ETV Bharat / state

ਜੰਡਿਆਲਾ ਗੁਰੂ 'ਚ ਇੱਕ ਲੜਕੇ ਨੂੰ ਕਿਡਨੈਪ ਕਰਕੇ ਉਤਾਰਿਆ ਮੌਤ ਦੇ ਘਾਟ, ਜਾਣੋ ਵਜ੍ਹਾਂ - Kidnapped Boy Murder Case - KIDNAPPED BOY MURDER CASE

Kidnapped Boy Murder Case: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਲੜਕੇ ਨੂੰ ਕਿਡਨੈਪ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ। ਇਸ ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੜ੍ਹੋ ਪੂਰੀ ਖ਼ਬਰ...

Kidnapped Boy Murder Case
ਲੜਕੇ ਨੂੰ ਕਿਡਨੈਪ ਕਰਕੇ ਉਤਾਰਿਆ ਮੌਤ ਦੇ ਘਾਟ (Etv Bharat (ਪੱਤਰਕਾਰ, ਅੰਮ੍ਰਿਤਸਰ))
author img

By ETV Bharat Punjabi Team

Published : Jun 16, 2024, 10:49 AM IST

ਲੜਕੇ ਨੂੰ ਕਿਡਨੈਪ ਕਰਕੇ ਉਤਾਰਿਆ ਮੌਤ ਦੇ ਘਾਟ (Etv Bharat (ਪੱਤਰਕਾਰ, ਅੰਮ੍ਰਿਤਸਰ))

ਅੰਮ੍ਰਿਤਸਰ: ਜੰਡਿਆਲਾ ਗੁਰੂ ਵਿੱਚ ਇੱਕ ਨੌਜਵਾਨ ਨੂੰ ਕਿਡਨੈਪ ਕਰਕੇ ਉਤਾਰਿਆ ਗਿਆ ਮੌਤ ਦੇ ਘਾਟ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆ ਸਨ। ਇਸ ਦੇ ਚੱਲਦੇ ਪੁਲਿਸ ਮੁਲਜ਼ਮਾਂ ਨੂੰ ਫੜਨ ਵਿੱਚ ਕਾਮਯਾਬ ਹੋਈ ਹੈ।

ਨਹਿਰ ਦੇ ਕੋਲ ਮਾਰ ਕੇ ਸਾੜਿਆ: ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਉਮਰ 22 ਸਾਲ ਦੇ ਕਰੀਬ ਸੀ ਅਤੇ ਕੁਝ ਦਿਨ ਪਹਿਲਾਂ ਉਸਦਾ ਕੁਝ ਨੌਜਵਾਨਾਂ ਦੇ ਨਾਲ ਝਗੜਾ ਹੋਇਆ ਸੀ ਪਰ ਉਹ ਲੜਾਈ ਖਤਮ ਹੋ ਗਈ ਸੀ। ਫਿਰ ਕੋਈ ਦਿਨ ਬਾਅਦ ਸਾਡਾ ਲੜਕਾ ਘਰੋਂ ਗਾਇਬ ਹੋ ਗਿਆ। ਅਸੀਂ ਜਿਸ ਦੀ ਸ਼ਿਕਾਇਤ ਪੁਲਿਸ ਅਧਿਕਾਰੀਆਂ ਨੂੰ ਵੀ ਕੀਤੀ ਕਾਫੀ ਸਮਾਂ ਲੱਭਦੇ ਰਹੇ, ਪਰ ਉਹ ਸਾਨੂੰ ਕਿਤੇ ਵੀ ਨਹੀਂ ਲੱਭਿਆ। ਜਿਸ ਦੇ ਚੱਲਦੇ ਅੱਜ ਸਾਨੂੰ ਪਤਾ ਲੱਗਾ ਕਿ ਸਾਡੇ ਲੜਕੇ ਨੂੰ ਮਲੀਆਂ ਨਹਿਰ ਦੇ ਕੋਲ ਮਾਰ ਕੇ ਸਾੜ ਦਿੱਤਾ ਗਿਆ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਕਿ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਿਆ : ਮੌਕੇ ਉੱਤੇ ਪਹੁੰਚੀ ਪੁਲਿਸ ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਤਿੰਨ ਨੌਜਵਾਨਾਂ ਤੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਹੀ ਇਨ੍ਹਾਂ ਨੌਜਵਾਨਾਂ ਦੀ ਲੜਾਈ ਹੋਈ ਸੀ। ਉਸ ਝਗੜੇ ਦੌਰਾਨ ਹੀ ਇਸ ਨੌਜਵਾਨ ਦੀ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ। ਤਿੰਨ ਨੌਜਵਾਨਾਂ ਦੇ ਉੱਪਰ ਐਫ ਆਈ ਆਰ ਦਰਜ ਕਰ ਲਈ ਗਈ ਹੈ ਅਤੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਰ ਦੋ ਨੌਜਵਾਨ ਅਜੇ ਵੀ ਫਰਾਰ ਹਨ। ਜਲਦੀ ਹੀ ਉਨ੍ਹਾਂ ਨੂੰ ਵੀ ਕੀਤਾ ਗ੍ਰਿਫਤਾਰ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.