ETV Bharat / state

ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ, ਮੁਲਜ਼ਮ ਫ਼ਰਾਰ - husband killed his wife

author img

By ETV Bharat Punjabi Team

Published : Jul 20, 2024, 3:41 PM IST

ਘਰੇਲੂ ਕਲੇਸ਼ ਦੇ ਚੱਲਦਿਆਂ ਬਠਿੰਡਾ ਦੇ ਪਿੰਡ ਰਾਮਗੜ੍ਹ ਭੁੰਦੜ 'ਚ ਪਤੀ ਵਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ 'ਚ ਮ੍ਰਿਤਕਾ ਦੇ ਪਰਿਵਾਰ ਵਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਪਤੀ ਵਲੋਂ ਪਤਨੀ ਦਾ ਕਤਲ
ਪਤੀ ਵਲੋਂ ਪਤਨੀ ਦਾ ਕਤਲ (ETV BHARAT)
ਪਤੀ ਵਲੋਂ ਪਤਨੀ ਦਾ ਕਤਲ (ETV BHARAT)

ਬਠਿੰਡਾ: ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਭੁੰਦੜ ਵਿਖੇ ਬੀਤੀ ਰਾਤ ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਵੱਲੋਂ ਪਤਨੀ ਦਾ ਕੁਹਾੜੀ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪੁਲਿਸ ਵੀ ਪਹੁੰਚ ਗਈ ਅਤੇ ਉਨ੍ਹਾਂ ਵਲੋਂ ਮ੍ਰਿਤਕ ਔਰਤ ਦੀ ਖੂਨ ਨਾਲ ਲੱਥ-ਪੱਥ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ 'ਚ ਪੋਸਟਮਾਰਟਮ ਲਈ ਲਿਆਂਦਾ ਗਿਆ।

ਘਰੇਲੂ ਕਲੇਸ਼ ਦੇ ਚੱਲਦੇ ਕਤਲ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਭੂੰਦੜ ਦੇ ਰਹਿਣ ਵਾਲੇ ਮਨਦੀਪ ਸਿੰਘ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਪਤਨੀ ਹਰਮਨਪ੍ਰੀਤ ਕੌਰ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦਾ ਕਰੀਬ ਇੱਕ ਦਹਾਕੇ ਪਹਿਲਾਂ ਵਿਆਹ ਹੋਇਆ ਸੀ ਅਤੇ ਮਨਦੀਪ ਸਿੰਘ ਅਤੇ ਹਰਮਨ ਪ੍ਰੀਤ ਕੌਰ ਦੇ ਦੋ ਬੱਚੇ ਵੀ ਹਨ।

ਪਰਿਵਾਰ ਵਲੋਂ ਇਨਸਾਫ਼ ਦੀ ਮੰਗ: ਇਸ ਮੌਕੇ ਮ੍ਰਿਤਕਾ ਹਰਮਨਪ੍ਰੀਤ ਕੌਰ ਦੇ ਚਾਚੇ ਦੇ ਲੜਕੇ ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਮਨਦੀਪ ਸਿੰਘ ਵੱਲੋਂ ਉਨਾਂ ਦੀ ਭੈਣ ਹਰਮਨਪ੍ਰੀਤ ਕੌਰ ਦਾ ਕੁਹਾੜੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਪਰ ਹਾਲੇ ਤੱਕ ਇਸ ਘਟਨਾ ਪਿਛਲੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਕਿਹਾ ਕਿ ਨਾ ਹੀ ਘਰੇਲੂ ਕਲੇਸ਼ ਸਬੰਧੀ ਹਰਮਨਪ੍ਰੀਤ ਕੌਰ ਵੱਲੋਂ ਉਨਾਂ ਨੂੰ ਕਦੇ ਦੱਸਿਆ ਗਿਆ ਹੈ।

ਪੁਲਿਸ ਵਲੋਂ ਮਾਮਲਾ ਦਰਜ ਤੇ ਜਾਂਚ ਸ਼ੁਰੂ: ਉਧਰ ਦੂਸਰੇ ਪਾਸੇ ਥਾਣਾ ਕੋਟ ਫੱਤਾ ਪੁਲਿਸ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਦੇ ਪਤੀ ਮਨਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਹਰਮਨ ਪ੍ਰੀਤ ਕੌਰ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮੁਲਜ਼ਮ ਪਤੀ ਫ਼ਰਾਰ ਚੱਲ ਰਿਹਾ ਹੈ, ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.