ਬਰਨਾਲਾ: ਬਰਨਾਲਾ ਸੰਘੇੜਾ ਰੋਡ ਠੀਕਰੀ ਵਾਲਾ ਚੌਕ ਨੇੜੇ ਰਾਮ ਰਾਜ ਕਲੋਨੀ ਦੀ ਕੋਠੀ ਨੰਬਰ 353 ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਅਤੇ ਇੱਕ ਕੁੱਤੇ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਘਟਨਾ ਕਾਰਨ ਪੂਰੀ ਕਲੋਨੀ ਵਿੱਚ ਸੋਗ ਦਾ ਮਾਹੌਲ ਹੈ। ਅਜੇ ਤੱਕ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਖੁਦਕੁਸ਼ੀ ਸੀ ਜਾਂ ਕਤਲ।
ਜਾਂਚ ਵਿੱਚ ਜੁਟੀ ਪੁਲਿਸ: ਭਰ ਵਿੱਚੋਂ ਬਰਾਮਦ ਹੋਈਆਂ ਲਾਸ਼ਾਂ ਵਿੱਚ ਇੱਕ ਆਦਮੀ, ਉਸ ਦੀ ਮਾਂ ਅਤੇ ਉਸਦੀ ਧੀ ਦੀ ਹੈ ਜਦਕਿ ਚੌਥੀ ਲਾਸ਼ ਇੱਕ ਕੁੱਤੇ ਦੀ ਹੈ। ਜਾਣਕਾਰੀ ਅਨੁਸਾਰ ਲੜਕੀ ਕੈਨੇਡਾ ਰਹਿੰਦੀ ਸੀ ਅਤੇ ਛੁੱਟੀਆਂ ਦੌਰਾਨ ਆਪਣੇ ਘਰ ਪੰਜਾਬ ਆਈ ਹੋਈ ਸੀ। ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ, ਲੜਕੀ ਨਿਮਰਤ ਕੌਰ ਅਤੇ ਕੁਲਬੀਰ ਸਿੰਘ ਦੀ ਮਾਤਾ ਬਲਵੰਤ ਕੌਰ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਹਥਿਆਰ ਬਰਾਮਦ ਕਰ ਲਏ ਗਏ ਹਨ। ਉਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਥਾਣਾ ਸਿਟੀ 1 ਦੇ ਮੁਖੀ ਬਲਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਫੋਰੈਂਸਿਕ ਟੀਮਾਂ ਸਮੇਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜਿਆ: ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਪੀ ਸੰਦੀਪ ਮਲਿਕ, ਸੀਆਈਏ ਇੰਚਾਰਜ ਬਲਜੀਤ ਸਿੰਘ ਪੁਲੀਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਵੀ ਇਕੱਠੇ ਕੀਤੇ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਇਹ ਘਟਨਾ ਰਾਮ ਰਾਜ ਕਾਲੋਨੀ 'ਚ ਵਾਪਰੀ।
ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਭਾਰਤ ਆਈ ਸੀ ਬੇਟੀ ਨਿਮਰਤ ਕੌਰ: ਪੁਲਿਸ ਦੀ ਮੁੱਢਲੀ ਪੜਤਾਲ ਅਨੁਸਾਰ ਕੁਲਵੀਰ ਮਾਨ ਰਾਮ ਰਾਜ ਕਲੋਨੀ ਵਿੱਚ ਕੋਠੀ ਨੰਬਰ 353 ਵਿੱਚ ਰਹਿੰਦਾ ਸੀ। ਬੇਟੀ ਨਿਮਰਤ ਕੌਰ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਭਾਰਤ ਆਈ ਸੀ। ਸ਼ਾਮ ਨੂੰ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਇਕ ਤੋਂ ਬਾਅਦ ਇਕ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਜਦੋਂ ਲੋਕ ਮੌਕੇ 'ਤੇ ਪਹੁੰਚੇ ਤਾਂ ਉਥੇ ਕੁਲਵੀਰ ਮਾਨ, ਬਲਵੰਤ ਕੌਰ ਅਤੇ ਨਿਮਰਤ ਕੌਰ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ। ਰਿਵਾਲਵਰ ਵੀ ਉਥੇ ਹੀ ਪਿਆ ਸੀ। ਉਸ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ।