ETV Bharat / state

ਬਰਨਾਲਾ 'ਚ ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥ ਕਾਬੂ - vigilance caught a person - VIGILANCE CAUGHT A PERSON

VIGILANCE CAUGHT A PERSON : ਪੰਜਾਬ ਪੁਲਿਸ ਵੱਲੋਂ ਰਿਸ਼ਵਤ ਲੈਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਬਰਨਾਲਾ ਪੁਲਿਸ ਵੱਲੋਂ ਵੀ ਅੱਜ ਰੰਗੇਂ ਹੱਥੀਂ ਰਿਸ਼ਵਤ ਲੈਂਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ।ਪੜ੍ਹੋ ਪੂਰੀ ਖ਼ਬਰ

In Barnala, vigilance caught a person taking bribe of one and a half lakh rupees red-handed
ਬਰਨਾਲਾ 'ਚ ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥ ਕਾਬੂ (VIGILANCE CAUGHT A PERSON)
author img

By ETV Bharat Punjabi Team

Published : Jul 15, 2024, 11:00 PM IST

Updated : Jul 16, 2024, 5:44 PM IST

ਬਰਨਾਲਾ 'ਚ ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਵਿਅਕਤੀ ਰੰਗੇ ਹੱਥ ਕਾਬੂ (VIGILANCE CAUGHT A PERSON)

ਬਰਨਾਲਾ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਦੀ ਟੀਮ ਨੂੰ ਪ੍ਰਾਪਤੀ ਹਾਸਿਲ ਹੋਈ ਹੈ। ਵਿਜੀਲੈਂਸ ਦੀ ਟੀਮ ਨੇ ਬਰਨਾਲਾ ਵਿਖੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਡੇਢ ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੇ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਸ਼ਿਕਾਇਤਕਰਤਾ ਦੀ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਬਾਅਦ ਵਿੱਚ ਸ਼ਿਕਾਇਤ ਵਾਪਸ ਲੈਣ ਬਦਲੇ ਰਿਸ਼ਵਤ ਮੰਗੀ ਸੀ। ਜਿਸ ਉਪਰੰਤ ਮੁਲਜ਼ਮ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਉਥੇ ਮੀਡੀਆ ਸਾਹਮਣੇ ਮੁਲਜ਼ਮ ਨੇ ਬੇਕਸੂਰ ਹੋਣ ਦਾ ਡਰਾਮਾ ਵੀ ਕੀਤਾ।

1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਪ੍ਰਾਈਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ ਨੇ ਇਸਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ ਬਰਨਾਲਾ ਵਿਰੁੱਧ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਰਿਸ਼ਵਤ ਮੰਗਣ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਉਪਰੰਤ ਉਕਤ ਮੁਲਜ਼ਮ ਪਰਵੀਨ ਕੁਮਾਰ ਨੇ ਆਪਣੀ ਆਨਲਾਈਨ ਸ਼ਿਕਾਇਤ ਵਾਪਸ ਲੈਣ ਬਦਲੇ ਮਹਿੰਦਰ ਸਿੰਘ ਨੂੰ ਰਿਸ਼ਵਤ ਦੇਣ ਲਈ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਮਹਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਕਥਿਤ ਮੁਲਜ਼ਮ ਪਰਵੀਨ ਕੁਮਾਰ ਅਤੇ ਉਸਦੇ ਸਾਥੀ ਸਹਿ-ਮੁਲਜ਼ਮ ਗੱਜੂ ਰਾਮ ਵਾਸੀ ਪਿੰਡ ਭੱਦਲਵੱਢ ਜ਼ਿਲ੍ਹਾ ਬਰਨਾਲਾ ਨੇ ਆਨਲਾਈਨ ਸ਼ਿਕਾਇਤ ਵਾਪਸ ਲੈਣ ਸਬੰਧੀ ਉਸ (ਸ਼ਿਕਾਇਤਕਰਤਾ) ਨਾਲ ਸਮਝੌਤਾ ਕਰਨ ਬਦਲੇ 2,50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਸ਼ਿਵ ਸ਼ੈਨਾ ਆਗੂਆਂ 'ਤੇ ਭੜਕੇ ਨਿਹੰਗ ਸਿੰਘ, ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ, ਦੇਖੋ ਤਾਂ ਜਰਾ ਕੀ ਕਿਹਾ... - Nihang Singh and Shiv Sena leader

ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਮੰਗਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ, ਅੰਮ੍ਰਿਤਸਰ ਪੁਲਿਸ ਨੇ ਕੀਤੀ ਕਾਰਵਾਈ - sons of Sudhir Suri arrested

ਬੱਚੀ ਨੂੰ ਲੱਭਣ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ, ਲੁਧਿਆਣਾ ਰੇਲਵੇ ਸਟੇਸ਼ਨ ਤੋਂ ਹੋਈ ਸੀ ਬੱਚੀ ਗੁੰਮ, 15 ਦਿਨ੍ਹਾਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ - Missing Girl for 15 days

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਰਵੀਨ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦਾ ਸਹਿ-ਮੁਲਜ਼ਮ ਫ਼ਰਾਰ ਹੈ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Last Updated : Jul 16, 2024, 5:44 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.