ਬਠਿੰਡਾ: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਾਲੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਪਰ ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਹਲਕਾ ਬਠਿੰਡਾ ਵਿੱਚ ਲਗਾਤਾਰ ਸਿਆਸੀ ਸਰਗਰਮੀਆਂ ਆਰੰਭੀਆਂ ਹੋਈਆਂ ਹਨ। ਇਸੇ ਲੜੀ ਤਹਿਤ ਅੱਜ ਉਹ ਪਿੰਡ ਮਾਈਸਰ ਖਾਨਾ ਵਿਖੇ ਪ੍ਰਸਿੱਧ ਮੰਦਰ ਵਿਖੇ ਨਤਮਸਤਕ ਹੋਏ ਅਤੇ ਇਸ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕੀਤਾ।
240 ਮੰਡੀਆਂ ਕਾਰਪੋਰੇਟ ਘਰਾਣਿਆਂ ਦੇ ਹੱਥ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਹੜੇ ਖੇਤੀ ਬਿੱਲ ਰੱਦ ਕਰਾਉਣ ਲਈ ਕਿਸਾਨ ਇੱਕ ਸਾਲ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਰਹੇ ਅਤੇ 700 ਤੋਂ ਵੱਧ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੁਣ ਇਹਨਾਂ ਖੇਤੀਬਾੜੀ ਬਿੱਲਾਂ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਕੱਟੜ ਇਮਾਨਦਾਰ ਸਰਕਾਰ ਵੱਲੋਂ ਲੁਕਵੇਂ ਢੰਗ ਨਾਲ ਲਾਗੂ ਕਰ ਦਿੱਤਾ ਗਿਆ ਸੀ। ਪੰਜਾਬ ਸਰਕਾਰ ਨੇ 9 ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ 240 ਮੰਡੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਸੀ।
- ਯੂ.ਕੇ. 'ਚ IVF ਇਲਾਜ ਹੋਣ ਕਾਰਨ ਸਿੱਧੂ ਮੂਸੇਵਾਲਾ ਦਾ ਪਰਿਵਾਰ ਭਾਰਤੀ ਕਾਨੂੰਨ ਦੇ ਦਾਇਰੇ ਤੋਂ ਬਾਹਰ, ਕੇਂਦਰ ਨੇ ਰੋਕੀ ਜਾਂਚ - The issue of IVF
- ਪੰਜਾਬ ਵਿੱਚ ਆਉਂਦੇ ਦੋ ਦਿਨਾਂ ਤੱਕ ਕਿਤੇ-ਕਿਤੇ ਪੈ ਸਕਦਾ ਹੈ ਹਲਕਾ ਮੀਂਹ, ਲੁਧਿਆਣਾ ਮੌਸਮ ਮਾਹਿਰਾਂ ਨੇ ਕੀਤੀ ਭਵਿੱਖਬਾਣੀ - rain in Punjab
- ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਨੂੰ ਦਿੱਤਾ ਚਿਤਾਵਨੀ ਪੱਤਰ ਅਤੇ ਕੀਤੀ ਇਹ ਮੰਗ - Farmers protest
ਦਬਾਅ 'ਚ ਲਿਆ ਯੂ ਟਰਨ: ਕਿਸਾਨਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਵਿਰੋਧ ਦੇ ਚਲਦਿਆਂ ਹੁਣ ਆਮ ਆਦਮੀ ਪਾਰਟੀ ਵੱਲੋਂ ਆਪਣਾ ਇਹ ਫੈਸਲਾ ਵਾਪਸ ਲੈਂਦੇ ਹੋਏ ਯੂ ਟਰਨ ਲਿਆ ਗਿਆ ਹੈ। ਉਹਨਾਂ ਕਿਹਾ ਕਿ ਕੱਟੜ ਇਮਾਨਦਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਲਗਾਤਾਰ ਸਵਾਲਾਂ ਦੇ ਘੇਰੇ ਵਿੱਚ ਹੈ। ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਹੋਏ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਆਮ ਆਦਮੀ ਪਾਰਟੀ ਵੱਲੋਂ ਪੂਰਾ ਨਹੀਂ ਕੀਤਾ ਗਿਆ। ਬੀਬੀਆਂ ਹੁਣ ਤੱਕ ਵੀ ਇੱਕ-ਇੱਕ ਹਜਾਰ ਰੁਪਏ ਪ੍ਰਤੀ ਮਹੀਨੇ ਦੀ ਉਡੀਕ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਰਪੋਰੇਟ ਰੂਪੀ ਚਿਹਰਾ ਸਾਹਮਣੇ ਆ ਚੁੱਕਿਆ ਹੈ ਜੋ ਕਿ ਸਰਮਾਏਦਾਰਾਂ ਦੇ ਹੱਥਾਂ ਵਿੱਚ ਖੇਡ ਰਹੀ ਹੈ ਪਰ ਪੰਜਾਬ ਦੇ ਲੋਕ ਅਜਿਹਾ ਵਰਤਾਰਾ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕਰਨਗੇ ਅਤੇ ਆਮ ਆਦਮੀ ਪਾਰਟੀ ਦੇ ਇਹਨਾਂ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।