ETV Bharat / state

4 ਮਹੀਨੇ ਤੋਂ ਸੰਘਰਸ਼ ਕਰ ਰਹੇ ਆਂਗਣਵਾੜੀ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਨੇ ਕੀਤਾ ਮਰਨ ਵਰਤ ਦਾ ਐਲਾਨ - ANGANWADI WORKERS UNION

ਆਂਗਣਵਾੜੀ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ।

state president of Anganwadi Workers Union Hargobind Kaur announced hunger strike
4 ਮਹੀਨੇ ਤੋਂ ਸੰਘਰਸ਼ ਕਰ ਰਹੇ ਆਂਗਣਵਾੜੀ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਨੇ ਕੀਤਾ ਮਰਨ ਵਰਤ ਦਾ ਐਲਾਨ (ਬਠਿੰਡਾ-ਪੱਤਰਕਾਰ (ਈਟੀਵੀ ਭਾਰਤ))
author img

By ETV Bharat Punjabi Team

Published : Nov 8, 2024, 3:10 PM IST

ਬਠਿੰਡਾ: ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਆਲ ਆਂਗਣਵਾੜੀ ਵਰਕਰ ਯੂਨੀਅਨ ਦੀਆਂ ਮੈਂਬਰਾਂ ਵੱਲੋਂ ਬਠਿੰਡਾ ਵਿਖੇ ਅਹਿਮ ਬੈਠਕ ਕੀਤੀ ਗਈ। ਇਸ ਬੈਠਕ ਵਿੱਚ ਵਿਸ਼ੇਸ਼ ਤੌਰ 'ਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਪਹੁੰਚੇ, ਜਿਨਾਂ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਹਨਾਂ ਦੀਆਂ ਸੇਵਾਵਾਂ ਪੰਜਾਬ ਸਰਕਾਰ ਵੱਲੋਂ ਮੁਅਤਲ ਕੀਤੀਆਂ ਹੋਈਆਂ ਹਨ, ਨਾ ਤਾਂ ਉਹਨਾਂ ਨੂੰ ਬਹਾਲ ਕਰ ਰਹੇ ਹਨ ਅਤੇ ਨਾ ਹੀ ਉਨਾਂ ਦੀ ਸੁਣਵਾਈ ਕਰ ਰਹੇ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਆਪਣੇ ਸੰਘਰਸ਼ ਦੀ ਨਵੀਂ ਵਿਉਤਬੰਦੀ ਘਟਦੇ ਹੋਏ ਸ੍ਰੀ ਮੁਕਤਸਰ ਸਾਹਿਬ ਵਿਖੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।

4 ਮਹੀਨੇ ਤੋਂ ਸੰਘਰਸ਼ ਕਰ ਰਹੇ ਆਂਗਣਵਾੜੀ ਵਰਕਰ ਯੂਨੀਅਨ ਦੀ ਸੂਬਾ ਪ੍ਰਧਾਨ ਨੇ ਕੀਤਾ ਮਰਨ ਵਰਤ ਦਾ ਐਲਾਨ (ਬਠਿੰਡਾ-ਪੱਤਰਕਾਰ (ਈਟੀਵੀ ਭਾਰਤ))

ਪੰਜਾਬ ਸਰਕਾਰ ਕਾਰਨ ਮਰਨ ਵਰਤ 'ਤੇ ਬੈਠੇ

ਉਹਨਾਂ ਕਿਹਾ ਕਿ ਜੇਕਰ ਇਸ ਮਰਨ ਵਰਤ ਦੌਰਾਨ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਖੋਹ ਕੇ ਐਲਕੇਜੀ ਯੂਕੇਜੀ ਕਲਾਸਾਂ ਵਿੱਚ ਭਰਤੀ ਕਰਵਾਇਆ ਗਿਆ, ਜਿਸ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਬੱਚਿਆਂ ਨੂੰ ਵਾਪਸ ਲਿਆਂਦਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੁਣ ਆਂਗਣਵਾੜੀ ਵਰਕਰਾਂ ਦੀਆਂ ਪੋਸਟਾਂ ਖਤਮ ਕਰਕੇ ਵਲੰਟੀਅਰਾਂ ਨੂੰ ਭਰਤੀ ਕਰਨ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਲਈ ਹੁਣ ਆਲ ਆਂਗਣਵਾੜੀ ਵਰਕਰ ਯੂਨੀਅਨ ਵੱਲੋਂ ਸੰਘਰਸ਼ ਦੀ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ, ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਇਸ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਰਨ ਵਰਤ ਸ਼ੁਰੂ ਕੀਤਾ ਅਤੇ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.