ETV Bharat / state

ਚੰਡੀਗੜ੍ਹ 'ਚ ਪੰਜਾਬ ਭਾਜਪਾ ਲੋਕ ਸਭਾ ਚੋਣਾਂ ਅੰਦਰ ਹੋਈ ਹਾਰ ਦਾ ਕਰੇਗੀ ਮੰਥਨ, ਭਾਜਪਾ ਦਫਤਰ 'ਚ ਭਲਕੇ ਹੋਣਗੀਆਂ ਮੀਟਿੰਗਾਂ - Punjab BJP discuss the defeat - PUNJAB BJP DISCUSS THE DEFEAT

ਪੰਜਾਬ ਅੰਦਰ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਉੱਤੇ ਮੰਥਨ ਕਰਨ ਲਈ ਸ਼ਨੀਵਾ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਨਿਗਰਾਨੀ ਹੇਠ ਚੰਡੀਗੜ੍ਹ ਵਿੱਚ ਮੰਥਨ ਹੋਵੇਗਾ। ਇਸ ਦੌਰਾਨ ਆਉਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।

PUNJAB BJP DISCUSS THE DEFEAT
ਪੰਜਾਬ ਭਾਜਪਾ ਲੋਕ ਸਭਾ ਚੋਣਾਂ ਅੰਦਰ ਹੋਈ ਹਾਰ ਦਾ ਕਰੇਗੀ ਮੰਥਨ (prees note)
author img

By ETV Bharat Punjabi Team

Published : Jun 14, 2024, 3:37 PM IST

ਚੰਡੀਗੜ੍ਹ: ਪੰਜਾਬ ਦੀਆਂ 13 ਸੀਟਾਂ 'ਤੇ ਹਾਲ ਹੀ 'ਚ ਹੋਈਆਂ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸੂਬਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫਤਰ ਵਿਖੇ ਦਿਨ ਭਰ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਸ਼ੁੱਕਰਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੂਬਾ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੂਲੂ ਵੀ ਇਸ ਵਿੱਚ ਮੌਜੂਦ ਰਹਿਣਗੇ।

ਸੂਬਾ ਕੋਰ ਕਮੇਟੀ ਦੀ ਮੀਟਿੰਗ: ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੀਟਿੰਗ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ, ਲੋਕਲ ਬਾਡੀ ਚੋਣਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 11.00 ਵਜੇ ਸਾਰੇ ਲੋਕ ਸਭਾ ਉਮੀਦਵਾਰਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ।

ਪਾਰਟੀ ਦੀ ਵੋਟ ਸ਼ੇਅਰ ਵਿੱਚ ਵਾਧਾ ਹੋਇਆ: ਬਾਅਦ ਦੁਪਹਿਰ 3.00 ਵਜੇ ਸਾਂਝੀ ਮੀਟਿੰਗ ਹੋਵੇਗੀ ਜਿਸ ਵਿੱਚ ਕੋਰ ਕਮੇਟੀ ਮੈਂਬਰ, ਲੋਕ ਸਭਾ ਇੰਚਾਰਜ ਤੇ ਸਹਿ-ਇੰਚਾਰਜ, ਲੋਕ ਸਭਾ ਕਨਵੀਨਰ ਤੇ ਕੋ-ਕਨਵੀਨਰ ਹਿੱਸਾ ਲੈਣਗੇ। ਇਸ ਤੋਂ ਬਾਅਦ ਸ਼ਾਮ 5 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ। ਰਾਕੇਸ਼ ਰਾਠੌਰ ਨੇ ਕਿਹਾ ਕਿ ਪਾਰਟੀ ਲੋਕਲ ਬਾਡੀ ਚੋਣਾਂ ਅਤੇ 10 ਜੁਲਾਈ ਨੂੰ ਹੋਣ ਵਾਲੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਵੋਟ ਸ਼ੇਅਰ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਵਰਕਰਾਂ ਵਿੱਚ ਉਤਸ਼ਾਹ ਵਧਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.