ਅੰਮ੍ਰਿਤਸਰ: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਕਮੇਟੀ ਦਾ ਗਠਨ ਹੋਣ ਤੋਂ ਬਾਅਦ ਹਰਿਆਣਾ ਕਮੇਟੀ ਦੇ ਮੈਂਬਰ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਹਨਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੋ ਕਿ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਸਿੱਖਾਂ ਦਾ ਮੱਕਾ ਕਿਹਾ ਜਾਂਦਾ ਹੈ, ਵਿਖੇ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ।
ਦਰਬਾਰ ਸਾਹਿਬ ਨਤਮਸਤਕ ਹੋਏ ਦਾਦੂਵਾਲ: ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜੇਕਰ ਜਥੇਦਾਰ ਆਪਣਾ ਸਹੀ ਰੋਲ ਅਦਾ ਕਰਨ ਤਾਂ ਦੇਸ਼ ਦੇ ਸਾਰੇ ਸਿੱਖ ਇੱਕਜੁੱਟ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਗਠਨ ਹੋਣ ਤੋਂ ਬਾਅਦ ਹਰਿਆਣਾ ਕਮੇਟੀ ਦੇ ਆਗੂਆਂ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੈਂਦੇ ਹਨ ਸੇਧ: ਇਸ ਦੌਰਾਨ ਬਲਜੀਤ ਸਿੰਘ ਦਾਦੂਵਾਲ ਵੱਲੋਂ ਗੱਲਬਾਤ ਕਰਦੇ ਹੋਏ ਜਿੱਥੇ ਪੰਜਾਬ ਅਤੇ ਹਰਿਆਣਾ ਦੇ ਸਿੱਖਾਂ ਦਾ ਧੰਨਵਾਦ ਕੀਤਾ ਗਿਆ। ਉੱਥੇ ਹੀ ਉਨਾਂ ਨੇ ਕਿਹਾ ਕਿ ਬੇਸ਼ੱਕ ਇੱਕ ਕਮੇਟੀ ਹਰਿਆਣੇ ਵਿੱਚ ਬਣੀ ਹੈ, ਲੇਕਿਨ ਹਰਿਆਣਾ ਵੀ ਕਿਸੇ ਸਮੇਂ ਪੰਜਾਬ ਦਾ ਹਿੱਸਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ ਸਨ, ਤਦ ਉਹਨਾਂ ਦਾ ਭਰਵਾਂ ਸਵਾਗਤ ਅੰਮ੍ਰਿਤਸਰ ਦੇ ਲੋਕਾਂ ਵੱਲੋਂ ਵੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਾਂ ਕਿਉਂਕਿ ਇਹ ਸਿੱਖਾਂ ਦਾ ਮੱਕਾ ਹੈ ਅਤੇ ਹਮੇਸ਼ਾ ਹੀ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈਂਦੇ ਰਹੇ ਹਾਂ। ਉਹਨਾਂ ਕਿਹਾ ਕਿ ਜੇਕਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਸਾਡੇ ਤਖ਼ਤ ਦੇ ਜਥੇਦਾਰ ਸਹੀ ਫੈਸਲਾ ਲੈਣ ਤਾਂ ਸ਼ਾਇਦ ਸਾਰੇ ਸਿੱਖ ਇੱਕ ਪਲੇਟਫਾਰਮ 'ਤੇ ਇਕੱਠੇ ਹੋ ਸਕਦੇ ਹਨ।
ਜਥੇਦਾਰ ਕਰਨ ਸਹੀ ਰੋਲ ਅਦਾ: ਉਹਨਾਂ ਕਿਹਾ ਕਿ ਅਸੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਮੇਸ਼ਾ ਹੀ ਸਤਿਕਾਰ ਕਰਦੇ ਹਾਂ ਅਤੇ ਹਮੇਸ਼ਾ ਹੀ ਸਤਿਕਾਰ ਕਰਦੇ ਰਹਾਂਗੇ। ਉਹਨਾਂ ਕਿਹਾ ਕਿ ਹਰਿਆਣਾ ਕਮੇਟੀ ਹਮੇਸ਼ਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਰ ਇਕ ਆਵਾਜ਼ 'ਤੇ ਤਿਆਰ ਹੈ ,ਲੇਕਿਨ ਸ਼੍ਰੋਮਣੀ ਕਮੇਟੀ ਨੂੰ ਵੀ ਹਰਿਆਣਾ ਕਮੇਟੀ ਦਾ ਸਾਥ ਦੇਣਾ ਪਵੇਗਾ।
- ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਸ਼ਰਾਬ ਨਾਲ ਭਰਿਆ ਟਰੱਕ ਕੀਤਾ ਬਰਾਮਦ - Liquor Recovered
- ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਸੁਰੱਖਿਆ ਨੂੰ ਲੈਕੇ ਆਖੀ ਇਹ ਗੱਲ - Santokh Gill video
- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੱਡਾ ਫੈਸਲਾ, ਮੁਲਾਜ਼ਮਾਂ ਦੀ ਵਰਦੀ ਨੂੰ ਲੈਕੇ ਕੀਤਾ ਇਹ ਬਦਲਾਅ - Dress Code By SGPC