ਹੈਦਰਾਬਾਦ ਡੈਸਕ: ਵੱਧ ਰਹੀ ਠੰਢ ਨੂੰ ਲੈ ਕੇ ਸਕੂਲਾਂ 'ਚ ਸਰਕਾਰ ਵੱਲੋਂ ਲਗਾਤਾਰ ਛੁੱਟੀਆਂ ਕੀਤੀ ਜਾ ਰਹੀ ਹਨ। ਹੁਣ ਪੰਜਾਬ ‘ਚ ਇਕ ਹੋਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਘੀ ਮੇਲੇ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 14 ਜਨਵਰੀ 2025 (ਮੰਗਲਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਸਿਰਫ ਸ੍ਰੀ ਮੁਕਤਸਰ ਸਾਹਿਬ ਵਿੱਚ ਹੀ ਲਾਗੂ ਹੋਵੇਗੀ।
ਛੁੱਟੀ ਸਬੰਧੀ ਜਾਣਕਾਰੀ
ਕਾਬਲੇਜ਼ਿਕਰ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਸਬੰਧੀ ਜਾਣਕਾਰੀ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਸ ਨੋਟੀਫਿਕੇਸ਼ਨ ਦੀਆਂ ਕਾਪੀਆਂ ਸੂਚਨਾ ਅਤੇ ਕਾਰਵਾਈ ਲਈ ਪੰਜਾਬ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਮੁਖੀਆਂ, ਡਵੀਜ਼ਨਲ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਪਟੀ ਕਮਿਸ਼ਨਰਾਂ ਅਤੇ ਸਬ-ਡਵੀਜ਼ਨਲ ਸੁਪਰਡੈਂਟਾਂ ਨੂੰ ਵੀ ਇਹ ਸੂਚਨਾ ਭੇਜ ਦਿੱਤੀ ਗਈ ਹੈ।
ਕੀ ਪੂਰੇ ਪੰਜਾਬ 'ਚ ਹੋਰ ਹੋਣਗੀਆਂ ਛੁੱਟੀਆਂ?
ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਪੰਜਾਬ ਵਿਚ ਸੀਤ ਲਹਿਰ ਚੱਲ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਪ੍ਰੇਸ਼ਾਨੀ ਵਿਚ ਹਨ ਅਤੇ ਸ਼ਾਇਦ ਇਸੇ ਪ੍ਰੇਸ਼ਾਨੀ ਕਰ ਕੇ ਪੰਜਾਬ ਸਰਕਾਰ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।ਵੈਸੇ ਤਾਂ ਪੰਜਾਬ ਵਿੱਚ 8 ਜਨਵਰੀ ਨੂੰ ਮੁੜ ਤੋਂ ਸਕੂਲ ਖੁੱਲ੍ਹਣਗੇ ਪਰ ਕਿਸਾਅ ਲਗਾਏ ਜਾ ਰਹੇ ਨੇ ਕਿ ਸਕੂਲਾਂ ਦੀਆਂ ਛੁੱਟੀਆਂ 'ਚ ਹੋਰ ਵਾਧਾ ਕੀਤਾ ਜਾ ਸਕਦਾ। ਫਿਲਹਾਲ ਹਾਲੇ ਤੱਕ ਇਸ ਬਾਰੇ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਹੁਣ ਵੇਖਣਾ ਹੋਵੇਗਾ ਕਿ ਸਰਕਾਰ ਸਕੂਲਾਂ ਦੀਆਂ ਛੁੱਟੀਆਂ 'ਚ ਵਾਧਾ ਕਰਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
- ਕੀ 2 ਦਿਨ ਬਾਅਦ ਖੁੱਲਣਗੇ ਸਕੂਲ, ਜੇਕਰ ਨਹੀਂ ਪਤਾ ਤਾਂ ਵਿਦਿਆਰਥੀ ਪੜ੍ਹ ਲੈਣ ਇਹ ਖਬਰ
- ਆਉਂਦੇ ਦਿਨ੍ਹਾਂ 'ਚ ਸੰਘਣੀ ਧੁੰਦ ਨੂੰ ਲੈ ਕੇ ਔਰੇਂਜ ਅਲਰਟ, 7 ਤੋਂ 9 ਜਨਵਰੀ ਤੱਕ ਸੂਬੇ ਦੇ ਵਿੱਚ ਸੰਘਣੀ ਧੁੰਦ, ਸੜਕਾਂ ਤੇ ਚੱਲਣ ਵਾਲਿਆਂ ਲਈ ਜਰੂਰੀ ਖਬਰ
- ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਮੁਲਾਕਾਤ: ਡੱਲੇਵਾਲ ਬੋਲੇ- ਗੁਰੂ ਨਾਨਕ ਪਾਤਸ਼ਾਹ ਨੂੰ ਜੋ ਮਨਜ਼ੂਰ ਹੋਵੇਗਾ, ਉਹ ਹੀ ਹੋਵੇਗਾ, ਜਾਣੋ ਕਦੋਂ ਹੈ SC 'ਚ ਅਗਲੀ ਸੁਣਵਾਈ