ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਇੱਕ-ਦੂਜੇ 'ਤੇ ਵਿਅੰਗ ਕੱਸਣ 'ਚ ਲੱਗੇ ਹੋਏ ਹਨ। ਜਦੋਂ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਉਮੀਦਵਾਰ ਚਰਨਜੀਤ ਸਿੰਘ ਚੰਨੀ ਲਗਾਤਾਰ ਪਵਨ ਕੁਮਾਰ ਟੀਨੂੰ ਅਤੇ ਸੁਸ਼ੀਲ ਰਿੰਕੂ ਨੂੰ ਤਾਅਨੇ ਮਾਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਲੋਕ ਸਭਾ ਚੋਣਾਂ ਤੋਂ ਬਾਅਦ ਜ਼ਰੂਰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
1 ਜੂਨ ਤੋਂ ਬਾਅਦ ਡਿੱਗ ਜਾਵੇਗੀ ਆਪ ਸਰਕਾਰ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਲਗਾਤਾਰ ਬਿਆਨਬਾਜ਼ੀ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 1 ਜੂਨ ਤੋਂ ਬਾਅਦ ਡਿੱਗ ਜਾਵੇਗੀ ਪਰ ਆਪ ਵਰਕਰ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਰਕਰ ਸਿਪਾਹੀ ਹਨ ਅਤੇ ਡਟ ਕੇ ਹਰ ਚੰਗੇ-ਮਾੜੇ ਹਲਾਤ ਵਿੱਚ ਕੇਜਰੀਵਾਲ ਦੀ ਸੋਚ ਉੱਤੇ ਪਹਿਰਾ ਦੇ ਰਹੇ ਹਨ।
- ਅੰਮ੍ਰਿਤਪਾਲ ਵੱਲੋਂ ਚੋਣਾਂ ਲੜਨ ਦੀ ਖਬਰ ਤੇ ਉਨ੍ਹਾਂ ਦੀ ਮਾਤਾ ਦਾ ਬਿਆਨ ਆਇਆ ਸਾਹਮਣੇ, ਕਿਹਾ- ਅਜੇ ਨਹੀਂ ਹੋਈ ਕੋਈ ਪੁਸ਼ਟੀ - Amritpal will contest the election
- ਨਹਿੰਗ ਸਿੰਘ ਨੇ ਆਪਣੇ ਹੀ ਮਾਪਿਆਂ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਪੂਰੀ ਘਟਨਾ ਸੀਸੀਟੀਵੀ ਕੈਮਰੇ ‘ਚ ਹੋਈ ਕੈਦ - Attack on parents by Nihang Singh
- ਉਮੀਦਵਾਰ ਹਰਸਿਮਰਤ ਕੌਰ ਬਾਦਲ ਪੁੱਜੇ ਉੜੀਆ ਕਲੋਨੀ, ਅੱਗ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ, ਸੂਬਾ ਸਰਕਾਰ ਨੂੰ ਲਪੇਟਿਆ - fire accident in bathinda
ਗ੍ਰਿਫਤਾਰੀ 1 ਜੂਨ ਤੋਂ ਬਾਅਦ ਜ਼ਰੂਰ ਹੋਵੇਗੀ: ਭਾਜਪਾ ਲੋਟਸ ਅਪਰੇਸ਼ਨ ਤਹਿਤ ਨਾ ਕੁਝ ਕਰ ਸਕੀ ਹੈ ਅਤੇ ਨਾ ਹੀ ਕਰੇਗੀ। ਉਨ੍ਹਾਂ ਕਿਹਾ ਕਿ ਅੱਗੇ ਕੋਈ ਵੀ ਕੁਝ ਨਹੀਂ ਕਰ ਸਕੇਗਾ। ਇਹ ਸਰਕਾਰ ਚਲਦੀ ਰਹੀ ਹੈ ਅਤੇ ਇਸੇ ਤਰ੍ਹਾਂ ਚੱਲਦੀ ਰਹੇਗੀ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਗੁਨਾਹਾਂ ਦਾ ਘੜਾ ਭਰ ਗਿਆ ਹੈ, ਜਿਸ ਤਰ੍ਹਾਂ ਚੰਨੀ ਨੇ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਘਪਲੇ ਕੀਤੇ ਹਨ ਅਤੇ ਉਨ੍ਹਾਂ ਭਤੀਜੇ ਕੋਲੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਈ ਹੈ, ਇਸ ਤੋਂ ਤੈਅ ਹੈ ਕਿ ਚੰਨੀ ਦੀ ਗ੍ਰਿਫਤਾਰੀ ਲਾਜ਼ਮੀ ਹੋਵੇਗੀ। ਨਾਲ ਹੀ ਉਨ੍ਹਾਂ ਆਖਿਆ ਕਿ ਇਹ ਸਾਫ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਚੱਲੇਗੀ ਪਰ ਚੰਨੀ ਦੀ ਗ੍ਰਿਫਤਾਰੀ 1 ਜੂਨ ਤੋਂ ਬਾਅਦ ਜ਼ਰੂਰ ਹੋਵੇਗੀ।