ETV Bharat / state

ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡਿਆ , ਜਾਣੋ ਪੂਰਾ ਮਾਮਲਾ - SAD LEADER VIRSA SINGH VALTOHA

ਅਕਾਲੀ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ ਹੈ।

SAD LEADER VIRSA SINGH VALTOHA
ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਦਿੱਤੇ ਹੁਕਮ (ETV Bharat (ਪੱਤਰਕਾਰ , ਅੰਮ੍ਰਿਤਸਰ))
author img

By ETV Bharat Punjabi Team

Published : Oct 15, 2024, 5:17 PM IST

Updated : Oct 15, 2024, 11:00 PM IST

ਅੰਮ੍ਰਿਤਸਰ: ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ। ਉਨ੍ਹਾਂ ਖੁਦ ਇਸ ਬਾਰੇ ਐਲਾਨ ਕੀਤਾ ਹੈ। ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਪੇਸ਼ ਹੋਣ ਲਈ ਪਹੁੰਚੇ ਹਨ। ਜਾਣਕਾਰੀ ਮੁਤਾਬਿਕ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਅਕਤੂਬਰ ਨੂੰ ਤਲਬ ਕੀਤਾ ਗਿਆ ਸੀ। ਵਲਟੋਹਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ 'ਤੇ ਆਰਐਸਐਸ ਅਤੇ ਬੀਜੇਪੀ ਦੇ ਦਬਾਅ ਹੇਠ ਕੰਮ ਕਰਨ ਦੇ ਇਲਜ਼ਾਮ ਲਗਾਏ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਲਟੋਹਾ ਨੂੰ ਸਬੂਤ ਪੇਸ਼ ਕਰਨ ਲਈ ਕਿਹਾ ਸੀ ਜਿਸ ਤਹਿਤ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ। ਇਸ ਮੌਕੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਸਨ।

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਦਿੱਤੇ ਹੁਕਮ (ETV Bharat (ਪੱਤਰਕਾਰ , ਅੰਮ੍ਰਿਤਸਰ))

ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ

ਇਸ ਮੌਕੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਮੈਂ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਸਿੰਘ ਸਾਹਿਬਾਨਾਂ ਨੂੰ ਸੌਂਪ ਦਿੱਤਾ ਹੈ। ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਸ੍ਰੀ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਸਮਤੇ ਬਾਕੀ ਜਥੇਦਾਰਾਂ ਦੇ ਨਿਰਾਦਰ ਬਾਰੇ ਸੋਚ ਵੀ ਨਹੀਂ ਸਕਦਾ। ਮੈਂ ਲਿਖਤੀ ਰੂਪ 'ਚ ਜੋ ਸਪੱਸ਼ਟੀਕਰਨ ਲਿਆਂਦਾ ਸੀ ਉਹ ਵੀ ਸਿੰਘ ਸਾਹਿਬਾਨ ਨੂੰ ਸੌਂਪ ਦਿੱਤਾ ਹੈ ਅਤੇ ਇਸ ਤੋਂ ਇਲਾਵਾ ਵੀ ਮੈਂ ਲਿਖਤੀ ਤੌਰ 'ਤੇ ਇੱਕ ਹੋਰ ਅਡੀਸ਼ਨ ਪੱਤਰ ਵੀ ਸਿੰਘ ਸਾਹਿਬਾਨ ਨੂੰ ਦਿੱਤਾ ਹੈ। ਜਿਸ ਵਿੱਚ ਪਿਛਲੇ ਦਿਨ੍ਹਾਂ ਜੋ ਚਰਚਾ ਮੀਡੀਆ ਵਿੱਚ ਚੱਲ ਰਹੀ ਸੀ ਉਹ ਨਹੀਂ ਚੱਲਣੀ ਚਾਹੀਦੀ ਸੀ ਉਸ ਬਾਰੇ ਲਿਖਿਆ ਹੈ। ਜਥੇਦਾਰ ਵੱਲੋਂ ਵਲਟੋਹਾ ਨੂੰ ਮਿਤੀ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੇਸ਼ ਹੋਣ ਦਾ ਆਦੇਸ਼ ਕੀਤਾ ਹੈ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਆਦੇਸ਼ ਵਿਚ ਇਹ ਵੀ ਆਖਿਆ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਹੀਂ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ 'ਤੇ ਦਬਾਅ ਪਾਉਣ ਲਈ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਕਰਨ ਦਾ ਯਤਨ ਕਰ ਰਹੇ ਹਨ।

ਸ਼ੁਰੂਆਤੀ ਮੈਂਬਰਸ਼ਿਪ ਵੀ ਰੱਦ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਹੁਕਮ ਦਿੱਤੇ ਹਨ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਉਨ੍ਹਾਂ ਨੂੰ 24 ਘੰਟਿਆਂ ਅੰਦਰ ਅਕਾਲੀ ਦਲ 'ਚੋਂ ਕੱਢਣ ਲਈ ਕਿਹਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਦੀ ਸ਼ੁਰੂਆਤੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ 10 ਸਾਲਾਂ ਲਈ ਵਾਪਸੀ 'ਤੇ ਪਾਬੰਦੀ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਵੀ ਜੇਕਰ ਉਹ ਕੋਈ ਬਿਆਨ ਦਿੰਦੇ ਹਨ ਤਾਂ ਸਖ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਜਥੇਦਾਰਾਂ ਨੇ ਕਿਹਾ ਕਿ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਸ ਦਾ ਹਾਲ-ਚਾਲ ਪੁੱਛਣ ਦੇ ਬਹਾਨੇ ਰਿਕਾਰਡਿੰਗ ਕੀਤੀ ਗਈ ਹੈ।

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ

ਇਸ ਤੋਂ ਪਹਿਲਾਂ ਵਿਰਸਾ ਸਿੰਘ ਵਲਟੋਹਾ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ। ਵਿਰਸਾ ਸਿੰਘ ਵਲਟੋਹਾ ਨੇ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ 'ਤੇ ਆਰਐਸਐਸ ਅਤੇ ਭਾਜਪਾ ਦੇ ਦਬਾਅ ਬਾਰੇ ਦੱਸਿਆ ਸੀ। ਵਿਰਸਾ ਸਿੰਘ ਵਲਟੋਹਾ ਦੀ ਪੇਸ਼ੀ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ 13 ਅਕਤੂਬਰ ਨੂੰ ਲਿਖਤੀ ਹੁਕਮ ਭੇਜੇ ਗਏ ਸਨ ਅਤੇ ਉਨ੍ਹਾਂ ਨੂੰ 15 ਅਕਤੂਬਰ ਨੂੰ 9 ਵਜੇ ਤੱਕ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਹ ਵੀ ਕਿਹਾ ਗਿਆ ਕਿ ਜੇਕਰ ਉਹ ਉਸ ਸਮੇਂ ਤੱਕ ਪੇਸ਼ ਨਹੀਂ ਹੋਏ ਤਾਂ ਸਮਝਿਆ ਜਾਵੇਗਾ ਕਿ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰਾਂ 'ਤੇ ਦਬਾਅ ਬਣਾਉਣ ਲਈ ਉਨ੍ਹਾਂ ਦੇ ਕਿਰਦਾਰ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ।

ਵਲਟੋਹਾ ਨੇ ਪੋਸਟ ਰਾਹੀਂ ਲਾਏ ਸੀ ਇਲਜ਼ਾਮ

ਵਿਰਸਾ ਸਿੰਘ ਵਲਟੋਹਾ ਨੇ 12 ਅਕਤੂਬਰ ਨੂੰ ਇੱਕ ਪੋਸਟ ਸਾਂਝੀ ਕੀਤੀ ਸੀ। ਜਿਸ 'ਚ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ 'ਤੇ ਕਾਰਵਾਈ ਨੂੰ ਲੈ ਕੇ ਜਥੇਦਾਰ ਸਾਹਿਬ 'ਤੇ ਇਲਜ਼ਾਮ ਲਾਏ ਸਨ। ਉਨ੍ਹਾਂ ਲਿਖਿਆ ਸੀ ਕਿ ‘ਮੈਂ ਕਦੇ ਸੋਚਿਆ ਵੀ ਨਹੀਂ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹਮੇਸ਼ਾ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚਣ ਵਾਲੀਆਂ ਸਿੱਖ ਵਿਰੋਧੀ ਤਾਕਤਾਂ ਦੀਆਂ ਸੋਚਾਂ ਅਤੇ ਸਾਜ਼ਿਸ਼ਾਂ ਸਾਡੀਆਂ ਮਾਣਮੱਤੀਆਂ ਅਤੇ ਦੇਸ਼-ਪ੍ਰਮੁੱਖ ਸੰਸਥਾਵਾਂ ਤੱਕ ਪਹੁੰਚ ਜਾਣਗੀਆਂ। ਰੱਬ ਕਰੇ ਮੇਰਾ ਇਹ ਸ਼ੱਕ ਬੇਬੁਨਿਆਦ ਹੋਵੇ, ਸਾਡੀਆਂ ਇਹ ਸੰਸਥਾਵਾਂ ਸਿੱਖਾਂ ਦੇ ਮਾਣ-ਸਨਮਾਨ ਦਾ ਪ੍ਰਤੀਕ ਹਨ।

SAD LEADER VIRSA SINGH VALTOHA
ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿੱਚੋਂ ਕੱਢਣ ਦੇ ਦਿੱਤੇ ਹੁਕਮ (ETV Bharat (ਪੱਤਰਕਾਰ , ਅੰਮ੍ਰਿਤਸਰ))

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ

ਵਿਰਸਾ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਮੈਂ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦੇ ਹੋਏ ਇੱਕ ਫੇਸਬੁੱਕ ਪੋਸਟ ਕੀਤੀ ਸੀ, "ਜਥੇਦਾਰ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਤੋਂ ਬਾਅਦ ਉਨ੍ਹਾਂ ਨੂੰ ਸਜ਼ਾ ਦੇਣ ਵਿੱਚ ਇੰਨੀ ਦੇਰੀ ਕਿਉਂ ਹੋ ਰਹੀ ਹੈ?" ਫੇਸਬੁੱਕ ਪੋਸਟ ਮਿਲਣ ਤੋਂ ਬਾਅਦ ਜੋ ਹੈਰਾਨ ਕਰਨ ਵਾਲੀ ਜਾਣਕਾਰੀ ਮੇਰੇ ਤੱਕ ਪਹੁੰਚੀ, ਉਹ ਪਰੇਸ਼ਾਨ ਕਰਨ ਵਾਲੀ ਹੈ। ਮੇਰੀ ਪਹਿਲੀ ਫੇਸਬੁੱਕ ਪੋਸਟ ਤੋਂ ਬਾਅਦ, ਸਾਡੇ ਦੇਸ਼ ਦੇ ਸਤਿਕਾਰਯੋਗ ਜਥੇਦਾਰਾਂ ਦੇ ਬਹੁਤ ਸਾਰੇ ਨਜ਼ਦੀਕੀ ਦੋਸਤਾਂ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਵੀ ਹਨ, ਉਨ੍ਹਾਂ ਨੇ ਮੇਰੇ ਨਾਲ ਵੱਖਰੇ ਤੌਰ 'ਤੇ ਸੰਪਰਕ ਕੀਤਾ ਅਤੇ ਬਹੁਤ ਗੰਭੀਰ ਅਤੇ ਚਿੰਤਾਜਨਕ ਜਾਣਕਾਰੀ ਦਿੱਤੀ ਕਿ "ਜਥੇਦਾਰ 'ਤੇ ਬਹੁਤ ਜ਼ਿਆਦਾ ਅੰਦਰੂਨੀ ਦਬਾਅ ਪਾਇਆ ਜਾ ਰਿਹਾ ਹੈ। ਸਾਹਿਬਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਦਿੱਤੀ ਜਾਵੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਆਗੂ ਰਹਿਤ ਬਣਾਇਆ ਜਾਵੇ।

ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ 'ਤੇ ਦਬਾਅ ਪਾਉਣ ਵਾਲਿਆਂ 'ਚ ਕੇਂਦਰ ਸਰਕਾਰ, ਭਾਜਪਾ ਅਤੇ ਆਰ.ਐੱਸ.ਐੱਸ ਦੇ ਨਾਲ-ਨਾਲ ਦੇਸ਼-ਵਿਦੇਸ਼ 'ਚ ਬੈਠੇ ਸਿੱਖ ਚਰਿੱਤਰ ਵਾਲੇ ਉਹ ਲੋਕ ਸ਼ਾਮਿਲ ਹਨ ਜੋ ਹਮੇਸ਼ਾ ਅਕਾਲੀ ਦਲ ਦੇ ਖਿਲਾਫ ਰਹੇ ਹਨ। ਜਦੋਂ ਮੈਂ ਪਿਛੋਕੜ ਦੇ ਇਤਿਹਾਸ ਅਤੇ ਮੌਜੂਦਾ ਸਥਿਤੀ ਬਾਰੇ ਕਹਾਣੀਆਂ ਸੁਣਦਾ ਹਾਂ, ਤਾਂ ਮੈਨੂੰ ਬਹੁਤ ਚਿੰਤਾ ਮਹਿਸੂਸ ਹੁੰਦੀ ਹੈ। ਇਤਿਹਾਸ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦਿੱਲੀ ਤਖ਼ਤ ਨਾਲ ਹਮੇਸ਼ਾ ਟਕਰਾਅ ਰਿਹਾ ਹੈ। ਪਰ ਦਿੱਲੀ ਤਖ਼ਤ ਦੇ ਪ੍ਰਭਾਵ ਨੂੰ ਕਬੂਲਣ ਵਾਲੇ ਸਾਡੇ ਸਤਿਕਾਰਯੋਗ ਪਤਵੰਤੇ ਸੱਜਣਾਂ ਵੱਲੋਂ ਸਾਹਮਣੇ ਆ ਰਹੀ ਤਾਜ਼ਾ ਜਾਣਕਾਰੀ ਅਤੇ ਵਿਚਾਰ ਚਿੰਤਾ ਦਾ ਵਿਸ਼ਾ ਹਨ।

ਹੁਕਮਾਂ ਤੋਂ ਬਾਅਦ ਲਿਖਿਆ ਸੀ ਕਿ ਜਵਾਬ ਲਈ ਫੋਨ ਨਾ ਕਰੇ

ਇਸ ਅਹੁਦੇ ਤੋਂ ਬਾਅਦ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ ਮਿਲੇ ਹਨ। ਫਿਰ ਜਦੋਂ ਹੁਕਮ ਮਿਲੇ ਤਾਂ ਉਨ੍ਹਾਂ ਹੁਕਮਾਂ ਦੀ ਕਾਪੀ ਵੀ ਸੋਸ਼ਲ ਮੀਡੀਆ 'ਤੇ ਸਾਂਝੀ ਕਰਦਿਆਂ ਕਿਹਾ ਕਿ ਸਤਿਕਾਰਯੋਗ ਜਥੇਦਾਰ ਸਾਹਿਬ ਜੀ ਦੇ ਹੁਕਮ ਮਿਲੇ ਹਨ, ਇਹ ਸਵੀਕਾਰਯੋਗ ਹੈ। ਸਤਿਕਾਰਯੋਗ ਜਥੇਦਾਰ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਦਾਸ 15 ਅਕਤੂਬਰ ਨੂੰ ਸਮੇਂ ਸਿਰ ਆਪਣਾ ਪੱਖ ਪੇਸ਼ ਕਰਨਗੇ। ਪਰ ਇਸ ਕ੍ਰਮ ਵਿੱਚ ਕੁਝ ਅਜਿਹਾ ਹੈ ਜਿਸਦਾ ਮੇਰੀ ਪੋਸਟ ਜਾਂ ਮੇਰੇ ਨਾਲ ਕੋਈ ਸਬੰਧ ਨਹੀਂ ਹੈ।

ਹੁਕਮਾਂ ਵਿੱਚ ਦਰਜ ਹੈ ਕਿ ਮੈਨੂੰ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਖਿਲਾਫ ਦਿੱਤੇ ਫੈਸਲੇ ‘ਤੇ ਕੋਈ ਇਤਰਾਜ਼ ਹੈ। ਪਰ ਇਸ ਦੇ ਉਲਟ, ਮੈਂ ਇਸ ਗੱਲ ਦਾ ਮੁਦਈ ਹਾਂ ਕਿ ਸੁਖਬੀਰ ਸਿੰਘ ਬਾਦਲ ਨੂੰ ਸਖ਼ਤ ਧਾਰਮਿਕ ਸਜ਼ਾ/ਤਨਖ਼ਾਹ/ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਪਰ ਅਕਾਲੀ ਦਲ ਦੀ ਸਿਆਸੀ ਸ਼ਖਸੀਅਤ ਨੂੰ ਕਮਜ਼ੋਰ ਕਰਨ ਦੀ ਰਣਨੀਤੀ ਨੂੰ ਅਕਾਲੀ ਦਲ ਦੇ ਵਿਰੋਧੀਆਂ ਦੇ ਦਬਾਅ ਹੇਠ ਨਹੀਂ ਚੱਲਣ ਦਿੱਤਾ ਜਾਣਾ ਚਾਹੀਦਾ, ਮੈਂ ਆਪਣੀ ਪੋਸਟ ਵਿੱਚ ਇਸ ਦਬਾਅ ਦਾ ਜ਼ਿਕਰ ਕੀਤਾ ਹੈ, ਜੋ ਕਿ ਬਿਲਕੁਲ ਸੱਚ ਹੈ। ਇਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਵੀ ਅਗਲੇ ਦਿਨ ਪੱਤਰਕਾਰਾਂ ਨੂੰ ਫੋਨ ਕਰਕੇ ਸਪੱਸ਼ਟੀਕਰਨ ਨਾ ਮੰਗਣ ਅਤੇ ਬਿਆਨ ਲਈ ਨਾ ਬੁਲਾਉਣ ਲਈ ਕਿਹਾ ਸੀ। ਉਹ ਸਮਾਂ ਆਉਣ 'ਤੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣਗੇ।

ਮੁੜ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਉੱਤੇ ਦਬਾਅ ਵਾਲੇ ਬਿਆਨ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ 10 ਸਾਲਾਂ ਲਈ ਬਾਹਰ ਕੱਢਿਆ ਜਾਵੇ। ਜ਼ਿਕਰ ਕਰ ਦੇਈਏ ਕਿ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੇਸ਼ ਹੋਏ ਸੀ ਜਿਸ ਤੋਂ ਬਾਅਦ ਜਥੇਦਾਰ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਵਿੱਚ ਪਾਰਟੀ ਚੋਂ 10 ਸਾਲ ਲਈ ਕੱਢਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇ ਵਲਟੋਹਾ ਨੇ ਮੁੜ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਥੇਦਾਰ ਸਾਹਿਬਾਨਾਂ ਦੇ ਖਿਲਾਫ਼ ਬਿਆਨਬਾਜ਼ੀਆਂ

ਇਸ ਬਾਰੇ ਜਾਣਕਾਰੀ ਦਿੰਦਿਆਂ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘੂਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਬਿਮਾਰੀ ਸੀ ਤੇ ਉਸ ਮੌਕੇ ਵਲਟੋਹਾ ਘਰ ਵਿੱਚ ਹਾਲ ਜਾਣਨ ਲਈ ਆਇਆ ਤਾਂ ਇਸ ਮੌਕੇ ਉਸ ਨੇ ਧਮਕੀ ਦਿੱਤੀ ਕਿ ਜੇ ਸੁਖਬੀਰ ਸਿੰਘ ਬਾਦਲ ਨੇ ਖਿਲਾਫ਼ ਕੋਈ ਉਲਟਾ ਕੋਈ ਫੈਸਲਾ ਕੀਤਾ ਤਾਂ ਖੰਡਾ ਖੜਕਾਅ ਦੇਵੇਗਾ। ਜਥੇਦਾਰ ਨੇ ਕਿਹਾ ਕਿ ਵਲਟੋਹਾ ਨੇ ਹੋਈਆਂ ਗੱਲਾਂ ਦੀ ਮੋਬਾਇਲ ਉੱਤੇ ਰਿਕਾਡਿੰਗ ਕੀਤੀ ਜੋ ਕਿ ਇੱਕ ਵਿਸ਼ਵਾਸ਼ਘਾਤ ਹੈ। ਜਥੇਦਾਰ ਸਾਹਿਬਾਨ ਨੇ ਕਿਹਾ ਕਿ ਵਲਟੋਹਾ ਨੇ ਜੋ ਜਥੇਦਾਰ ਸਾਹਿਬਾਨਾਂ ਦੇ ਖਿਲਾਫ਼ ਬਿਆਨਬਾਜ਼ੀਆਂ ਕੀਤੀਆਂ ਹਨ ਉਹ ਉਸ ਦਾ ਕੋਈ ਸਬੂਤ ਨਹੀਂ ਦੇ ਸਕਿਆ ਜਿਸ ਕਰਕੇ ਵਲਟੋਹਾ ਵੱਲੋਂ ਕੀਤੇ ਗਏ ਸਾਰੇ ਦਾਅਵੇ ਜਾਅਲੀ ਸਾਬਤ ਹੋਏ ਹਨ। ਜਥੇਦਾਰ ਨੇ ਕਿਹਾ ਕਿ ਇਸ ਸਾਰੀ ਸੁਣਵਾਈ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਲਟੋਹਾ ਦੀ ਬਦਜ਼ੁਬਾਨੀ ਕਰਕੇ ਪੰਥਕ ਜ਼ਮਾਨ ਦਾ ਭਾਰੀ ਨੁਕਸਾਨ ਹੋਇਆ ਹੈ। ਜਥੇਦਾਰ ਨੇ ਦੱਸਿਆ ਕਿ ਇਸ ਸਭ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਮੁਆਫ਼ੀਨਾਮਾ ਵੀ ਦਿੱਤਾ ਹੈ, ਇਸ ਤੋਂ ਬਾਅਦ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਆਦੇਸ਼ ਜਾਰੀ ਕੀਤਾ ਗਿਆ ਹੈ ਵਿਰਸਾ ਸਿੰਘ ਨੂੰ 10 ਸਾਲਾਂ ਲਈ ਪਾਰਟੀ ਤੋਂ ਬਾਹਰ ਦਾ ਰਾਹ ਦਿਖਾਇਆ ਜਾਵੇ।

'ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ'

ਉਸਤੋਂ ਬਾਅਦ ਫਿਰ ਵਿਰਸਾ ਸਿੰਘ ਵਲਟੋਹਾ ਨੇ ਫੇਸਬੁਕ ਉੱਤੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਹੈ, ‘‘ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਅੱਜ ਸਿੰਘ ਸਾਹਿਬਾਨ ਸਾਹਮਣੇ ਹੋਈ ਮੇਰੀ ਪੇਸ਼ੀ ਤੋਂ ਬਾਅਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ, ਉਸ ਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ। ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ ‘ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ। ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ।’’

ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ

‘‘ਮੇਰੀਆਂ ਰਗਾਂ ‘ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ। ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ ‘ਤੇ ਰੂਹ ਤੋਂ ਪ੍ਰਵਾਨ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ। ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਨ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ। ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ। ਹਾਂ, ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ। ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।’’

‘‘ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ। ਜਿਸ ਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ। ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ, ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਅਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ। ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ ਦੀ ਕਿਰਪਾਲਤਾ ਕਰਨ। ਮੇਰੀ ਬੇਨਤੀ ਹੈ ਕਿ ਮੇਰੇ ਸਪਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ (pendrive) ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ।’’

ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ pendrive ਨਹੀਂ ਜਾਰੀ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।

Last Updated : Oct 15, 2024, 11:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.