ਬਰਨਾਲਾ : ਵਿਜੀਲੈਂਸ ਨੇ ਬਰਨਾਲਾ 'ਚ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਕ ਗਰੀਬ ਮਜ਼ਦੂਰ ਨੂੰ ਝੂਠੇ ਕੇਸ ਵਿੱਚ ਨਾਮਜਦ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਲਈ ਸੀ। ਵਿਜੀਲੈਂਸ ਅਧਿਕਾਰੀਆਂ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਥਾਣਾ ਧਨੌਲਾ ਵਿੱਚ ਡਿਊਟੀ ਕਰ ਰਿਹਾ ਹੈ। ਵਿਜੀਲੈਂਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਐਸ.ਐਚ.ਓ ਨਿਰਮਲ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਨੇ ਇਹ ਕਾਰਵਾਈ ਰਾਜੇਸ਼ ਕੁਮਾਰ ਵਾਸੀ ਧਨੌਲਾ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਤੀਜੇ ਖ਼ਿਲਾਫ਼ ਥਾਣਾ ਧਨੌਲਾ ਵਿੱਚ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਨਿਰਮਲ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਮੁਲਜ਼ਮ ਨਿਰਮਲ ਸਿੰਘ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੂੰ ਨਾਮਜ਼ਦ ਕਰਨ ਦੀ ਧਮਕੀ ਦੇ ਰਿਹਾ ਸੀ ਅਤੇ ਉਸ ਤੋਂ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਏਐਸਆਈ ਨਿਰਮਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨਿਰਮਲ ਸਿੰਘ ਖ਼ਿਲਾਫ਼ ਪਹਿਲਾਂ ਰਿਸ਼ਵਤਖੋਰੀ ਦਾ ਕੋਈ ਕੇਸ ਦਰਜ ਨਹੀਂ ਸੀ।
- ਮੰਤਰੀ ਚੀਮਾ ਵੱਲੋਂ ਮੀਥੇਨੌਲ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ ਮਜ਼ਬੂਤ ਢਾਂਚੇ 'ਤੇ ਜ਼ੋਰ, ਆਬਕਾਰੀ ਵਿਭਾਗ ਨੂੰ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣ ਲਈ ਕਿਹਾ - Minister Harpal Singh Cheema
- ਮੁੱਖ ਮੰਤਰੀ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ - Condemnation of attack in Kathua
- ਜੀਤ ਮਹਿੰਦਰ ਸਿੱਧੂ ਦਾ ਵੱਡਾ ਬਿਆਨ: ਕਿਹਾ- ਅਕਾਲੀ ਦਲ ਇੱਕ ਸੀਟ ਜਿੱਤ ਕੇ ਨਾ ਮਨਾਵੇ ਖੁਸ਼ੀ 10 'ਤੇ ਹੋਈ ਜ਼ਮਾਨਤ ਜ਼ਬਤ - jeetmohinder Sidhu big statement
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ 'ਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ। ਇਸ ਦਾ ਇਲਾਕਾ ਨਿਵਾਸੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਸਬੰਧੀ ਪੁਲੀਸ ਨੇ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੇ ਬੱਚਿਆਂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਏਐਸਆਈ ਨਿਰਮਲ ਸਿੰਘ ਦਾ ਨਾਮ ਸ਼ਾਮਲ ਕਰਨ ਦੀ ਧਮਕੀ ਦੇ ਰਿਹਾ ਸੀ ਅਤੇ 20000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਹ ਸਿਲਸਿਲਾ ਪਿਛਲੇ 7-8 ਦਿਨਾਂ ਤੋਂ ਜਾਰੀ ਸੀ। ਇਸ ਤੋਂ ਤੰਗ ਆ ਕੇ ਉਸ ਨੇ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ। ਅੱਜ ਏਐਸਸੀ ਨਿਰਮਲ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਅਧਿਕਾਰੀਆਂ ਨੇ ਰੰਗੇ ਹੱਥੀਂ ਕਾਬੂ ਕਰ ਲਿਆ।