ਬਠਿੰਡਾ: ਬਠਿੰਡਾ ਦੇ ਭੀੜ ਭਾੜ ਵਾਲੇ ਇਲਾਕੇ ਮਹਿਣਾ ਚੌਂਕ ਵਿੱਚ ਬੀਤੇ ਦਿਨੀਂ ਤੇਜ਼ਧਾਰ ਹਥਿਆਰ ਨਾਲ ਲੁੱਟ ਕਰਨ ਵਾਲੇ ਦੋ ਸਕੇ ਭਰਾਵਾਂ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ 12 ਜੁਲਾਈ ਨੂੰ ਦੁਪਹਿਰ ਦੇ ਸਮੇਂ ਬਠਿੰਡਾ ਦੇ ਮਹਿਣਾ ਚੌਂਕ ਵਿੱਚ ਅਗਰਵਾਲ ਮਨੀ ਐਕਸਚੇਂਜ ਦੀ ਦੁਕਾਨ 'ਤੇ ਦੋ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰ ਦੀ ਨਕਦੀ ਦੀ ਲੁੱਟ ਕੀਤੀ ਗਈ ਸੀ।
ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ: ਦੱਸ ਦੇਈਏ ਕਿ ਲੰਘੇ ਸ਼ੁੱਕਰਵਾਰ ਸਥਾਨਕ ਮਹਿਣਾ ਚੌਂਕ ਵਿਚ ਹਥਿਆਰ ਦੀ ਨੋਕ ’ਤੇ ਮਨੀ ਐਕਸਚੇਂਜਰ ਕੋਲੋਂ 70 ਹਜ਼ਾਰ ਰੁਪਏ ਦੀ ਨਗਦੀ ਲੁੱਟਣ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਹ ਲੁੱਟ ਸ਼ਹਿਰ ਦੇ ਦੋ ਸਕੇ ਭਰਾਵਾਂ ਨੇ ਕੀਤੀ ਸੀ। ਪੁਲਿਸ ਨੇ ਲੁੱਟ ਕਰਨ ਵਾਲੇ ਦੋਵੇ ਭਰਾਵਾਂ ਖਿਲਾਫ਼ ਵੱਖ-ਵੱਖ ਧਰਾਵਾਂ ਅਧੀਨ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਸਿਤ ਗਰਗ ਪੁੱਤਰ ਸੁਰਿੰਦਰ ਕੁਮਾਰ ਵਾਸੀ ਆਜ਼ਾਦ ਨਗਰ ਨੇ ਬਿਆਨ ਦਰਜ ਕਰਵਾਏ ਹਨ ਕਿ ਲੰਘੀ 12 ਜੁਲਾਈ ਨੂੰ ਜਦੋਂ ਕਿਲਾ ਰੋਡ ’ਤੇ ਸਥਿਤ ਆਪਣੀ ਅਗਰਵਾਲ ਮਨੀ ਐਕਸਚੇਂਜ ਦੁਕਾਨ ’ਤੇ ਪਹੁੰਚਿਆ ਤਾਂ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਤਲਵਾਰ ਦੀ ਨੋਕ 'ਤੇ ਉਸ ਕੋਲੋਂ 70 ਹਜ਼ਾਰ ਰੁਪਏ ਅਤੇ ਕੁਝ ਵਿਦੇਸ਼ੀ ਕਰੰਸੀ ਲੁੱਟ ਲਈ। ਕਥਿਤ ਮੁਲਜ਼ਮਾਂ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉਸ ਦਾ ਬਚਾਅ ਹੋ ਗਿਆ।
ਅਪਰਾਧਿਕ ਮਾਮਲਾ ਦਰਜ : ਇਸ ਮਾਮਲੇ ਦੇ ਵਿੱਚ ਕੁਤਵਾਲੀ ਪੁਲਿਸ ਨੇ ਦੋ ਸਕੇ ਭਰਾ ਨੀਰਜ ਬਾਂਡੇ ਅਤੇ ਦੀਪਾਂਸ਼ੂ ਪਾਂਡੇ ਨੂੰ ਗ੍ਰਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਲੁੱਟ ਦੀ ਵਾਰਦਾਤ ਵਿੱਚ ਵਰਤੀ ਗਈ ਐਕਟਿਵ ਆ ਵੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੇ ਭਰਾਵਾਂ ਵਿੱਚੋਂ ਇੱਕ ਦੇ ਉੱਪਰ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ। ਪੁਲਿਸ ਵੱਲੋਂ ਅੱਜ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ ਪੁੱਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
- ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਅਜਨਾਲਾ ਦੌਰਾ, ਇੱਥੇ ਪਹੁੰਚ ਕੀਤਾ ਇਹ ਕੰਮ - Tree Plants Goal
- ਇੱਕ ਵਾਰ ਫਿਰ ਪੱਬਾਂ ਭਾਰ ਹੋਏ ਕਿਸਾਨ, ਨੌਜਵਾਨ ਕਿਸਾਨ ਨਵਦੀਪ ਦੀ ਰਿਹਾਈ ਦੇ ਨਾਲ ਇਹਨਾਂ ਮੁੱਦਿਆਂ 'ਤੇ ਕੀਤੇ ਵੱਡੇ ਐਲਾਨ - release of Navdeep Jalbeda
- ਕਾਂਗਰਸ ਆਗੂ ਵਿਜੈ ਇੰਦਰ ਸਿੰਗਲਾ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ, ਆਪ 'ਤੇ ਸਾਧੇ ਨਿਸ਼ਾਨੇ - Vijay Inder Singla