ਅੰਮ੍ਰਿਤਸਰ : ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪਹਿਲੀ ਵਾਰ ਮਹਿਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਹੁਦਾ ਸੰਭਾਲਿਆ ਗਿਆ ਹੈ। ਇਸ ਮੌਕੇ ਉਹਨਾਂ ਦਾ ਜਿਲਾ ਪ੍ਰਸ਼ਾਸਨ ਵੱਲੋਂ ਸਵਾਗਤ ਕੀਤਾ ਗਿਆ। ਉੱਥੇ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਪੁਲਿਸ ਦੇ ਜਵਾਨਾਂ ਵੱਲੋਂ ਗਾਰਡ ਆਫ ਓਨਰ ਦਿੱਤਾ ਗਿਆ। ਇਸ ਮੌਕੇ ਮਹਿਲਾ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਬਹੁਤ ਖੁਸ਼ਨਸੀਬ ਹਨ ਕਿ ਉਹਨਾਂ ਨੂੰ ਗੁਰੂਆਂ ਦੀ ਵਸਾਈ ਹੋਈ ਨਗਰੀ, ਗੁਰੂ ਨਗਰੀ ਅੰਮ੍ਰਿਤਸਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਹ ਪੂਰੀ ਤਨਦੇਹੀ ਨਾਲ ਇਸ ਡਿਊਟੀ ਨੂੰ ਨਿਭਾਉਣਗੇ।
ਔਰਤਾਂ ਲਈ ਕੀਤੀ ਜਾਵੇਗੀ ਪਹਿਲ
ਉਹਨਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਹਾਜ਼ਰ ਹਨ ਅਤੇ ਲੋਕਾਂ ਨੂੰ ਜੋ ਵੀ ਮੁਸ਼ਕਿਲਾਂ ਹੋਣਗੀਆਂ ਉਹਨਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਲੋਕ ਸਿੱਧੇ ਤੌਰ 'ਤੇ ਵੀ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਹਨਾਂ ਦਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਜਿਹੜੀਆਂ ਵੀ ਸਕੀਮਾਂ ਚੱਲ ਰਹੀਆਂ ਹਨ, ਉਹਨਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਾਸਤੇ ਦਿਨ ਰਾਤ ਡਿਊਟੀ ਕੀਤੀ ਜਾਵੇਗੀ।
ਉੱਥੇ ਹੀ ਉਹਨਾਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਅੰਮ੍ਰਿਤਸਰ ਸ਼ਹਿਰ ਅੰਦਰ ਆਉਣ ਵਾਲੇ ਦੇਸ਼ਾਂ ਵਿਦੇਸ਼ਾਂ ਤੋਂ ਯਾਤਰੀਆਂ ਨੂੰ ਵੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇ ਇਸ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇਗਾ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਮੈਂ ਜਲਦ ਹੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਨੂੰ ਵੀ ਰਿਲੀਜ਼ ਕਰਾਂਗੇ ਤਾਂ ਜੋ ਹਰ ਇੱਕ ਮਸਲੇ ਲਈ ਲੋਕ ਮੇਰੇ ਨਾਲ ਸਿਧੇ ਤੌਰ 'ਤੇ ਸੰਪਰਕ ਕਰ ਸਕਣ।
- ਚੰਡੀਗੜ੍ਹ ਕੋਠੀ 'ਚ ਬਲਾਸਟ ਦਾ ਮਾਮਲਾ; ਦੋਵੇਂ ਮੁਲਜ਼ਮ ਗ੍ਰਿਫਤਾਰ, ਰਿੰਦਾ ਹੀ ਨਿਕਲਿਆ ਮਾਸਟਰਮਾਈਂਡ - Chandigarh blast case - chandigarh blast case
- ਚੰਡੀਗੜ੍ਹ ਗ੍ਰਨੇਡ ਅਟੈਕ ਨਾਲ ਜੁੜਿਆ ਅੱਤਵਾਦੀ ਹਰਵਿੰਦਰ ਰਿੰਦਾ ਦਾ ਨਾਮ, ਜਾਣੋ ਕੌਣ ਹੈ ਰਿੰਦਾ ? - Who Is Harwinder Rinda
- ਚੰਡੀਗੜ੍ਹ ਦੇ ਘਰ 'ਚ ਸੁੱਟਿਆ ਵਿਸਫੋਟਕ, ਹੋਇਆ ਧਮਾਕਾ ਮਚੀ ਸਨਸਨੀ, NIA ਦੀ ਟੀਮ ਮੌਕੇ 'ਤੇ ਮੌਜੂਦ - Blast in Chandigarh
ਝੋਨੇ ਨੂੰ ਲੈਕੇ ਦਿੱਤਾ ਨਵਾਂ ਆਦੇਸ਼
ਉਥੇ ਹੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਆ ਰਹੇ ਝੋਨੇ ਦੇ ਸੀਜ਼ਨ ਵਿਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਲਈ ਪਰਾਲੀ ਨੂੰ ਅੱਗ ਲਗਾਉਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਕੀਤੇ ਹੁਕਮਾਂ ਵਿਚ ਉਨ੍ਹਾਂ ਕਿਹਾ ਕਿ ਸਾਲ 2024 ਦੀ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ। ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਪਰਾਲੀ ਨੂੰ ਸੰਬੰਧਿਤ ਮਾਲਕਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਾਰਨ ਹਵਾ 'ਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ, ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ, ਜ਼ਮੀਨ ਦੇ ਉਪਯੋਗੀ ਜੀਵਕ ਮਾਦੇ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਸ ਕਾਰਨ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਤੋਂ ਇਲਾਵਾ ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਿੱਧੇ ਤੌਰ ਉਤੇ ਅਸਰ ਦੇਸ਼ ਦੇ ਉਤਪਾਦਨ ਉਤੇ ਪੈਂਦਾ ਹੈ।