ਫਿਰੋਜ਼ਪੁਰ: ਇਥੋਂ ਦੇ ਇੱਕ ਵਿਅਕਤੀ ਨੇ ਆਪਣੇ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਵੀਡੀਓ ਬਣਾ ਕੇ ਖੌਫ਼ਨਾਕ ਕਦਮ ਚੁੱਕ ਲਿਆ। ਨੌਜਵਾਨ ਨੇ ਜਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਟਰੱਕ ਡਰਾਈਵਰ ਸੀ, ਜੋ ਜਿਆਦਾਤਰ ਘਰ ਤੋਂ ਬਾਹਰ ਰਹਿੰਦਾ ਸੀ ਅਤੇ ਉਸ ਦੇ ਪਿੱਛੋਂ ਉਸ ਦੀ ਪਤਨੀ ਨੇ ਬਾਹਰ ਗੈਰ ਮਰਦਾਂ ਨਾਲ ਨਾਜਾਇਜ਼ ਸਬੰਧ ਬਣਾ ਲਏ। ਇਸ ਦੌਰਾਨ ਉਸ ਦੀ ਪਤਨੀ ਨੂੰ ਮਿਲਣ ਆਉਂਦੇ ਉਹ ਵਿਅਕਤੀ ਬੰਦ ਕਮਰੇ ਦੀਆਂ ਵੀਡੀਓ ਬਣਾ-ਬਣਾ ਕੇ ਮ੍ਰਿਤਕ ਨੌਜਵਾਨ ਨੂੰ ਭੇਜਦੇ ਸਨ। ਇਸ ਦੇ ਚੱਲਦੇ ਬਦਨਾਮੀ ਦੇ ਡਰੋਂ ਨੌਜਵਾਨ ਨੇ ਜਹਿਰੀਲੀ ਚੀਜ ਖਾ ਕੇ ਖੁਦਕੁਸ਼ੀ ਕਰ ਲਈ। ਇਸ ਦੇ ਚੱਲਦੇ ਪੁਲਿਸ ਨੇ ਮ੍ਰਿਤਕ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਤਨੀ ਦੇ ਸੀ ਗੈਰ ਮਰਦਾਂ ਨਾਲ ਸਬੰਧ: ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਪਿੰਡ ਮਿੱਠੇ ਦਾ ਰਹਿਣ ਵਾਲਾ ਸੀ। ਜੋ ਡਰਾਈਵਰ ਸੀ ਅਤੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਉਹ ਜਿਆਦਾਤਰ ਬਾਹਰ ਰਹਿੰਦਾ ਸੀ, ਜਿਸ ਦੇ ਮਗਰੋਂ ਉਸਦੀ ਪਤਨੀ ਨੇ ਬਾਹਰ ਕਿਸੇ ਗੈਰ ਮਰਦ ਨਾਲ ਨਾਜਾਇਜ਼ ਸਬੰਧ ਬਣਾ ਲਏ। ਇਸ ਗੱਲ ਦਾ ਜਦ ਉਸ ਨੂੰ ਪਤਾ ਲੱਗਿਆ ਤਾਂ ਉਸ ਨੇ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਬਾਅਦ ਵੀ ਉਸ ਦੀ ਪਤਨੀ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆਈ ਅਤੇ ਉਨ੍ਹਾਂ ਆਪਣਾ ਪ੍ਰੇਮ ਪ੍ਰਸੰਗ ਜਾਰੀ ਰੱਖਿਆ।
ਬਦਨਾਮੀ ਦੇ ਡਰੋਂ ਕੀਤੀ ਖੁਦਕੁਸ਼ੀ: ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਹ ਵੀ ਦੱਸਿਆ ਕੀ ਪਤਨੀ ਦੇ ਜਿਸ ਨਾਲ ਨਜਾਇਜ਼ ਸਬੰਧ ਸਨ। ਉਹ ਬੰਦ ਕਮਰੇ ਦੀਆਂ ਅਸ਼ਲੀਲ ਵੀਡੀਓ ਬਣਾ-ਬਣਾ ਕੇ ਮ੍ਰਿਤਕ ਨੌਜਵਾਨ ਨੂੰ ਭੇਜਦੇ ਸਨ ਅਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਹ ਗੱਲ ਉਸ ਤੋਂ ਬਰਦਾਸ਼ਤ ਨਹੀਂ ਹੋਈ ਅਤੇ ਬੀਤੇ ਦਿਨੀਂ ਉਸ ਨੇ ਇੱਕ ਵੀਡੀਓ ਬਣਾ ਕੇ ਉਨ੍ਹਾਂ ਮੁੰਡਿਆਂ ਦੇ ਸਾਫ ਤੌਰ 'ਤੇ ਨਾਮ ਲਏ ਅਤੇ ਬਾਅਦ ਵਿੱਚ ਉਸ ਨੇ ਖੌਫਨਾਕ ਕਦਮ ਚੁੱਕ ਲਿਆ। ਪਰਿਵਾਰ ਦਾ ਕਹਿਣਾ ਹੈ ਕੀ ਮ੍ਰਿਤਕ ਦੀ ਪਤਨੀ ਦੇ ਨਾਲ ਚਾਰ ਵਿਅਕਤੀ ਹੋਰ ਰਲੇ ਹੋਏ ਹਨ। ਜੋ ਉਸ ਨੂੰ ਤੰਗ ਕਰਦੇ ਸਨ। ਉਹ ਵਿਅਕਤੀ ਵੀ ਗ੍ਰਿਫ਼ਤਾਰ ਕੀਤੇ ਜਾਣ।
ਪੁਲਿਸ ਨੇ ਮ੍ਰਿਤਕ ਦੀ ਪਤਨੀ ਕੀਤੀ ਗ੍ਰਿਫ਼ਤਾਰ: ਉਧਰ ਦੂਸਰੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਨੇ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ, ਜਿਸ ਸਬੰਧੀ ਇਲਜ਼ਾਮ ਹੈ ਕਿ ਪਤਨੀ ਦੇ ਨਾਜਾਇਜ਼ ਸਬੰਧਾਂ ਦੇ ਚੱਲਦੇ ਉਸ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਪਤਨੀ ਜੋ ਘਰੋਂ ਭੱਜ ਕੇ ਆਪਣੀ ਕਿਸੇ ਰਿਸ਼ਤੇਦਾਰੀ 'ਚ ਆਈ ਸੀ, ਜਿਥੇ ਉਸ ਨੂੰ ਕਾਬੂ ਕੀਤਾ ਗਿਆ ਹੈ।
- ਨਗਰ ਸੁਧਾਰ ਟਰੱਸਟ ਦੀ ਜਗ੍ਹਾ ਤੋਂ ਕਬਜ਼ੇ ਹਟਾਉਣ 'ਤੇ ਹੋਇਆ ਵਿਵਾਦ, ਸੜਕ 'ਤੇ ਉਤਰੇ ਝੁੱਗੀਆਂ ਵਾਲੇ ਕਬਜ਼ਾਧਾਰੀ - Controversy in Barnala
- ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਿਤ - reception and support center
- ਮਹਿਲਾ ਵੱਲੋਂ ਸਰਕਾਰੀ ਬੱਸ ਚੜ੍ਹਨ ਨੂੰ ਲੈ ਕੇ ਕੰਡਕਟਰ ਨਾਲ ਕੀਤੀ ਗਾਲੀ ਗਲੋਚ, ਪਰਚਾ ਦਰਜ - woman argued with bus conductor