ETV Bharat / state

ਕੋਰਟ ਨੇ ਆਪਣੀ ਹੀ 6 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਵਾਲੇ ਪਿਓ ਨੂੰ ਸੁਣਾਈ ਫਾਂਸੀ ਦੀ ਸਜ਼ਾ, ਜਾਣੋ ਪੂਰਾ ਮਾਮਲਾ - Death Sentence To Rapist - DEATH SENTENCE TO RAPIST

Death Sentence To Minor Girl Rape-Murder Accused: ਅੰਮ੍ਰਿਤਸਰ ਦੀ POSCO ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਕਤਲ ਕਰਨ ਦੇ ਘਿਨੌਣੇ ਮਾਮਲੇ ’ਚ ਦੋਸ਼ੀ ਪਿਤਾ ਨੂੰ ਫਾਂਸੀ ਦੀ ਸਖ਼ਤ ਸਜਾ ਸੁਣਾਈ ਹੈ। ਪੜ੍ਹੋ ਪੂਰਾ ਮਾਮਲਾ।

Minor Girl Rape-Murder Accused
ਜਬਰ ਜਨਾਹ ਕਰਕੇ ਕਤਲ ਕਰਨ ਵਾਲੇ ਪਿਓ ਨੂੰ ਸੁਣਾਈ ਫਾਂਸੀ ਦੀ ਸਜ਼ਾ (Etv Bharat)
author img

By ETV Bharat Punjabi Team

Published : Aug 30, 2024, 9:12 AM IST

ਅੰਮ੍ਰਿਤਸਰ: ਅੰਮ੍ਰਿਤਸਰ ਦੀ ਪੌਸਕੋ ਫਾਸਟ ਟਰੈਕ ਅਦਾਲਤ ਨੇ ਆਪਣੀ ਹੀ ਛੇ ਸਾਲਾ ਬੱਚੀ ਨਾਲ ਜਬਰ ਜਨਾਹ ਕਰਕੇ ਬੁਰੀ ਤਰ੍ਹਾਂ ਕਤਲ ਕਰਨ ਦੇ ਇੱਕ ਮਾਮਲੇ ਵਿੱਚ ਦੋਸ਼ੀ ਪਿਤਾ ਨੂੰ ਡੇਢ ਲੱਖ ਰੁਪਏ ਜੁਰਮਾਨਾ ਅਤੇ ਫਾਂਸੀ ਦੀ ਸਖ਼ਤ ਸਜਾ ਸੁਣਾਈ ਹੈ। ਪੌਸਕੋ ਫਾਸਟ ਟਰੈਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਮਾਮਲੇ ਉੱਤੇ ਸੁਣਵਾਈ ਕੀਤੀ ਹੈ।

ਰੇਪਿਸਟ ਨੂੰ ਸੁਣਾਈ ਫਾਂਸੀ ਦੀ ਸਖ਼ਤ ਸਜ਼ਾ: ਵਧੀਕ ਜ਼ਿਲ੍ਹਾ ਤੇ ਸੈਸ਼ਨਜ ਜੱਜ ਤ੍ਰਿਪਤਜੋਤ ਕੌਰ ਨੇ ਬਾਬਾ ਬਕਾਲਾ ਦੇ ਪਿੰਡ ਲੱਖੂਵਾਲ ਦੇ ਵਾਸੀ 36 ਸਾਲਾ ਪ੍ਰਤਾਪ ਸਿੰਘ ਨੂੰ ਆਪਣੀ ਹੀ ਛੇ ਸਾਲਾ ਪੁੱਤਰੀ ਨਾਲ ਮਿਤੀ 4-5 ਜਨਵਰੀ 2020 ਦੀ ਦਰਮਿਆਨੀ ਰਾਤ ਨੂੰ ਕੀਤੇ ਘਿਨੌਣੇ ਅਪਰਾਧ ਲਈ ਧਾਰਾ 302 ਅਤੇ ਪੌਸਕੋ ਐਕਟ ਦੀ ਧਾਰਾ 6 ਅਧੀਨ ਦਰਜ ਮੁਕੱਦਮੇ ਦੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਅਮਨਦੀਪ ਸਿੰਘ ਬਾਜਵਾ ਵਲੋਂ ਦਿੱਤੀਆਂ ਦਲੀਲਾਂ ਨਾਲ ਨਾ-ਸਹਿਮਤ ਹੁੰਦਿਆਂ ਧਾਰਾ 302 ਤਹਿਤ ਫਾਂਸੀ ਦੀ ਸਜਾ ਅਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਅਤੇ ਪੌਸਕੋ ਐਕਟ ਦੀ ਧਾਰਾ 6 ਤਹਿਤ ਤਾਅ ਉਮਰ ਲਈ ਉਮਰ ਕੈਦ ਤੇ ਪੰਜਾਹ ਹਜਾਰ ਰੁਪਏ ਜੁਰਮਾਨੇ ਦੀ ਸਖ਼ਤ ਸਜਾ ਸੁਣਾਈ। ਦੋਵੇਂ ਸਜਾਵਾਂ ਨਾਲੋ-ਨਾਲ ਚੱਲਣਗੀਆਂ।

ਕੀ ਹੈ ਪੂਰਾ ਮਾਮਲਾ: ਦੋਸ਼ੀ ਦੀ ਪਤਨੀ ਪਰਿਵਾਰਕ ਝਗੜੇ ਕਰਕੇ ਉਸ ਤੋਂ ਆਪਣੇ ਬੱਚਿਆਂ ਸਮੇਤ ਵੱਖ ਰਹਿੰਦੀ ਸੀ ਤੇ ਦੋਸ਼ੀ ਸਮੇਂ-ਸਮੇਂ ‘ਤੇ ਆਪਣੀ ਬੱਚੀ ਨੂੰ ਆਪਣੇ ਨਾਲ ਲੈ ਜਾਂਦਾ ਸੀ ਤੇ ਘਟਨਾ ਵਾਲੇ ਦਿਨ ਚਾਰ ਜਨਵਰੀ ਸ਼ਾਮ ਨੂੰ ਉਹ ਬੱਚੀ ਨੂੰ ਲੈ ਗਿਆ ਤੇ ਛੱਡਣ ਨਹੀਂ ਆਇਆ ਤੇ ਜੰਗਲੀ ਇਲਾਕੇ ਵਿੱਚ ਨੰਨ੍ਹੀ ਬੱਚੀ ਨਾਲ ਜਬਰ ਜਨਾਹ ਕਰਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਦਰਖਤ ਨਾਲ ਲਟਕਾ ਦਿੱਤੀ। ਉਹ ਨਸ਼ੇ ਦੀ ਹਾਲਤ ਵਿੱਚ ਨੇੜੇ ਹੀ ਘੁੰਮਦਾ ਰਿਹਾ। ਉਸ ਨੇ ਇਸ ਵਾਰਦਾਤ ਬਾਰੇ ਆਪਣੀ ਪਤਨੀ ਨੂੰ ਆਪ ਹੀ ਸੂਚਿਤ ਕਰ ਦਿੱਤਾ ਕਿ ਉਸ ਨੇ ਬੱਚੀ ਨੂੰ ਮਾਰ ਦਿੱਤਾ ਹੈ। ਇਸ ਸਬੰਧੀ ਥਾਣਾ ਖਲਚੀਆਂ ਵਿਖੇ ਦੋਸ਼ੀ ਦੀ ਪਤਨੀ ਰਮਨਜੀਤ ਕੌਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਿਤੀ 05 ਜਨਵਰੀ 2020 ਨੂੰ ਮੁਕਦਮਾ ਦਰਜ ਕੀਤਾ ਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.