ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਦੁਜੋਵਾਲ ਅੰਦਰ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਪਰਿਵਾਰ ਉੱਤੇ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਦੌਰਾਨ ਘਰ ਦੇ ਬੂਹੇ ਨੂੰ ਬੁਰੀ ਤਰ੍ਹਾਂ ਦਾਤਰ ਨਾਲ ਵੱਢ ਕੇ ਘਰ ਵਿੱਚ ਖੜੀ ਸਕੂਲ ਬੱਸ ਗੱਡੀ ਮੋਟਰਸਾਈਕਲ ਸਮੇਤ ਘਰ ਦੇ ਸਮਾਨ ਦਾ ਬੁਰੀ ਤਰ੍ਹਾਂ ਦੇ ਨਾਲ ਨੁਕਸਾਨ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਹਮਲਾ ਕਰਦੇ ਹੋਏ ਘਰ ਦੇ ਦੋ ਵਿਅਕਤੀਆਂ ਨੂੰ ਬੁਰੀ ਤਰ੍ਹਾਂ ਕੁੱਟਿਆ ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿੰਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਤੇਜਧਾਰ ਹਥਿਆਰਾਂ ਨਾਲ ਹਮਲਾ: ਇਸ ਮੌਕੇ ਹਸਪਤਾਲ ਵਿੱਚ ਜੇਰੇ ਇਲਾਜ ਵਿਅਕਤੀਆਂ ਨੇ ਕਿਹਾ ਕਿ ਪੁਰਾਣੀ ਰੰਜਿਸ਼ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਵੱਲੋਂ ਉਨ੍ਹਾਂ ਤੇ ਤੇਜਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਿਸ ਦੌਰਾਨ ਉਨ੍ਹਾਂ ਦੇ ਘਰ ਦਾ ਕਾਫੀ ਨੁਕਸਾਨ ਕੀਤਾ ਹੈ ਅਤੇ ਉਨ੍ਹਾਂ ਦੇ ਸੱਟਾਂ ਮਾਰੀਆ ਗਈਆ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਲੋਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਬਣਦੀ ਕਾਨੂੰਨੀ ਕਾਰਵਾਈ: ਇਸ ਮੌਕੇ ਬਲਦੇਵ ਸਿੰਘ ਨੇ ਕਿਹਾ ਕਿ ਉਨਾਂ ਦੇ ਭਰਾ ਦੇ ਘਰ ਪਿੰਡ ਦੇ ਕੁਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਹੈ। ਜਿਸ ਦੌਰਾਨ ਉਨ੍ਹਾਂ ਦੇ ਘਰ ਵਿੱਚ ਕਾਫੀ ਭੰਨਤੋੜ ਕਰਕੇ ਨੁਕਸਾਨ ਕੀਤਾ ਗਿਆ ਅਤੇ ਦੋ ਲੋਕਾਂ ਨੂੰ ਜ਼ਖਮੀ ਕੀਤਾ ਗਿਆ। ਉਨ੍ਹਾਂ ਵੀ ਮੰਗ ਕੀਤੀ ਕਿ ਪੁਲਿਸ ਜਲਦ ਤੋਂ ਜਲਦ ਬਣਦੀ ਕਾਨੂੰਨੀ ਕਾਰਵਾਈ ਕਰੇ।
ਇਸ ਮੌਕੇ ਪੁਲਿਸ ਅਧਿਕਾਰੀ ਜਸਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਦੁਜੋਵਾਲ ਪਿੰਡ ਦਾ ਮਾਮਲਾ ਆਇਆ ਹੈ ਅਤੇ ਉਨ੍ਹਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
- ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਭਾਖੜਾ ਨਹਿਰ ਵਿੱਚ ਬਣੇ ਫਲੋਟਿੰਗ ਰੈਸਟੋਰੈਂਟ ਦੀ ਹਾਲਤ ਖਸਤਾ - Sirhind floating restaurant
- ਪੰਜਾਬ ਵਿੱਚ ਪ੍ਰਵਾਸੀ ਮਜ਼ਦੂਰਾਂ ਦੀ ਆਮਦ ਘਟੀ, ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਆ ਰਹੀ ਹੈ ਲੇਬਰ ਦੀ ਵੱਡੀ ਸਮੱਸਿਆ - problem of labor
- ਅੰਮ੍ਰਿਤਸਰ ਤੋਂ ਦਿੱਲੀ ਜਾਂਦੀ ਵੰਦੇ ਭਾਰਤ ਐਕਸਪ੍ਰੈਸ 'ਤੇ ਪਥਰਾਅ, ਯਾਤਰੀਆਂ 'ਚ ਬਣਿਆ ਦਹਿਸ਼ਤ ਦਾ ਮਾਹੌਲ - stone pelting on Vande Bharat