ETV Bharat / state

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਸੂਬੇ ਭਰ ਦੇ ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਕੀਤਾ ਗਿਆ ਘਿਰਾਓ - Lok Sabha Elections

ਲੋਕ ਸਭਾ ਚੋਣਾਂ ਦੇ ਚੱਲਦੇ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚੱਲਦੇ ਅੱਜ ਸੂਬੇ ਭਰ 'ਚ ਕਿਸਾਨਾਂ ਵਲੋਂ ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ।

ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ
ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ (ETV BHARAT)
author img

By ETV Bharat Punjabi Team

Published : May 28, 2024, 6:20 PM IST

ਭਾਜਪਾ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ (ETV BHARAT)

ਬਠਿੰਡਾ: ਕਿਸਾਨ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਫਿਰ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ 'ਤੇ ਭਾਜਪਾ ਦੇ ਸੂਬੇ ਭਰ ਵਿੱਚ ਖੜੇ ਹੋਏ ਉਮੀਦਵਾਰਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ। ਕੜਕ ਦੀ ਧੁੱਪ ਵਿੱਚ ਵੱਡੀ ਗਿਣਤੀ 'ਚ ਪਹੁੰਚੇ ਕਿਸਾਨਾਂ ਵੱਲੋਂ ਭਾਜਪਾ ਦੇ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਜਿੱਥੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਉਹਨਾਂ ਵੱਲੋਂ ਕੇਂਦਰ ਸਰਕਾਰ 'ਤੇ ਵਾਅਦਾ ਖਿਲਾਫੀ ਦੇ ਦੋਸ਼ ਲਾਏ ਗਏ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਨ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਸੀ।

ਭਾਰੀ ਪੁਲਿਸ ਬਲ ਤੈਨਾਤ: ਕਿਸਾਨਾਂ ਦੇ ਇਸ ਪ੍ਰਦਰਸ਼ਨ ਦੇ ਚੱਲਦਿਆਂ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਭਾਜਪਾ ਦੇ ਬਠਿੰਡਾ ਵਿਖੇ ਉਮੀਦਵਾਰ ਪਰਮਪਾਲ ਕੌਰ ਦੇ ਮਰਡਰ ਟਾਊਨ ਵਿਚਲੇ ਘਰ ਦੇ ਬਾਹਰ ਬੈਰੀਕੇਟਿੰਗ ਕੀਤੀ ਗਈ ਸੀ ਅਤੇ ਸੀਸੀਟੀਵੀ ਕੈਮਰੇ ਲਗਾ ਕੇ ਹਰ ਆਉਣ ਜਾਣ ਵਾਲੇ ਦੀ ਨਿਗਰਾਨੀ ਕੀਤੀ ਜਾ ਰਹੀ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਵੱਲ ਤੈਨਾਤ ਕੀਤਾ ਗਿਆ ਸੀ।

ਮੰਗਾਂ ਲਈ ਦਿੱਲੀ ਜਾਣ 'ਚ ਵਜਿੱਦ ਕਿਸਾਨ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਅੱਜ ਸੂਬੇ ਭਰ ਦੇ ਭਾਜਪਾ ਉਮੀਦਵਾਰਾਂ ਦੇ ਘਰਾਂ ਦੇ ਬਾਹਰ ਇਹ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸੇ ਲੜੀ ਤਹਿਤ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਗਿਆ ਹੈ। ਕੜਕ ਦੀ ਧੁੱਪ ਦੇ ਬਾਵਜੂਦ ਉਹਨਾਂ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਵੱਲੋਂ ਲਗਾਤਾਰ ਕਿਸਾਨ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ 4 ਜੂਨ ਤੋਂ ਬਾਅਦ ਭਾਵੇਂ ਕੇਂਦਰ ਵਿੱਚ ਕਿਸੇ ਦੀ ਵੀ ਸਰਕਾਰ ਆਵੇ ਉਹ ਦਿੱਲੀ ਜਾ ਕੇ ਆਪਣੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਇਸੇ ਤਰ੍ਹਾਂ ਅੱਗੇ ਤੋਰਨਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.