ਅੰਮ੍ਰਿਤਸਰ: ਦੇਸ਼ ਭਰ ਤੋਂ ਇਲਾਵਾ ਪੰਜਾਬ ਵਿੱਚ ਰਾਜਨੀਤੀ ਦੇ ਰੋਜ਼ ਹੀ ਵੱਖ-ਵੱਖ ਤਰ੍ਹਾਂ ਦੇ ਰੰਗ ਦੇਖਣ ਨੂੰ ਮਿਲ ਰਹੇ ਹਨ। ਜਿਸ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਉੱਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਵਿਕਾਸ ਅਤੇ ਲੋਕਾਂ ਵਿੱਚ ਵਿਚਰਨ ਨੂੰ ਲੈ ਕੇ ਖਾਸਕਰ ਸੱਤਾਧਾਰੀ ਪਾਰਟੀ ਦੇ ਉੱਤੇ ਜਾਂ ਫਿਰ ਸੱਤਾਧਾਰੀ ਨੇਤਾਵਾਂ ਦੇ ਉੱਤੇ ਇਲਜ਼ਾਮ ਲਗਾਉਣ ਦੇ ਬਿਆਨ ਰੋਜ਼ ਸਾਹਮਣੇ ਆ ਰਹੀਆਂ ਹਨ।
ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤੀ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ ਅਤੇ ਹਰੇਕ ਪਾਰਟੀ ਵੱਲੋਂ ਜਿੱਤ ਦਾ ਦਾਅਵਾ ਕਰਦਿਆਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਉੱਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਸ਼ੇਸ਼ ਤੌਰ ਉੱਤੇ ਪੁੱਜੇ।
ਬਾਰਡਰ ਖੁੱਲ੍ਹਵਾਉਣ ਦੀ ਗੱਲ: ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਐਲਾਨ ਕੀਤਾ ਕਿ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਹੋਣਗੇ। ਇਸ ਸਬੰਧੀ ਉਹ ਪਾਰਟੀ ਹਾਈ ਕਮਾਂਡ ਨਾਲ ਵਿਚਾਰ ਕਰਨਗੇ ਅਤੇ ਜਲਦ ਹੀ ਅਨਿਲ ਜੋਸ਼ੀ ਨੂੰ ਅਧਿਕਾਰਿਤ ਤੌਰ ਉੱਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਲਾਨੇ ਕਰਨਗੇ। ਉਹਨਾਂ ਕਿਹਾ ਕਿ ਹਰੇਕ ਪਾਰਟੀ ਆਪਣੇ ਉਮੀਦਵਾਰ ਦਾ ਐਲਾਨ ਕਰ ਰਹੀ ਹੈ ਪਰ ਭਾਜਪਾ ਵੱਲੋਂ ਇੱਕ ਜਗ੍ਹਾ ਤੋਂ ਆਪਣਾ ਉਮੀਦਵਾਰ ਲਿਆ ਕੇ ਅੰਮ੍ਰਿਤਸਰ ਵਿੱਚ ਲਗਾ ਦਿੱਤਾ ਗਿਆ ਜੋ ਕਿ ਅਮਰੀਕਾ ਦੀਆਂ ਗੱਲਾਂ ਕਰਦੇ ਹਨ ਅਤੇ ਵਪਾਰ ਦੇ ਲਈ ਬਾਰਡਰ ਖੁੱਲ੍ਹਵਾਉਣ ਦੀ ਗੱਲ ਕਰਦੇ ਹਨ। ਮਜੀਠੀਆ ਨੇ ਕਿਹਾ ਕਿ ਉਹਨਾਂ ਤੋਂ ਇਹ ਪੁੱਛਿਆ ਜਾਵੇ ਕਿ ਆਖਰ ਵਪਾਰ ਦੇ ਲਈ ਬਾਰਡਰ ਬੰਦ ਕਰਵਾਏ ਕਿੰਨੇ ਸਨ।
- ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ 'ਚ ਜ਼ਬਰਦਸਤ ਵਿਰੋਧ, ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਧੱਕਾ-ਮੁੱਕੀ - Strong opposition of BJP candidate
- ਸਮਰਾਲਾ ਪੁੱਜੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ, ਸੁਖਬੀਰ ਬਾਦਲ ਬੋਲੇ - ਦਿੱਲੀ ਦੀਆਂ ਪਾਰਟੀਆਂ ਨੂੰ ਭਜਾਓ ਤੇ ਪੰਜਾਬ ਬਚਾਓ, ਨਸ਼ਿਆ ਨੂੰ ਲੈ ਕੇ ਸਰਕਾਰ 'ਤੇ ਸਾਧੇ ਨਿਸ਼ਾਨੇ - Akali Dal party reached Samrala
- ਪ੍ਰੇਮ ਵਿਆਹ ਬਦਲੇ ਮੁੰਡੇ ਦੀ ਮਾਂ ਨੂੰ 'ਨਗਨ’ ਕਰਨ ਦੇ ਮਾਮਲੇ ਚ ਹੋਈਕੋਰਟ ਨੇ ਲਿਆ ਨੋਟਿਸ: ਪੁਲਿਸ ਤੋਂ 30 ਅਪ੍ਰੈਲ ਤੱਕ ਰਿਪੋਰਟ ਮੰਗੀ - CASES OF STRIPPING A WOMAN
ਕਾਂਗਰਸ ਅਤੇ ਆਪ ਦਾ ਗਠਜੋੜ: ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਤੰਜ ਕਸਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਂਗਰਸ ਦੇ ਨਾਲ ਪੰਜਾਬ ਦੇ ਵਿੱਚ ਗੁਪਤ ਗਠਜੋੜ ਹੈ। ਦਿਨ ਵੇਲੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ ਅਤੇ ਰਾਤ ਸਮੇਂ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਦਾ ਭਾਜਪਾ ਦੇ ਨਾਲ ਗਠਜੋੜ ਹੈ। ਉਨ੍ਹਾਂ ਆਖਿਆ ਕਿ ਲੋਕ ਆਪ ਅਤੇ ਕਾਂਗਰਸ ਦਾ ਅਸਲ ਚਿਹਰਾ ਪਹਿਚਾਣ ਚੁੱਕੇ ਹਨ ਇਸ ਲਈ ਪੰਜਾਬ ਵਾਸੀ ਲੋਕ ਸਭਾ ਚੋਣਾਂ ਵਿੱਚ ਆਪਣੀ ਖੇਤਰੀ ਪਾਰਟੀ ਨੂੰ ਮੌਕਾ ਦੇਣਗੇ।