ਅੰਮ੍ਰਿਤਸਰ: ਬਾਰਡਰ ਸੁਰੱਖਿਆ ਫੋਰਸ ਦੇ ਉੱਤੇ ਗੰਭੀਰ ਟਿੱਪਣੀ ਕਰਨ ਤੋਂ ਬਾਅਦ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ ਸਵਾਲਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਦਰਅਸਲ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ ਵਿੱਚ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਚੋਣ ਪ੍ਰਚਾਰ ਕਰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਇੱਕ ਜਗ੍ਹਾ ਸਟਰੀ ਤੋਂ ਸੰਬੋਧਨ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਨਸ਼ੇ ਦੀ ਭਰਮਾਰ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਤੋਂ ਆਉਣ ਵਾਲਾ ਅਸਲਾ ਅਤੇ ਚਿੱਟਾ ਬੀਐਸਐਫ ਭਾਵ ਬਾਰਡਰ ਸੁਰੱਖਿਆ ਫੋਰਸ ਟਪਾਉਂਦੀ ਹੈ।
ਬੀਐੱਸਐੱਫ ਦਾ ਦਾਇਰਾ ਵਧਾਇਆ: ਕੁਲਬੀਰ ਸਿੰਘ ਜੀਰਾ ਦੇ ਉਕਤ ਬਿਆਨ ਤੋਂ ਬਾਅਦ ਜਦੋਂ ਮੀਡੀਆ ਵੱਲੋਂ ਉਹਨਾਂ ਨੂੰ ਇਸ ਬਿਆਨ ਦੇ ਸਿੱਧੇ ਅਰਥ ਦੱਸਣ ਸਬੰਧੀ ਪੁੱਛਿਆ ਗਿਆ ਤਾਂ ਉਹਨਾਂ ਕਿਹਾ ਕਿ ਮੇਰਾ ਕਹਿਣਾ ਹੈ ਕਿ ਤਾਰਾਂ ਦੇ ਪਾਰ ਤੋਂ ਆਉਣ ਵਾਲੇ ਨਸ਼ੇ ਅਤੇ ਨਜਾਇਜ਼ ਹਥਿਆਰਾਂ ਦੇ ਲਈ ਕੇਂਦਰ ਸਰਕਾਰ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ ਵਧਾਇਆ ਗਿਆ ਹੈ ਤਾਂ ਉਸਦੇ ਲਈ ਕੇਂਦਰ ਨੂੰ ਅਧਿਕਾਰੀਆਂ ਦੀ ਜਿੰਮੇਵਾਰੀ ਵੀ ਤੈਅ ਕਰਨੀ ਚਾਹੀਦੀ ਹੈ।
- ਵੱਧ ਰਹੀ ਗਰਮੀ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਬਦਲਿਆਂ ਸਮਾਂ, ਅੱਜ ਤੋਂ ਲਾਗੂ - children also get relief from heat
- ਜਲੰਧਰ ਪਹੁੰਚੀਆਂ ਗੁਜਰਾਤ ਦੀਆਂ 7 ਸੁਰੱਖਿਆ ਕੰਪਨੀਆਂ, ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਵਧਾਈ ਸੁਰੱਖਿਆ - Security increased before PM rally
- ਪੰਜਾਬ ਸਮੇਤ ਪੂਰੇ ਉੱਤਰ ਭਾਰਤ 'ਚ ਅੱਤ ਦੀ ਗਰਮੀ, ਫਿਲਹਾਲ ਰਾਹਤ ਮਿਲਣ ਦੀ ਨਹੀਂ ਉਮੀਦ, ਮੌਸਮ ਵਿਭਾਗ ਨੇ ਦਿੱਤਾ ਅਪਡੇਟ - heat wave in Punjab
ਉਮੀਦਵਾਰਾਂ ਦੇ ਡੋਪ ਟੈਸਟ: ਇਸ ਦੇ ਨਾਲ ਹੀ ਉਹਨਾਂ ਵੱਲੋਂ ਬੀਤੇ ਦਿਨ ਚੋਣ ਕਮਿਸ਼ਨ ਨੂੰ ਦਿੱਤੀ ਗਈ ਚਿੱਠੀ ਬਾਰੇ ਜ਼ਿਕਰ ਕਰਨ ਦੇ ਉੱਤੇ ਉਹਨਾਂ ਕਿਹਾ ਕਿ ਮੇਰੇ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਦੇ ਕੇ ਇਹ ਮੰਗ ਕੀਤੀ ਗਈ ਸੀ ਕਿ ਲੋਕ ਸਭਾ ਉਮੀਦਵਾਰਾਂ ਦੇ ਡੋਪ ਟੈਸਟ ਕੀਤੇ ਜਾਣ ਅਤੇ ਜੇਕਰ ਕੋਈ ਪਾਜੀਟਿਵ ਪਾਇਆ ਜਾਂਦਾ ਹੈ ਤਾਂ ਉਸਦਾ ਇਲਾਜ ਕਰਵਾਇਆ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹਰ ਉਮੀਦਵਾਰ ਨੂੰ ਸੂਬੇ ਭਰ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਵਾਰ ਭਾਜਪਾ ਨੂੰ ਲੋਕ ਸਭਾ ਚੋਣਾਂ ਵਿੱਚ ਆਪਣੀਆਂ ਕੀਤੀਆਂ ਦੀ ਭਰਪਾਈ ਕਰਨੀ ਪਵੇਗੀ।