਾਕੇ ਨਾਲ ਭਰਵਾਂ ਸਵਾਗਤ ਕੀਤਾ ਗਿਆ ਹੈ। ਜਿਸ ਦੇ ਚਲਦੇ ਅੱਜ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ । ਜਿੱਥੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅਤੇ ਪੰਜਾਬ ਸਰਕਾਰ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਹਰਭਜਨ ਸਿੰਘ ਈਟੀਓ, ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ, ਸਾਬਕਾ ਹਾਕੀ ਖਿਡਾਰੀ ਅਤੇ ਵਿਧਾਇਕ ਪ੍ਰਗਟ ਸਿੰਘ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕੀਤਾ ਗਿਆ।

ਪੰਜਾਬ ਸਰਕਾਰ ਤੋਂ ਮਿਲੇਗਾ ਮਾਣ : ਇਸ ਮੌਕੇ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੱਜ ਹਾਕੀ ਖਿਡਾਰੀ ਮੈਡਲ ਜਿੱਤ ਕੇ ਵਾਪਸ ਪਰਤੇ ਹਨ,ਇਹ ਬੇਹੱਦ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਹਾਕੀ ਖਿਡਾਰੀਆਂ ਵੱਲੋਂ ਪੰਜਾਬ ਦਾ ਅਤੇ ਅੰਮ੍ਰਿਤਸਰ ਜਿਲ੍ਹੇ ਦਾ ਨਾਂ ਵਿਸ਼ਵ ਭਰ ਵਿੱਚ ਰੋਸ਼ਨ ਕੀਤਾ ਹੈ। ਜਿਸ ਦੇ ਚਲਦੇ ਉਹਨਾਂ ਨੂੰ ਬਹੁਤ ਖੁਸ਼ੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਦੇ ਸ਼ੇਰਾਂ 'ਤੇ ਮਾਣ: ਇਸ ਮੌਕੇ ਕਾਂਗਰਸੀ ਸੰਸਦ ਗੁਰਜੀਤ ਸਿੰਘ ਔਜਲਾ ਅਤੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਹਾਕੀ ਖਿਡਾਰੀ ਪ੍ਰਗਟ ਸਿੰਘ ਨੇ ਕਿਹਾ ਕਿ ਸਾਡੇ ਪੰਜਾਬ ਦੇ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਿਲ ਕਰਤੀ ਹੈ ਅਤੇ ਮੈਡਲ ਜਿੱਤਿਆ ਹੈ। ਉਹਨਾਂ ਕਿਹਾ ਕਿ ਸਾਡੇ ਪੰਜਾਬ ਦੇ ਸ਼ੇਰਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੋਇਆ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਜਿਆਦਾ ਤੋਂ ਜਿਆਦਾ ਇਹਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇ।

ਕਪਤਾਨ ਦਾ ਨੌਜਵਾਨਾਂ ਨੂੰ ਸੁਨੇਹਾ: ਇਸ ਮੌਕੇ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਪਹੁੰਚ ਕੇ ਉਹਨਾਂ ਨੁੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈਜਿਸ ਤਰ੍ਹਾਂ ਦਾ ਸ਼ਾਨਦਾਰ ਸਵਾਗਤ ਹੋਇਆ ਹੈ ਇਸ ਨਾਲ ਹੌਂਸਲਾ ਹੋਰ ਵਧਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹ ਭਾਰਤ ਲਈ ਬਰੌਂਜ਼ ਮੈਡਲ ਜਿੱਤ ਕੇ ਘਰ ਪਰਤੇ ਹਨ। ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ।

ਕਪਤਾਨ ਦੀ ਪਤਨੀ ਨੇ ਪ੍ਰਗਟਾਈ ਖੁਸ਼ੀ: ਇਸ ਮੌਕੇ ਹਾਕੀ ਖਿਡਾਰੀ ਦੇ ਕਪਤਾਨ ਮਨਪ੍ਰੀਤ ਸਿੰਘ ਦੀ ਧਰਮ ਪਤਨੀ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਹਨਾਂ ਦੇ ਪਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਲਈ ਬਰਾਉਂਸ ਮੈਡਲ ਲਿਆਂਦਾ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਪਤੀ ਆਪਣੀ ਟੀਮ ਦੇ ਕਪਤਾਨ ਹਨ ਜਿਸ ਦੇ ਚਲਦੇ ਉਹਨਾਂ ਨੂੰ ਸਰਪੰਚ ਕਿਹਾ ਜਾਂਦਾ ਹੈ।

ਸਾਬਕਾ ਕਪਤਾਨ ਨੇ ਜਾਈ ਖੁਸ਼ੀ : ਇਸ ਮੌਕੇ ਸਾਬਕਾ ਹਾਕੀ ਕਪਤਾਨ ਜੁਗਰਾਜ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਅੱਜ ਹਾਕੀ ਖਿਡਾਰੀ ਦੇਸ਼ ਦਾ ਨਾਮ ਰੋਸ਼ਨ ਕਰਕੇ ੍ਮੈਡਲ ਲੈ ਕੇ ਆਏ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹ ਵੀ ਬਹੁਤ ਜਿਆਦਾ ਖੁਸ਼ੀ ਹੈ ਕਿ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਉਹਨਾਂ ਕੋਲੋਂ ਸਿੱਖਿਆ ਲਈ ਹੈ ਜਦੋਂ ਕਿਸੇ ਨੂੰ ਸਿੱਖਿਆ ਦਿੱਤੀ ਹੋਵੇ ਅਤੇ ਉਹ ਨਾਮ ਰੋਸ਼ਨ ਕਰੇ ਤਾਂ ਬਹੁਤ ਖੁਸ਼ੀ ਹੁੰਦੀ ਹੈ।

52 ਸਾਲਾਂ ਬਾਅਦ ਦੁਹਰਾਇਆ ਇਤਿਹਾਸ: ਤੁਹਾਨੂੰ ਦੱਸ ਦੇਈਏ ਕਿ ਸੈਮੀਫਾਈਨਲ ਵਿੱਚ ਭਾਰਤ ਨੂੰ ਜਰਮਨੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਨਾਲ ਭਾਰਤ ਦਾ ਚਾਂਦੀ ਅਤੇ ਸੋਨ ਤਗਮਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਇਸ ਤੋਂ ਬਾਅਦ ਭਾਰਤ ਨੇ ਕਾਂਸੀ ਦੇ ਤਗ਼ਮੇ ਦੇ ਮੁਕਾਬਲੇ ਵਿੱਚ ਸਪੇਨ ਖ਼ਿਲਾਫ਼ 2-1 ਦੀ ਸ਼ਾਨਦਾਰ ਜਿੱਤ ਹਾਸਲ ਕੀਤੀ। ਭਾਰਤ ਲਈ ਹਰਮਨਪ੍ਰੀਤ ਸਿੰਘ ਨੇ ਦੋ ਸ਼ਾਨਦਾਰ ਗੋਲ ਕੀਤੇ। ਇਹ ਚੌਥੀ ਵਾਰ ਹੈ ਜਦੋਂ ਭਾਰਤ ਨੇ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਇਸ ਤੋਂ ਇਲਾਵਾ ਭਾਰਤੀ ਹਾਕੀ ਟੀਮ 8 ਵਾਰ ਓਲੰਪਿਕ 'ਚ ਸੋਨ ਤਮਗਾ ਜਿੱਤ ਚੁੱਕੀ ਹੈ।

Last Updated : Aug 11, 2024, 11:57 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.