ਅੰਮ੍ਰਿਤਸਰ: ਜ਼ਿਲ੍ਹੇ ਦੇ ਜੰਡਿਆਲਾ ਗੁਰੂ ਅੰਦਰ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦੀ ਦਾਜ ਨੂੰ ਲੈ ਕੇ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ। ਪਤੀ ਵੱਲੋਂ ਆਪਣੀ ਪਤਨੀ ਨੂੰ ਦਾਜ ਦੇ ਚੱਲਦੇ ਫਾਹਾ ਦੇਣ ਅਤੇ ਬਿਜਲੀ ਦੇ ਝਟਕੇ ਦੇਣ ਦੀ ਵੀ ਕੋਸ਼ਿਸ਼ ਕੀਤੀ ਗਈ। ਇੰਨ੍ਹਾਂ ਹੀ ਨਹੀਂ ਮੁਲਜ਼ਮ ਆਪਣੀ ਪਤਨੀ ਨੂੰ ਅੱਧ ਮਰਿਆ ਕਰਕੇ ਖੁਦ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦੇ ਚੱਲਦੇ ਲੜਕੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਥੇ ਇਸ ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀ ਵੱਲੋਂ 307 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦਾਜ ਲਈ ਪਤਨੀ ਦੀ ਕੁੱਟਮਾਰ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਤੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਦੇ ਵਿਆਹ ਨੂੰ ਡੇਢ ਸਾਲ ਹੋ ਚੁੱਕਿਆ ਤੇ ਰੋਜ਼ਾਨਾ ਉਸ ਦਾ ਪਤੀ ਉਸ ਨਾਲ ਕੁੱਟਮਾਰ ਕਰਦਾ ਸੀ। ਉਨ੍ਹਾਂ ਦੱਸਿਆ ਕਿ ਲੜਕੀ ਜੰਡਿਆਲਾ ਗੁਰੂ ਵਿਖੇ ਬੁਟੀਕ ਦਾ ਕੰਮ ਕਰਦੀ ਸੀ ਤੇ ਅੱਜ ਵੀ ਉਸ ਦੇ ਪਤੀ ਵੱਲੋਂ ਉਸ ਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ ਹੈ। ਪੀੜਤ ਅਤੇ ਉਸ ਦੇ ਪਰਿਵਾਰ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਕਿ ਆਪਣੇ ਘਰ ਜਾ ਕੇ ਪੈਸੇ ਅਤੇ ਦਾਜ ਲੈ ਕੇ ਆਵੇ, ਜਿਸ ਦੇ ਚੱਲਦੇ ਲੜਕੀ ਵੱਲੋਂ ਨਾਂਹ ਕਰਨ 'ਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਪੀੜਤਾਂ ਨੂੰ ਕਰੰਟ ਲਗਾਇਆ ਤੇ ਮਾਰੀ ਕੈਂਚੀ: ਪੀੜਤ ਵਿਆਹੁਤਾ ਨੇ ਦੱਸਿਆ ਕਿ ਪਤੀ ਨੇ ਉਸ ਨੂੰ ਬੁਰੀ ਤਰ੍ਹਾਂ ਦੇ ਨਾਲ ਜ਼ਖ਼ਮੀ ਕਰਕੇ ਉਸ ਨੂੰ ਕਰੰਟ ਲਗਾਇਆ ਤੇ ਉਸ ਦੇ ਮੂੰਹ 'ਤੇ ਕੈਂਚੀਆਂ ਵੀ ਮਾਰੀਆਂ ਗਈਆਂ। ਇਸ ਸਭ ਤੋਂ ਬਾਅਦ ਉਹ ਬੇਹੋਸ਼ੀ ਦੇ ਹਾਲਾਤ ਵਿੱਚ ਉਸ ਨੂੰ ਉਥੇ ਹੀ ਸੁੱਟ ਕੇ ਚਲਾ ਗਿਆ, ਜਿਸ ਤੋਂ ਬਾਅਦ ਪਰਿਵਾਰ ਵਲੋਂ ਪੀੜਤਾ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਇਸ ਦੀ ਸ਼ਿਕਾਇਤ ਪੁਲਿਸ ਪ੍ਰਸ਼ਾਸਨ ਨੂੰ ਵੀ ਦਿੱਤੀ ਹੈ।
ਪੁਲਿਸ ਨੇ ਆਖੀ ਜਾਂਚ ਦੀ ਗੱਲ: ਇਸ ਸਬੰਧੀ ਥਾਣਾ ਜੰਡਿਆਲਾ ਗੁਰੂ ਦੇ ਐੱਸ ਐੱਚ ਓ ਮੁਖਤਾਰ ਸਿੰਘ ਨੇ ਦੱਸਿਆ ਕਿ ਦਾਜ ਦੇ ਚੱਲਦੇ ਇਸ ਵਿਆਹੁਤਾ ਦੇ ਨਾਲ ਬੁਰੀ ਤਰ੍ਹਾਂ ਨਾਲ ਉਸ ਦੇ ਪਤੀ ਵੱਲੋਂ ਕੁੱਟਮਾਰ ਕੀਤੀ ਗਈ ਹੈ। ਜਿਸ ਦੇ ਚੱਲਦੇ ਉਹਨਾਂ ਵੱਲੋਂ 307 ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਲਦੀ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ੇ ਦਾ ਆਦੀ ਹੈ ਜਾਂ ਨਹੀਂ, ਇਹ ਗ੍ਰਿਫ਼ਤਾਰੀ ਤੋਂ ਬਾਅਦ ਹੀ ਪਤਾ ਚੱਲੇਗਾ।
- ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਦੋ ਧੜਿਆਂ ਵਿੱਚ ਖੜਕੀ - chairmanship of truck union
- ਰਾਜਾ ਵੜਿੰਗ ਦਾ ਰਵਨੀਤ ਬਿੱਟੂ 'ਤੇ ਵੱਡਾ ਹਮਲਾ: ਦੱਸਿਆ ਦਿਮਾਗੀ ਪਾਗਲ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਵੀ ਦਿੱਤਾ ਇਹ ਬਿਆਨ - WARRING TARGETED BITTU AND CM MANN
- ਜਾਣੋ, ਪੰਜਾਬ ਸਣੇ ਦੇਸ਼ ਭਰ ਵਿੱਚ ਲੋਕਾਂ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਪੜ੍ਹੋ ਮੌਸਮ ਅਪਡੇਟ - Weather Update