ETV Bharat / state

ਮਾਘੀ ਮੇਲੇ 'ਚ ਗਰਜੇ ਸੁਖਬੀਰ ਬਾਦਲ, ਕਿਹਾ- ਪੰਜਾਬ ਨੂੰ ਬਚਾ ਲਓ, ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼, ਲੋਕਾਂ ਨੂੰ ਭਾਵੁਕ ਅਪੀਲ... - SUKHBIR SINGH BADAL

ਸ੍ਰੀ ਮੁਕਤਸਰ ਸਾਹਿਬ ਵਿੱਚ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ। ਕੀ ਕਿਹਾ ਪੜ੍ਹੋ ਪੂਰੀ ਖਬਰ...

SUKHBIR BADAL IN SRI MUKTSAR SAHIB
Etv Bharat (Etv Bharat)
author img

By ETV Bharat Punjabi Team

Published : Jan 14, 2025, 8:16 PM IST

ਸ੍ਰੀ ਮੁਕਤਸਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਮੁੜ ਜੁੜਨ ਅਤੇ ਉਹਨਾਂ ਨੇ ਪ੍ਰਣ ਲਿਆ ਕਿ ਉਹ ਪੰਥ ਅਤੇ ਪੰਜਾਬ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਆਪਣੀ ਜਾਨ ਵਾਰਨ ਲਈ ਵੀ ਤਿਆਰ ਬਰ ਤਿਆਰ ਹਨ।

ਸੁਖਬੀਰ ਸਿੰਘ ਬਾਦਲ ਦੀ ਲੋਕਾਂ ਨੂੰ ਅਪੀਲ

ਇਥੇ ਮਾਘੀ ਮੇਲੇ ’ਤੇ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਤਿਹਾਸ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸੇ ਤਰੀਕੇ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਿਸ਼ਵਾਸ ਕਰਨ ਜਿਵੇਂ 40 ਮੁਕਤਿਆਂ ਨੂੰ ਗੁਰੂ ਸਾਹਿਬ ਨੇ ਇਸ ਇਤਿਹਾਸਿਕ ਅਸਥਾਨ ’ਤੇ ਮੁੜ ਅਪਣਾਇਆ ਸੀ। ਉਹਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀ ’ਕੌਮ’ ਨੂੰ ਮੁੜ ਮਜ਼ਬੂਤ ਕਰੀਏ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਅਜਿਹਾ ਕਰ ਸਕਦਾ ਹੈ। ਉਹਨਾਂ ਕਿਹਾ ਕਿ ਮੈਂ ਪ੍ਰਣ ਕਰਦਾ ਹਾਂ ਕਿ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਲੋਕਾਂ ਦੀ ਭਲਾਈ ਲਈ ਜੋ ਲੋੜੀਂਦਾ ਹੋਇਆ, ਉਹ ਕਰਾਂਗਾ। ਉਹਨਾਂ ਕਿਹਾ ਕਿ ਜੇਕਰ ਮੈਨੂੰ ਪੰਜਾਬ, ਪੰਜਾਬੀਅਤ ਤੇ ਖਾਲਸਾ ਪੰਥ ਲਈ ਆਪਣੀ ਕੁਰਬਾਨੀ ਵੀ ਦੇਣੀ ਪਵੇਗੀ ਤਾਂ ਮੈਂ ਪਿੱਛੇ ਨਹੀਂ ਹਟਾਂਗਾ।

SUKHBIR BADAL IN SRI MUKTSAR SAHIB
ਮਾਘੀ ਮੇਲੇ 'ਚ ਗਰਜੇ ਸੁਖਬੀਰ ਬਾਦਲ (Etv Bharat)

ਪੰਜਾਬੀ ਨੌਜਵਾਨਾਂ ਦਾ ਖੂਨ ਵਹਾਉਣ ਲਈ ਕਾਹਲੀਆਂ ਤਾਕਤਾਂ

ਇੱਕ ਭਾਵੁਕ ਭਾਸ਼ਣ ਵਿਚ ਬਾਦਲ ਨੇ ਪੰਥ ਤੇ ਪੰਜਾਬ ਨੂੰ ਫਿਰਕੂ ਵੰਡ ਪਾਊ ਤੇ ਪੰਜਾਬੀ ਨੌਜਵਾਨਾਂ ਦਾ ਖੂਨ ਵਹਾਉਣ ਲਈ ਕਾਹਲੀਆਂ ਤਾਕਤਾਂ ਦੀ ਰਾਜਨੀਤੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਉਹ ਸਾਡੇ ਮਹਾਨ ਗੁਰੂ ਸਾਹਿਬਾਨ, ਸੰਤਾਂ ਤੇ ਪੀਰਾਂ ਫਕੀਰਾਂ ਵੱਲੋਂ ਦਰਸਾਏ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੇ ਰਾਹ ਤੋਂ ਕਦੇ ਵੀ ਪਿੱਛੇ ਨਹੀਂ ਹਟਣਗੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੇ ਪਹਿਲਾਂ ਹੀ ਪਾਰਟੀ ਵੱਲੋਂ ਪੂਰੀ ਜ਼ਿੰਮੇਵਾਰੀ ਨਿਭਾਈ ਹੈ ਤਾਂ ਜੋ ਸੂਬੇ ਭਰ ਦੇ ਲੋਕ ਸਾਡੇ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਆਸ, ਸ਼ਾਂਤੀ ਤੇ ਖੁਸ਼ਹਾਲੀ ਵੱਲ ਵੇਖ ਸਕਣ ਤੇ ਅੱਗੇ ਵੱਧ ਸਕਣ।

'ਭਵਿੱਖ ਦੀਆਂ ਪੀੜੀਆਂ ਸੁਰੱਖਿਅਤ ਰਹਿਣ ਤੇ ਐਵੇਂ ਹੀ ਆਪਣੀਆਂ ਜਾਨਾਂ ਨਾ ਗੁਆਉਣ'

ਉਹਨਾਂ ਕਿਹਾ ਕਿ ਕੁਝ ਅਖੌਤੀ ਪੰਥਕ ਸੰਗਠਨ ਬਦਲਵਾਂ ਏਜੰਡਾ ਪੇਸ਼ ਕਰ ਕੇ ਸੂਬੇ ਖਾਸ ਤੌਰ ’ਤੇ ਇਸਦੇ ਨੌਜਵਾਨਾਂ ਨੂੰ ਫਿਰ ਤੋਂ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ। ਜਿਸ ਦੌਰਾਨ ਸਿੱਖ ਨੌਜਵਾਨਾਂ ਨੂੰ ਮੁਕਾਬਲਿਆਂ ਵਿਚ ਕਤਲ ਕੀਤਾ ਗਿਆ। ਉਹਨਾਂ ਨੇ ਸਪੱਸ਼ਟ ਕਿਹਾ ਕਿ ਅਜਿਹੇ ਹੀ ਧੜੇ ਦੇ ਇਕ ਆਗੂ ਨੇ ਅੱਜ ਆਪਣੀ ਸਿਆਸੀ ਦੁਕਾਨ ਖੋਲ੍ਹ ਲਈ ਹੈ। ਜਦੋਂ ਕਿ ਇਸ ਨੇ ਪਹਿਲਾਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਸੀ ਜਦੋਂ ਕਿ ਇਸ ਦੇ ਆਪਣੇ ਪਰਿਵਾਰਿਕ ਮੈਂਬਰ ਨਸ਼ਿਆਂ ਨਾਲ ਫੜੇ ਗਏ ਹਨ। ਉਹਨਾਂ ਕਿਹਾ ਕਿ ਇਹ ਲੋਕ ਇਲਾਕੇ ਵਿਚ ਕਤਲੇਆਮ ਵਿਚ ਵੀ ਸ਼ਾਮਿਲ ਪਾਏ ਗਏ ਹਨ। ਉਹਨਾਂ ਕਿਹਾ ਕਿ ਇਹ ਨੌਜਵਾਨਾਂ ਨੂੰ ਭੜਕਾਉਣਾ ਚਾਹੁੰਦੇ ਹਨ ਅਤੇ ਆਪਣੇ ਮਨੋਰਥਾਂ ਲਈ ਉਲਝਣਾ ਪੈਦਾ ਕਰਨੀਆਂ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਵਿੱਖ ਦੀਆਂ ਪੀੜੀਆਂ ਸੁਰੱਖਿਅਤ ਰਹਿਣ ਤੇ ਐਵੇਂ ਹੀ ਆਪਣੀਆਂ ਜਾਨਾਂ ਨਾ ਗੁਆਉਣ।

ਦਿਲੋਂ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਲੋਕਾਂ ਨੂੰ ਇਹ ਵੀ ਅਪੀਲ

ਦਿਲੋਂ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਪਿਤਾ ਨੇ ਕੋਈ ਗਲਤੀ ਕੀਤੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਵੀ ਉਹ ਆਪਣੇ ਸਿਰ ਲੈਣ ਨੂੰ ਤਿਆਰ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਗੱਲਬਾਤ ਕਰ ਰਹੇ ਹਨ ਤੇ ਸਰੋਤਿਆਂ ਨਾਲ ਨਹੀਂ ਕਰ ਰਹੇ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਮਿੱਥ ਕੇ ਹਮਲੇ ਕੀਤੇ ਗਏ ਤੇ ਉਹਨਾਂ ਦੇ ਵਿਛੋੜੇ ਤੋਂ ਬਾਅਦ ਉਹਨਾਂ ਖਿਲਾਫ ਹਮਲੇ ਸ਼ੁਰੂ ਹੋ ਗਏ ਜਿਸਦਾ ਇਕਲੌਤਾ ਮਨੋਰਥ ਸ਼੍ਰੋਮਣੀ ਅਕਾਲੀ ਦਲ ਤੇ ਬਾਦਲ ਪਰਿਵਾਰ ਨੂੰ ਖ਼ਤਮ ਕਰਨਾ ਹੈ।

ਸੁਖਬੀਰ ਸਿੰਘ ਬਾਦਲ ਦਾ ਲੋਕਾਂ ਨੂੰ ਸਵਾਲ

ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਸਵਾਲ ਕੀਤਾ ਕਿ ਉਹ ਦੱਸਣ ਕਿ ਕੀ ਸਾਬਕਾ ਮੁੱਖ ਮੰਤਰੀ ਜਿਹਨਾਂ ਨੇ 70 ਸਾਲਾਂ ਤੱਕ ਲੋਕਾਂ ਦੀ ਸੇਵਾ ਕੀਤੀ, ਕੀ ਉਹਨਾਂ ਨੇ ਕੋਈ ਗੁਨਾਹ ਕੀਤਾ? ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਇਕਲੌਤਾ ਗੁਨਾਹ ਇਹ ਹੈ ਕਿ ਉਹ ਸੂਬੇ ਦੇ ਲੋਕਾਂ ਲਈ ਅਤੇ ਐਮਰਜੰਸੀ ਦਾ ਵਿਰੋਧ ਤੇ ਪੰਜਾਬ ਸੂਬੇ ਦੀ ਸਿਰਜਣਾ ਦੀ ਲੜਾਈ ਵਿਚ 18 ਸਾਲਾਂ ਤੱਕ ਜੇਲ੍ਹ ਵਿਚ ਰਹੇ। ਉਹਨਾਂ ਕਿਹਾ ਕਿ ਉਹਨਾਂ ਦੇ ਪਰਿਵਾਰਕ ਮੈਂਬਰ ਸੱਚੇ ਸਿੱਖ ਹਨ। ਉਹਨਾਂ ਕਿਹਾ ਕਿ ਸਾਡੇ ਸਾਰੇ ਘਰਾਂ ਵਿਚ ਗੁਰੂ ਮਹਾਰਾਜ ਦਾ ਪ੍ਰਕਾਸ਼ ਹੈ ਤੇ ਸਾਡੇ ਬੱਚੇ ਘਰ ਵਿਚੋਂ ਬਾਹਰ ਨਿਕਲਣ ਤੋਂ ਪਹਿਲਾਂ ਗੁਰੂ ਮਹਾਰਾਜ ਅੱਗੇ ’ਅਰਦਾਸ’ ਕਰਦੇ ਹਨ।

'ਇਹਨਾਂ ਦਾ ਅਗਲਾ ਨਿਸ਼ਾਨਾ ਮੈਨੂੰ ਕਤਲ ਕਰਨਾ'

ਬਾਦਲ ਨੇ ਆਪਣੀ ਵਿਚਾਰਾਂ ਭਰੇ ਭਾਸ਼ਣ ਵਿਚ ਦੱਸਿਆ ਕਿ ਕਿਵੇਂ ਉਹਨਾਂ ਨੇ ਬਾਗੀ ਅਕਾਲੀ ਦਲ ਵੱਲੋਂ ਉਹਨਾਂ ਖਿਲਾਫ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਬਿਨਾਂ ਕਿਸੇ ਕਸੂਰ ਦੇ ਸਾਰੇ ਦੋਸ਼ ਆਪਣੇ ਸਿਰ ਲੈ ਲਏ ਹਾਲਾਂਕਿ ਉਹਨਾਂ ਕੋਲ ਹਰ ਸਵਾਲ ਦੇ ਜਵਾਬ ਮੌਜੂਦ ਸਨ। ਉਹਨਾਂ ਕਿਹਾ ਕਿ ਅਸੀਂ ਸਿਰਫ ਇਹੀ ਸੋਚਦੇ ਸੀ ਕਿ ਪੰਥ ਵਿਰੋਧੀ ਤਾਕਤਾਂ ਵੱਲੋਂ ਅਕਾਲੀ ਦਲ ਖਿਲਾਫ ਵਿੱਢੀ ਪ੍ਰਚਾਰ ਮੁਹਿੰਮ ਨੂੰ ਠੱਪ ਕੀਤਾ ਜਾਵੇ ਪਰ ਇਹ ਤਾਕਤਾਂ ਤਾਂ ਸਾਡੇ ਵੱਲੋਂ ਬਿਨਾਂ ਕੀਤੇ ਗੁਨਾਹ ਕਬੂਲਣ ’ਤੇ ਵੀ ਖੁਸ਼ ਨਹੀਂ ਹਨ। ਉਹਨਾਂ ਕਿਹਾ ਕਿ ਇਹਨਾਂ ਦਾ ਅਗਲਾ ਨਿਸ਼ਾਨਾ ਮੈਨੂੰ ਕਤਲ ਕਰਨਾ ਹੈ ਤੇ ਮੈਂ ਅਕਾਲ ਪੁਰਖ ਦੀ ਰਹਿਮਤ ਨਾਲ ਹੀ ਸੁਰੱਖਿਅਤ ਹਾਂ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ

ਇਸ ਵਿਸ਼ਾਲ ਕਾਨਫਰੰਸ ਵਿਚ ਪਾਸ ਕੀਤੇ ਮਤੇ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਖਿਤਾਬ ਵਾਪਸ ਲੈਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ। ਸੀਨੀਅਰ ਆਗੂ ਸਰਦਾਰ ਹੀਰਾ ਸਿੰਘ ਗਾਬੜੀਆ ਨੇ ਇਹ ਮਤਾ ਪੇਸ਼ ਕੀਤਾ ਜਿਸਨੂੰ ਲੋਕਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪਾਸ ਕੀਤਾ।

ਬਲਵਿੰਦਰ ਸਿੰਘ ਭੂੰਦੜ ਦੀ ਲੋਕਾਂ ਨੂੰ ਅਪੀਲ

ਇਸ ਤੋਂ ਪਹਿਲਾਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮਤਾ ਪੇਸ਼ ਕੀਤਾ, ਜਿਸ ਵਿਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਏ ਫੈਸਲਿਆਂ ’ਤੇ ਰਾਜਨੀਤੀ ਕਰਦਿਆਂ ਕਾਂਗਰਸ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਕਾਰਵਾਈ ਕਰਨ ਦੀ ਮੰਗ ਦੀ ਜ਼ੋਰਦਾਰ ਨਿਖੇਧੀ ਕੀਤੀ ਗਈ। ਉਹਨਾਂ ਕਿਹਾ ਕਿ ਇਹ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਤਖਤ ਦੇ ਕਿਸੇ ਵੀ ਆਦੇਸ਼ ਨੂੰ ਅਦਾਲਤ ਵਿਚ ਪੇਸ਼ ਨਾ ਕਰਨ ਦੀ ਕੀਤੀ ਹਦਾਇਤ ਦੀ ਉਲੰਘਣਾ ਹੈ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਵਰਗੀਆਂ ਤਾਕਤਾਂ ਦੇ ਖਿਲਾਫ ਲੜਾਈ ਲੜਨ ਜਿਸ ਨੇ ਝੂਠੇ ਵਾਅਦਿਆਂ ਨਾਲ ਉਹਨਾਂ ਨੂੰ ਗੁੰਮਰਾਹ ਕੀਤਾ ਤੇ ਆਮ ਆਦਮੀ ਪਾਰਟੀ ਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ’ਤੇ ਹਮਲਾ ਕੀਤਾ।

'ਅਕਾਲੀ ਦਲ ਦੀ ਮਾਨਤਾ ਖ਼ਤਮ ਕਰਵਾਉਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ'

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੌਕੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹਰ ਹੁਕਮ ਦੀ ਪਾਲਣਾ ਕੀਤੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਇਹ ਦੱਸਿਆ ਹੈ ਕਿ ਉਹ ਤਖਤ ਸਾਹਿਬ ਤੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰੇਗੀ ਤੇ ਨਾਲ ਹੀ ਪਾਰਟੀ ਨੇ ਅਕਾਲੀ ਦਲ ਦੀ ਮਾਨਤਾ ਖ਼ਤਮ ਕਰਵਾਉਣ ਲਈ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ ਤੋਂ ਵੀ ਜਥੇਦਾਰ ਸਾਹਿਬ ਨੂੰ ਜਾਣੂ ਕਰਵਾਇਆ। ਇਸ ਮੌਕੇ ਸੀਨੀਅਰ ਪਾਰਟੀ ਆਗੂ ਸ੍ਰੀ ਐਨ ਕੇ ਸ਼ਰਮਾ ਨੇ ਦੱਸਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ ਅਤੇ ਉਹਨਾਂ ਨੇ ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪੰਜਾਬ ਵਿਚ ਵਿਸ਼ਵ ਪੱਧਰੀ ਸੜਕਾਂ ਅਤੇ ਹਵਾਈ ਅੱਡਿਆਂ ਤੇ ਹੋਰ ਬੁਨਿਆਦੀ ਢਾਂਚੇ ਦੀ ਸਿਰਜਣਾ ਲਈ ਸੋਚ ਦਾ ਵੀ ਜ਼ਿਕਰ ਕੀਤਾ।

ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋਕਾਂ ਤੋਂ ਸਾਥ ਦੀ ਮੰਗ

ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਪੰਜਾਬ ਪੰਜਾਬੀਅਤ ਅਤੇ ਪੰਥ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਅਕਾਲੀ ਦਲ ਜਮਾਤ ਨੂੰ ਇੱਕਜੁੱਟ ਹੋਣ ਦੀ ਬੇਨਤੀ ਕੀਤੀ, ਉੱਥੇ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੋਕਾਂ ਤੋਂ ਸਾਥ ਦੀ ਮੰਗ ਕੀਤੀ ਗਈ ਪਰ ਇਥੇ ਸੋਚਣ ਵਾਲੀ ਗੱਲ ਇਹ ਹੈ ਕਿ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਡਿੱਗ ਰਹੇ ਗਰਾਫ ਅਤੇ ਦੋ ਸਤੰਬਰ ਦੀ ਘਟਨਾ ਤੋਂ ਬਾਅਦ ਜਥੇਦਾਰ ਸਾਹਿਬਾਨ ਅਤੇ ਅਕਾਲੀ ਦਲ ਵਿਚਕਾਰ ਚੱਲ ਰਹੀ ਕਸ਼ਮਕਸ਼ ਤੋ ਬਾਅਦ ਭਾਵੇਂ ਸ਼੍ਰੋਮਣੀ ਅਕਾਲੀ ਦਲ ਅੱਜ ਦੀ ਰੈਲੀ ਲਈ ਵੱਡਾ ਇਕੱਠ ਕਰਨ ਵਿੱਚ ਸਫਲ ਰਿਹਾ ਪਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਤੇ ਦੋ ਦਸੰਬਰ ਤੋਂ ਬਾਅਦ ਵਾਪਰੇ ਘਟਨਾਕ੍ਰਮ ਦਾ ਅਸਰ ਵੀ ਹਾਲੇ ਘਟਦਾ ਨਜ਼ਰ ਨਹੀਂ ਆ ਰਿਹਾ ਸੁਖਬੀਰ ਸਿੰਘ ਬਾਦਲ ਵੱਲੋਂ ਰੈਲੀ ਦੌਰਾਨ ਜਿੱਥੇ ਪੰਥਕ ਮੁੱਦਿਆਂ ਨੂੰ ਤੇਜ਼ੀ ਨਾਲ ਉਭਾਰਿਆ ਗਿਆ।

ਪੰਜਾਬ ਦੀ ਨੌਜਵਾਨੀ ਨੂੰ ਸੁਚੇਤ ਰਹਿਣ ਦੀ ਅਪੀਲ

ਇਸੇ ਦੌਰਾਨ ਸੁਖਬੀਰ ਬਾਦਲ ਨੇ ਨਵੀਂ ਬਣ ਰਹੀ ਖੇਤਰੀ ਪਾਰਟੀ 'ਤੇ ਤੰਜ ਕਸਿਆ ਅਤੇ ਪੰਜਾਬ ਦੀ ਨੌਜਵਾਨੀ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਆਖਰ ਸੁਖਬੀਰ ਸਿੰਘ ਬਾਦਲ ਨੂੰ ਅਜਿਹਾ ਕਿਉਂ ਕਰਨਾ ਪਿਆ ਇਹ ਵੀ ਕਈ ਸਵਾਲ ਖੜੇ ਕਰਦਾ ਹੈ ਕਿਉਂਕਿ ਹੁਣ ਤੱਕ ਪੰਜਾਬ ਪੰਜਾਬੀਅਤ ਅਤੇ ਪੰਥ ਦੀ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਰਾਜਨੀਤੀ ਕੀਤੀ ਜਾਂਦੀ ਰਹੀ ਹੈ। ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥੋਂ ਇੱਕ-ਇੱਕ ਕਰਕੇ ਇਹ ਮੁੱਦੇ ਵਿਸਰਦੇ ਗਏ ਅਤੇ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਿੱਖਾਂ ਤੇ ਗੋਲੀ ਚਲਾਉਣਾ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਨਾ ਕਰਨ ਨੂੰ ਲੈ ਕੇ ਇੱਕ ਵੱਡਾ ਰੋਸ ਵੇਖਣ ਨੂੰ ਮਿਲਿਆ ਸੀ।

ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਲਗਾਤਾਰ ਡਿੱਗਦਾ ਜਾ ਰਿਹਾ ਗਰਾਫ

ਜਿਸ ਕਾਰਨ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਗਰਾਫ ਲਗਾਤਾਰ ਡਿੱਗਦਾ ਜਾ ਰਿਹਾ ਸੀ ਆਪਸੀ ਮਤਭੇਦ ਦੇ ਚਲਦਿਆਂ ਜਿੱਥੇ ਵਿਰੋਧੀਆਂ ਤੇ ਨਿਸ਼ਾਨੇ ਤੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਸੀ ਉੱਥੇ ਹੀ ਆਪਣਿਆਂ ਵੱਲੋਂ ਪਾਰਟੀ ਦੇ ਅੰਦਰੂਨੀ ਭੇਦ ਜਨਤਕ ਕੀਤੇ ਜਾਣ ਤੋਂ ਬਾਅਦ ਹਾਲਤ ਹੋਰ ਵੀ ਪਤਲੀ ਹੁੰਦੀ ਜਾ ਰਹੀ ਸੀ ਭਾਵੇਂ ਸੁਖਬੀਰ ਸਿੰਘ ਬਾਦਲ ਵੱਲੋਂ ਝੋਲੀ ਅੱਡ ਕੇ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ ਹੈ ਪਰ ਕਿਤੇ ਨਾ ਕਿਤੇ ਨਵੀਂ ਬਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਦਿਆਂ ਨੂੰ ਖੋਹ ਕੇ ਪੰਜਾਬ ਦੀ ਰਾਜਨੀਤੀ ਵਿੱਚ ਕਦਮ ਨਾ ਅਜ਼ਮਾ ਲਵੇ ਇਹੀ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਹੁਣ ਵੇਖਣਾ ਇਹ ਹੋਵੇਗਾ ਕਿ ਲੋਕਾਂ ਲੋਕਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਝੋਲੀ ਅੱਡ ਕੇ ਕੀਤੀ ਗਈ ਅਪੀਲ ਨੂੰ ਪ੍ਰਵਾਨ ਕੀਤਾ ਜਾਂਦਾ ਹੈ ਜਾਂ ਨਹੀਂ..!

ETV Bharat Logo

Copyright © 2025 Ushodaya Enterprises Pvt. Ltd., All Rights Reserved.