ਬਰਨਾਲਾ: ਕੁੱਝ ਹਮਲਾਵਰਾਂ ਨੇ ਅੱਧੀ ਰਾਤ ਘਰ ਵਿੱਚ ਦਾਖ਼ਲ ਹੋ ਕੇ ਪਹਿਲਾਂ ਗਰਭਵਤੀ ਲੜਕੀ ਅਤੇ ਬਾਅਦ ਵਿੱਚ ਉਸ ਦੇ ਨੌਜਵਾਨ ਭਰਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਦੋਵਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਵੀਰਵਾਰ ਰਾਤ ਬਰਨਾਲਾ ਦੇ ਬੱਸ ਸਟੈਂਡ ਦੇ ਬੈਕ ਸਾਈਡ ਬਸਤੀ ਵਿੱਚ ਵਾਪਰੀ। ਪੀੜਤ ਪਰਿਵਾਰ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਗਰਭਵਤੀ ਕੁੜੀ ਦੇ ਢਿੱਡ ਵਿੱਚ ਲੱਤਾਂ ਮਾਰੀਆਂ
ਇਸ ਮੌਕੇ ਗੱਲਬਾਤ ਕਰਦਿਆਂ ਹਸਪਤਾਲ ਵਿੱਚ ਜਖਮੀ ਨੌਜਵਾਨ ਦੀ ਮਾਂ ਪ੍ਰਕਾਸ਼ ਕੌਰ ਅਤੇ ਹਾਕਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹਨਾਂ ਦੇ ਘਰ ਵਿੱਚ ਸੈਂਸੀ ਬਸਤੀ ਦੇ ਕੁਝ ਲੋਕਾਂ ਵੱਲੋਂ ਗੁੰਡਾਗਰਦੀ ਕੀਤੀ ਗਈ ਹੈ। ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਇੱਕ ਗਰਭਵਤੀ ਕੁੜੀ ਦੇ ਢਿੱਡ ਵਿੱਚ ਲੱਤਾਂ ਮਾਰੀਆਂ ਗਈਆਂ। ਜਦੋਂ ਉਹ ਕੁੜੀ ਨੂੰ ਸਰਕਾਰੀ ਹਸਪਤਾਲ ਵਿੱਚ ਲੈ ਕੇ ਆਏ ਤਾਂ ਹਮਲਾਵਰਾਂ ਨੇ ਕੁੜੀ ਦੇ ਭਰਾ ਦੀ ਅਤੇ ਉਸ ਦੇ ਦੋਸਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
ਕਾਨੂੰਨੀ ਕਾਰਵਾਈ ਦੀ ਮੰਗ
ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਹਨਾਂ ਨੂੰ ਮਾਰਨ ਦੀ ਨੀਅਤ ਨਾਲ ਇਹ ਗੁੰਡਾਗਰਦੀ ਕੀਤੀ ਗਈ। ਉਹਨਾਂ ਕਿਹਾ ਕਿ ਘਰ ਵਿੱਚੋਂ ਬਾਹਰ ਕੱਢ ਕੇ ਲੜਕੇ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਵੱਢਿਆ ਗਿਆ ਹੈ। ਜਿਸ ਕਰਕੇ ਉਸ ਦੇ ਸਿਰ ਵਿੱਚ ਕਈ ਜਖਮ ਲੱਗੇ ਹਨ ਅਤੇ ਡਾਕਟਰਾਂ ਵੱਲੋਂ ਕਈ ਟਾਂਕੇ ਲਗਾਏ ਗਏ ਹਨ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਹਨਾਂ ਹਮਲਾ ਕਰਨ ਵਾਲੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
- ਸੀਆਈਡੀ ਵਿੰਗ 'ਚ ਤਾਇਨਾਤ ਡੀਐੱਸਪੀ ਦੇ ਘਰ ਤੋਂ ਗਹਿਣੇ ਅਤੇ ਨਕਦੀ ਚੋਰੀ, ਪੁਲਿਸ ਕਰ ਰਹੀ ਮਹਿਲਾ ਚੋਰਾਂ ਦੀ ਭਾਲ - Jewelery and cash stolen
- ਲੁਧਿਆਣਾ ਦੇ 'ਚ ਦੋ ਨੌਜਵਾਨਾਂ ਨੇ ਜੀਪ ਨੂੰ ਲਗਾਈ ਅੱਗ, ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ, ਮਾਮਲਾ ਪੁਰਾਣੀ ਰੰਜਿਸ਼ ਦਾ - Two Youths Set Jeep On Fire
- ਵਿਜੀਲੈਂਸ ਟੀਮ ਨੇ 25 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਇੰਤਕਾਲ ਕਰਾਉਣ ਬਦਲੇ ਮੰਗੀ ਸੀ ਰਿਸ਼ਵਤ - vigilance arrested patwari
ਇਸ ਮੌਕੇ ਗੱਲਬਾਤ ਕਰਦਿਆਂ ਪੁਲਿਸ ਚੌਂਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਰਨਾਲਾ ਦੇ ਬੱਸ ਸਟੈਂਡ ਦੀ ਬੈਕ ਸਾਈਡ ਵਾਲੀ ਬਾਜ਼ੀਗਰ ਵਸਤੀ ਵਿੱਚ ਦੋ ਧੜਿਆਂ ਦੀ ਲੜਾਈ ਹੋਈ ਸੀ, ਜਿਸ ਵਿੱਚ ਦੋਵੇਂ ਧਿਰਾਂ ਦੇ ਤਿੰਨ ਵਿਅਕਤੀ ਜ਼ਖ਼ਮੀ ਹੋਏ ਹਨ। ਜਿੰਨਾਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਤੁਰੰਤ ਪੁਲਿਸ ਘਟਨਾ ਸਥਾਨ 'ਤੇ ਪਹੁੰਚੀ ਅਤੇ ਇਸ ਲੜਾਈ ਨੂੰ ਰੁਕਵਾਇਆ ਗਿਆ। ਪੁਲਿਸ ਵੱਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਡਾਕਟਰਾਂ ਦੀ ਰਿਪੋਰਟ ਦੇ ਆਧਾਰ 'ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।