ਫਾਜ਼ਿਲਕਾ/ਚੰਡੀਗੜ੍ਹ: ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਨੇ ਇੱਕ ਵਾਰ ਫਿਰ ਤੋਂ ਨਾਪਾਕਿ ਹਰਕਤ ਕੀਤੀ ਹੈ। ਇਸ ਤੋਂ ਪਹਿਲਾਂ ਜਿਥੇ ਪਾਕਿਸਤਾਨ ਨਾਲ ਲੱਗਦੇ ਪੰਜਾਬ ਬਾਰਡਰਾਂ ਤੋਂ ਨਸ਼ੇ ਦੀ ਖੇਪ ਬਰਾਮਦ ਹੁੰਦੀ ਰਹੀ ਹੈ ਤਾਂ ਹੁਣ ਇੱਕ ਵਾਰ ਫਿਰ ਤੋਂ ਭਾਰਤ 'ਚ ਕਿਸੇ ਵੱਡੇ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ, ਜਿਸ ਨੂੰ ਕਿ ਬੀਐਸਐਫ ਵਲੋਂ ਨਾਕਾਮ ਕਰ ਦਿੱਤਾ ਗਿਆ ਹੈ।
ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ
ਕਾਬਿਲੇਗੌਰ ਹੈ ਕਿ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਸ਼ਾਮਲ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਮਾਮਲਾ ਵੀ ਦਰਜ ਕਰ ਲਿਆ ਹੈ।
Ferozepur, Punjab: An IED bomb sent through a drone has been recovered from the India-Pakistan border in Fazilka. The consignment loaded with RDX contains batteries and timers in addition to the bomb. The BSF has handed over the bomb to the State Special Cell. They are… pic.twitter.com/0M37b4tx9J
— ANI (@ANI) October 17, 2024
ਦੇਖੀ ਗਈ ਸੀ ਡਰੋਨ ਦੀ ਹਰਕਤ
ਇਸ ਸਬੰਧੀ ਮਿਲੀ ਜਾਣਕਾਰੀ ਮੁਤਾਬਿਕ ਫਾਜ਼ਿਲਕਾ ਦੇ ਅਬੋਹਰ ਸੈਕਟਰ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਬਹਾਦਰਪੁਰ ਨੇੜੇ ਡਰੋਨ ਦੀ ਹਰਕਤ ਦੇਖੀ ਗਈ ਸੀ। ਬੀਐਸਐਫ ਨੂੰ ਇਸ ਬਾਰੇ ਸੂਚਨਾ ਮਿਲਦਿਆਂ ਹੀ ਜਦੋਂ ਬੀਐਸਐਫ ਨੇ ਇਲਾਕੇ ਦੀ ਤਲਾਸ਼ੀ ਲਈ ਤਾਂ ਇਲਾਕੇ ਵਿੱਚੋਂ ਇੱਕ ਆਈਈਡੀ (ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬੰਬ ਬਰਾਮਦ ਹੋਇਆ, ਜਿਸ ਤੋਂ ਬਾਅਦ ਬੀਐਸਐਫ ਨੇ ਮੁਸਤੈਦੀ ਦਿਖਾਈ ਤੇ ਬੰਬ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ।
ਟੀਨ ਦੇ ਡੱਬੇ ਵਿੱਚ ਮਿਲਿਆ 1 ਕਿਲੋ RDX
ਗੌਰਤਲਬ ਹੈ ਕਿ ਇੱਕ ਟੀਨ ਦਾ ਡੱਬਾ ਮਿਲਿਆ ਹੈ, ਜਿਸ ਵਿੱਚ ਲੱਗਭਗ ਇੱਕ ਕਿਲੋ ਆਰਡੀਐਕਸ ਭਰਿਆ ਹੋਇਆ ਸੀ। ਜਿਸ ਦੇ ਨਾਲ ਬੈਟਰੀ ਅਤੇ ਟਾਈਮਰ ਵੀ ਹਨ। ਬੀਐਸਐਫ ਵੱਲੋਂ ਇਸ ਦੀ ਬਰਾਮਦਗੀ ਤੋਂ ਬਾਅਦ ਇਸ ਨੂੰ ਫਾਜ਼ਿਲਕਾ ਦੇ ਸਟੇਟ ਸਪੈਸ਼ਲ ਸੈੱਲ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਹ ਮਾਮਲੇ ਦੀ ਹੋਰ ਜਾਂਚ ਕਰ ਰਹੇ ਹਨ ਕਿ ਇਹ ਬੰਬ ਪਾਕਿਸਤਾਨ ਤੋਂ ਭਾਰਤ ਕਿਉਂ ਭੇਜਿਆ ਗਿਆ ਸੀ।