ਬਠਿੰਡਾ: ਵਿਜੀਲੈਂਸ ਵਿਭਾਗ ਬਠਿੰਡਾ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵਕਫ ਬੋਰਡ ਦੇ ਇੱਕ ਅਧਿਕਾਰੀ ਨੂੰ 15000 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਦੇ ਡੀਐੱਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਨਰਿੰਦਰ ਮੋਂਗਾ ਨਾ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਅਮਰਪੁਰਾ ਬਸਤੀ ਵਿੱਚ ਵਕਫ ਬੋਰਡ ਦੀ ਅਲਾਟ ਹੋਈ ਜ਼ਮੀਨ ਕਿਸੇ ਹੋਰ ਦੇ ਨਾਂ ਤਬਦੀਲ ਕਰਨ ਲਈ ਈਓ ਲਾਇਕ ਅਹਿਮਦ ਵੱਲੋਂ 50 ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ।
ਟਰੈਪ ਲਗਾ ਕੇ ਰੰਗੇਂ ਹੱਥੀਂ ਗ੍ਰਿਫਤਾਰ: ਸ਼ਿਕਾਇਤਕਰਤਾ ਵੱਲੋਂ ਜਦੋਂ ਅੱਜ ਰਿਸ਼ਵਤ ਦੇ 50 ਹਜ਼ਾਰ ਰੁਪਏ ਵਿੱਚੋਂ 15 ਹਜ਼ਾਰ ਰੁਪਏ ਵਕਫ ਬੋਰਡ ਦੇ ਈਓ ਲਾਇਕ ਅਹਿਮਦ ਨੂੰ ਦਿੱਤੇ ਗਏ ਤਾਂ ਵਿਜੀਲੈਂਸ ਵਿਭਾਗ ਵੱਲੋਂ ਰਿਸ਼ਵਤ ਲੈਂਦਿਆਂ ਈਓ ਲਾਇਕ ਅਹਿਮਦ ਨੂੰ ਟਰੈਪ ਲਗਾ ਕੇ ਰੰਗੇਂ ਹੱਥੀਂ ਗ੍ਰਿਫਤਾਰ ਕਰ ਲਿਆ ਗਿਆ। ਡੀਐੱਸਪੀ ਮੁਤਾਬਿਕ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਦੀ ਰਿਸ਼ਵਤ ਮੰਗਣ ਸਮੇਂ ਦੀ ਫੋਨ ਕਾਲ ਵੀ ਰਿਕਾਰਡ ਕੀਤੀ ਸੀ ਜੋ ਕਿ ਵਿਜੀਲੈਂਸ ਨੂੰ ਸੌਂਪੀ ਗਈ ਸੀ। ਉਹਨਾਂ ਦੱਸਿਆ ਕਿ ਗ੍ਰਿਫਤਾਰ ਅਧਿਕਾਰੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਸ ਭ੍ਰਿਸ਼ਟਾਚਾਰ ਨਾਲ ਜੁੜੇ ਹੋਏ ਹੋਰ ਲੋਕਾਂ ਦਾ ਖੁਲਾਸਾ ਹੋ ਸਕੇ।
- ਕਿਸਾਨ ਆਗੂ ਸਰਵਣ ਪੰਧੇਰ ਨੇ ਕੀਤੀ ਪ੍ਰੈੱਸ ਕਾਨਫਰੰਸ, ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਲਈ ਜਥਾ ਰਵਾਨਾ
- ਖ਼ਜ਼ਾਨਾ ਮੰਤਰੀ ਦੇ ਹਲਕੇ 'ਚ ਜ਼ਹਿਰੀਲੀ ਸ਼ਰਾਬ ਨੇ ਘਰਾਂ 'ਚ ਵਿਛਾਏ ਸੱਥਰ, ਚਾਰ ਲੋਕਾਂ ਦੀ ਮੌਤ, ਪੁਲਿਸ ਨੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ, ਜਾਂਚ ਜਾਰੀ
- ਲੋਕ ਸਭਾ ਚੋਣਾਂ ਤੋਂ ਪਹਿਲਾਂ ਲੁਧਿਆਣਾ ਦੀ ਮੁੱਖ ਚੋਣ ਅਫਸਰ ਦਾ ਬਿਆਨ, ਕਿਹਾ- 39 ਥਾਂ ਨਾਕੇਬੰਦੀ ਦੇ ਨਾਲ 42 ਫਲਾਇੰਗ ਸਕੁਇਡ ਟੀਮਾਂ ਤਾਇਨਾਤ, ਸ਼ਿਕਾਇਤ ਲਈ ਬਣਾਈ ਐਪ
ਪਹਿਲਾਂ ਵੀ ਹੋਇਆ ਐਕਸ਼ਨ: ਬੀਤੇ ਦਿਨੀ ਲੁਧਿਆਣਾ ਵਿੱਚ ਵੀ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਪੂਜਾ ਰਾਣੀ ਨੂੰ ਗ੍ਰਿਫ਼ਤਾਰ ਕੀਤਾ ਸੀ ਜੋ ਕਿ ਪੰਜ ਹੋਰ ਮੁਲਜ਼ਮਾਂ ਸਮੇਤ ਖੁਦ ਨੂੰ ਵਿਜੀਲੈਂਸ ਅਤੇ ਸੀ.ਬੀ.ਆਈ. ਅਧਿਕਾਰੀ ਦੱਸ ਕੇ ਵੱਖ-ਵੱਖ ਵਿਅਕਤੀਆਂ ਤੋਂ ਪੈਸੇ ਵਸੂਲਦੀ ਸੀ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਮੁਕੱਦਮੇ ਦੀ ਹੋਰ ਪੁੱਛਗਿੱਛ ਲਈ ਵਿਜੀਲੈਂਸ ਬਿਉਰੋ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਸੀ।