ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਬਠਿੰਡਾ ਵਿੱਚ ਰੱਖੀ ਗਈ ਪਬਲਿਕ ਮੀਟਿੰਗ ਦੌਰਾਨ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੇਣ ਲਈ ਕਾਨੂੰਨ ਬਣਾ ਕੇ ਇਹਨਾਂ ਮਸਲਿਆਂ ਨੂੰ ਹਮੇਸ਼ਾ ਲਈ ਖ਼ਤਮ ਕਰਾਂਗੇ।
ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ: ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਤੁਹਾਨੂੰ ਗਰੰਟੀ ਦਿੰਦਾ ਹਾਂ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਕੋਈ ਵੀ ਨਸ਼ਾ ਤਸਕਰ ਤੇ ਗੈਂਗਸਟਰ ਨਹੀਂ ਰਹਿਣਗੇ। ਉਹਨਾਂ ਕਿਹਾ ਕਿ ਅਸੀਂ ਨਾ ਸਿਰਫ ਇਹਨਾਂ ਘਿਨੌਣਾ ਅਪਰਾਧਾਂ ਲਈ ਫਾਂਸੀ ਦੀ ਸਜ਼ਾ ਦੀ ਸ਼ੁਰੂਆਤ ਕਰਾਂਗੇ ਬਲਕਿ ਅਜਿਹੇ ਸਾਰੇ ਅਪਰਾਧੀਆਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕਰਾਂਗੇ। ਉਹਨਾਂ ਕਿਹਾ ਕਿ ਇਹਨਾਂ ਦੇ ਕੇਸਾਂ ਦੀ ਤੇਜ਼ ਰਫਤਾਰ ਸੁਣਵਾਈ ਵਾਸਤੇ ਫਾਸਟ ਟਰੈਕ ਕੋਰਟਾਂ ਸਥਾਪਿਤ ਕੀਤੀਆਂ ਜਾਣਗੀਆਂ। ਉਹਨਾਂ ਐਲਾਨ ਕੀਤਾ ਕਿ ਜਿਹੜੇ 'ਆਪ' ਵਿਧਾਇਕਾਂ ਤੇ ਅਹੁਦੇਦਾਰਾਂ ਨੇ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕੀਤੀ ਤੇ ਉਹਨਾਂ ਤੋਂ ਮਹੀਨੇ ਲਏ ਹਨ, ਉਹ ਵੀ ਬਖਸ਼ੇ ਨਹੀਂ ਜਾਣਗੇ।
ਮੁੱਖ ਮੰਤਰੀ ਵਾਲਾ ਕੰਮ ਨਹੀਂ ਕਰ ਰਹੇ ਭਗਵੰਤ ਮਾਨ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਹੀਂ ਚੱਲ ਰਹੀ, ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਮੰਤਰੀ ਵਾਲਾ ਕੰਮ ਨਹੀਂ ਕਰ ਰਹੇ। ਪੰਜਾਬ ਵਿੱਚ ਦਿਨ ਦਿਹਾੜੇ ਗੁੰਡਾਗਰਦੀ, ਲੁੱਟਾਂ ਖੋਹਾਂ ਅਤੇ ਗੈਂਗਸਟਰਵਾਦ ਫੈਲਿਆ ਹੋਇਆ ਹੈ। ਕੋਈ ਵੀ ਆਮ ਬੰਦਾ, ਵਪਾਰੀ ਇੱਥੇ ਮਹਿਫੂਜ ਨਹੀਂ ਹਨ, ਸਰਕਾਰ ਸਿਰਫ ਟਾਈਮ ਪਾਸ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਜਦ ਬਿਜਲੀ ਦੀ ਮੰਗ ਹੋਰ ਵੱਧ ਜਾਵੇਗੀ ਤਾਂ ਇਹਨਾਂ ਵੋਟਾਂ ਤੋਂ ਬਾਅਦ ਤੁਸੀਂ ਦੇਖ ਲੈਣਾ ਪੰਜਾਬ ਵਿੱਚ ਅੱਠ-ਅੱਠ ਘੰਟਿਆਂ ਦੇ ਕੱਟ ਲੱਗਣਗੇ।
ਕੰਮ ਦੇ ਅਧਾਰ 'ਤੇ ਮੰਗ ਰਹੀ ਹਾਂ ਲੋਕਾਂ ਤੋਂ ਵੋਟ: ਦੂਜੇ ਪਾਸੇ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਲੋਕ ਸਭਾ ਬਠਿੰਡਾ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੈਂ ਇਸ ਹਲਕੇ ਵਿੱਚ ਪਿਛਲੇ 15 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹਾਂ। ਜਦੋਂ ਦੀ ਮੈਂ ਐਮਪੀ ਬਣੀ ਹਾਂ ਮੈਂ ਬਠਿੰਡਾ ਦੀ ਨੁਹਾਰ ਬਦਲ ਕੇ ਰੱਖ ਦਿੱਤੀ, ਇਥੇ ਕਈ ਵੱਡੇ-ਵੱਡੇ ਪ੍ਰੋਜੈਕਟ ਲੈ ਕੇ ਆੳਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਲੋਕਾਂ ਤੋਂ ਵੋਟਾਂ ਆਪਦੇ ਕੰਮ ਦੇ ਅਧਾਰ 'ਤੇ ਮੰਗ ਰਹੇ ਹਾਂ, ਮੈਂ ਉਮੀਦ ਕਰਦੀ ਹਾਂ ਕਿ ਮੈਨੂੰ ਲੋਕ ਵੱਡੇ ਬਹੁਮਤ ਨਾਲ ਜਿਤਾਉਣਗੇ। ਇਸ ਦੇ ਨਾਲ ਹੀ ਬੀਬਾ ਬਾਦਲ ਨੇ ਕਿਹਾ ਕਿ ਮੈਂ ਤਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਾਂਗੀ ਕਿ ਤੁਸੀਂ ਪੰਜਾਬ ਵਿੱਚ ਵੀ 13-13 ਕਰ ਦਿਓ ਤਾਂ ਜੋ ਇਹਨਾਂ ਦਿੱਲੀ ਦੀਆਂ ਪਾਰਟੀਆਂ ਨੂੰ ਪਤਾ ਲੱਗ ਜਾਵੇ ਕਿ ਖੇਤਰੀ ਪਾਰਟੀਆਂ ਦੀ ਕੀ ਅਹਿਮੀਅਤ ਹੁੰਦੀ ਹੈ।
- ਅਸੀਂ ਨਹੀਂ ਮੰਨਦੇ ਹੁਕਮ: ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀਆਂ ਐਲਾਨਣ ਦੇ ਬਾਵਜੂਦ ਅੰਮ੍ਰਿਤਸਰ ਵਿੱਚ ਖੁੱਲ੍ਹ ਰਿਹਾ ਨਿੱਜੀ ਸਕੂਲ - School open in Amritsar
- ਭਰੀ ਸਭਾ ਵਿੱਚ ਕਾਰੋਬਾਰੀਆਂ ਅੱਗੇ ਕਿਸਾਨਾਂ ਲੀਡਰਾਂ 'ਤੇ ਜਾਖੜ ਦਾ ਫੁੱਟਿਆ ਗੁੱਸਾ, ਕਿਹਾ-ਦਿਮਾਗ ਠੀਕ ਕਰਨ ਦੀ ਲੋੜ - Lok Sabha Elections
- ਹਰ ਔਖੀ ਘੜੀ 'ਚ ਸਿੱਖ ਭਾਈਚਾਰੇ ਨਾਲ ਖੜ੍ਹੇ ਨਜ਼ਰ ਆਏ ਮੋਦੀ : ਆਰ.ਪੀ ਸਿੰਘ - Lok Sabha Elections