ਅੰਮ੍ਰਿਤਸਰ: ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਜ਼ੋਰ ਹੈ। ਇਸ ਨੂੰ ਲੈ ਕੇ 15 ਅਕਤੂਬਰ ਨੂੰ ਵੋਟਿੰਗ ਹੋਣੀ ਹੈ। ਪਰ, ਕਈ ਪਿੰਡਾਂ ਵਿੱਚ ਮਿਸਾਲ ਕਾਇਮ ਕਰਦੇ ਹੋਏ ਸਰਬ ਸੰਮਤੀ ਨਾਲ ਸਰਪੰਚ ਚੁਣੇ ਜਾ ਰਹੇ ਹਨ। ਅਜਿਹਾ ਕਰਕੇ ਉਹ ਹੋਰਨਾਂ ਪਿੰਡਾਂ ਨੂੰ ਵੀ ਇਹ ਸੇਧ ਦੇ ਰਹੇ ਹਨ ਕਿ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਨਾਲ ਪੰਚਾਇਤ ਚੁਣ ਕੇ ਪਿੰਡ ਦੇ ਵਿਕਾਸ ਕਾਰਜਾਂ ਵੱਲ ਧਿਆਨ ਦੇਣ ਦੀ ਲੋੜ ਹੈ, ਨਾ ਕਿ ਰਾਜਨੀਤੀ ਕਰਨ ਦੀ। ਅਜਿਹੀ ਹੀ ਮਿਸਾਲ ਪੈਦਾ ਕੀਤੀ ਹੈ ਅੰਮ੍ਰਿਤਸਰ ਦੇ ਤਿੰਨ ਪਿੰਡਾਂ ਨੇ, ਜਿੱਥੇ ਸਰਬ ਸੰਮਤੀ ਨਾਲ ਸਰਪੰਚ ਚੁਣੇ ਗਏ ਹਨ।
ਪਿੰਡ ਕਲਸ ਵਿੱਚ ਚੁਣਿਆ ਗਿਆ ਨੌਜਵਾਨ ਸਰਪੰਚ
ਪਿੰਡ ਕਲਸ ਦੇ ਲੋਕਾਂ ਨੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਿਆਂ ਸਰਬ ਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਇਸ ਮੌਕੇ 'ਤੇ ਵਿਦੇਸ਼ਾਂ ਦੀ ਧਰਤੀ ਤੋਂ ਆਇਆ ਛੋਟੀ ਉਮਰ ਦਾ ਨੌਜਵਾਨ ਨੂੰ ਪਿੰਡ ਕਲਸ ਦੇ ਲੋਕਾਂ ਨੇ ਸਰਬ ਸੰਮਤੀ ਦੇ ਨਾਲ ਬਣਾਇਆ ਗਿਆ। ਹਿੰਮਤ ਸਿੰਘ ਨੂੰ ਸਰਪੰਚ ਅਤੇ ਨਾਲ ਹੀ ਫੌਜ ਵਿੱਚ ਦੇਸ ਦੀ ਸੇਵਾ ਕਰਨ ਤੋਂ ਬਾਅਦ ਫੌਜੀ ਗੁਰਦੇਵ ਸਿੰਘ ਨੂੰ ਪੰਚ ਬਣਾਇਆ ਗਿਆ। ਪੰਚਾਇਤ ਮੈਂਬਰ ਅਤੇ ਕਿਹਾ ਕਿ ਮਿਲ ਕੇ ਪਿੰਡ ਦਾ ਵਿਕਾਸ ਕਰਨ ਗਏ। ਇਸ ਮੌਕੇ ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਹਿੰਮਤ ਸਿੰਘ, ਪੰਚ ਗੁਰਦੇਵ ਸਿੰਘ ਨੇ ਕਿਹਾ ਕਿ ਉਹ ਪਿੰਡ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਉਹ ਦਿਨ ਰਾਤ ਮਿਹਨਤ ਕਰਨਗੇ ਅਤੇ ਪਿੰਡ ਦੇ ਵਿਕਾਸ ਲਈ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਉਹ ਕੰਮ ਕਰਨਗੇ।
ਹਲਕਾ ਅਟਾਰੀ ਵਿਖੇ ਗ੍ਰਾਮ ਪੰਚਾਇਤ ਢੀਂਗਰਾ ਕਲੋਨੀ 'ਚ 'ਸਰਬਸੰਮਤੀ ਵਾਲਾ ਸਰਪੰਚ'
ਉੱਥੇ ਹੀ ਅੰਮ੍ਰਿਤਸਰ ਹਲਕਾ ਅਟਾਰੀ ਵਿਖੇ ਗ੍ਰਾਮ ਪੰਚਾਇਤ ਢੀਂਗਰਾ ਕਲੋਨੀ ਰਾਮ ਤੀਰਥ ਰੋਡ ਅੰਮ੍ਰਿਤਸਰ ਦੇ ਲੋਕਾਂ ਨੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਦਿਆਂ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕੀਤੀ ਗਈ। ਇਸ ਮੌਕੇ ਚੁਣੀ ਗਈ ਪੰਚਾਇਤ ਵੱਲੋਂ ਕਿਸੇ ਵੀ ਪਾਰਟੀ ਦਾ ਸਹਿਯੋਗ ਨਹੀਂ ਕੀਤਾ। ਉੱਥੇ ਹੀ ਸਰਬ ਸੰਮਤੀ ਨਾਲ ਚੁਣੇ ਗਏ ਸਰਪੰਚ ਅਤੇ ਮੈਂਬਰ ਪੰਚਾਇਤਾਂ ਨੂੰ ਪਿੰਡ ਦੇ ਲੋਕਾਂ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਸਰਬ ਸੰਮਤੀ ਨਾਲ ਚੁਣੇ ਗਏ ਪੰਜਾਬ ਪੁਲਿਸ ਤੋਂ ਸੇਵਾ ਮੁਕਤ ਸਰਪੰਚ ਜਗਜੀਵਨ ਸਿੰਘ, ਪੰਚ ਜਤਿੰਦਰ ਕੁਮਾਰ, ਬੂਰਾ ਸਿੰਘ, ਹੀਰਾ ਸਿੰਘ, ਅਮਰੀਕ ਸਿੰਘ, ਕੁਲਦੀਪ ਕੌਰ, ਨੇ ਕਿਹਾ ਕਿ ਉਹ ਪਿੰਡ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ। ਜਿਨ੍ਹਾਂ ਨੇ ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਪਿੰਡ ਦਾ ਸਰਪੰਚ ਚੁਣਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਉਹ ਦਿਨ ਰਾਤ ਮਿਹਨਤ ਕਰਨਗੇ।
ਇਸ ਪਿੰਡ ਨੇ ਛੇਵੀਂ ਵਾਰ ਸਰਬ ਸੰਮਤੀ ਨਾਲ ਚੁਣਿਆ ਸਰਪੰਚ
ਅੰਮ੍ਰਿਤਸਰ ਵਿਖੇ ਵੇਰਕਾ ਦੇ ਇੱਕ ਹੋਰ ਪਿੰਡ, ਜਿਸ ਵਿੱਚ ਸਰਬ ਸੰਮਤੀ ਨਾਲ ਛੇਵੀਂ ਵਾਰ ਪਿੰਡ ਦੀ ਮਹਿਲਾ ਨੂੰ ਸਰਪੰਚ ਚੁਣਿਆ ਹੈ। ਉੱਥੇ ਹੀ ਸਰਪੰਚ ਅਤੇ ਉਨ੍ਹਾਂ ਦੇ ਮੈਂਬਰਾਂ ਵੱਲੋਂ ਇਹ ਵੀ ਘੋਸ਼ਣਾ ਕੀਤੀ ਗਈ ਕਿ ਜੇਕਰ ਉਨ੍ਹਾਂ ਵੱਲੋਂ ਉਨ੍ਹਾਂ ਦੇ ਪਿੰਡ ਵਿੱਚ ਕੋਈ ਵਿਕਾਸ ਨਹੀਂ ਕੀਤਾ ਗਿਆ, ਤਾਂ ਉਹ ਖੁਦ ਹੀ ਆਪਣੀ ਕੁਰਸੀ ਵੀ ਛੱਡ ਦੇਣਗੇ। ਹਾਲਾਂਕਿ ਪਿੰਡ ਵਿੱਚ ਮੌਜੂਦ ਗੁਰਦੁਆਰਾ ਸਾਹਿਬ ਵਿੱਚ ਇਨ੍ਹਾਂ ਸਰਪੰਚਾਂ ਵੱਲੋਂ ਆਪਣੇ ਪਿੰਡ ਦੀ ਨੁਹਾਰ ਬਦਲਣ ਦੀ ਸਹੁੰ ਵੀ ਚੁੱਕੀ ਗਈ ਹੈ।
ਉੱਥੇ ਹੀ ਇਸ ਪਿੰਡ ਦੇ ਵਿੱਚ ਇੱਕ ਹੋਰ ਇਤਿਹਾਸ ਰਚਿਆ ਗਿਆ ਹੈ ਜਿਸ ਵਿੱਚ ਛੇਵੀਂ ਵਾਰ ਸਰਬ ਸੰਮਤੀ ਦੇ ਤਹਿਤ ਸਰਪੰਚ ਦੀ ਚੋਣ ਕੀਤੀ ਗਈ ਹੈ। ਇਹ ਚੋਣ ਗੁਰਦੁਆਰਾ ਸਾਹਿਬ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਕੀਤੀ ਗਈ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪਿੰਡ ਦੀ ਸਰਪੰਚ ਨੇ ਦੱਸਿਆ ਕਿ ਇਹ ਉਨ੍ਹਾਂ ਨੂੰ ਮਾਣ ਮਹਿਸੂਸ ਹੋ ਰਿਹਾ ਕਿ ਉਨ੍ਹਾਂ ਦੇ ਪਿੰਡ ਦੇ ਵਿੱਚ ਸਰਬ ਸੰਮਤੀ ਦੇ ਨਾਲ ਚੋਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਪਿੰਡ ਉਨ੍ਹਾਂ ਦਾ ਆਪਣਾ ਹੈ ਅਤੇ ਉਹ ਚਾਹੁੰਦੇ ਹਨ ਕਿ ਆਪਣੇ ਪਿੰਡ ਦੇ ਵਿੱਚ ਜੋ ਛੋਟੇ-ਛੋਟੇ ਕੰਮ ਬਚੇ ਹਨ, ਉਨ੍ਹਾਂ ਨੂੰ ਖ਼ਤਮ ਕੀਤਾ ਜਾਵੇ ਅਤੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾਣ।